Htv Punjabi
Punjab

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੁੱਖ ਸਲਾਹਕਾਰ ਨੇ ਦਿੱਤਾ ਅਸਤੀਫਾ

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੁੱਖ ਸਲਾਹਕਾਰ ਰਜਿੰਦਰ ਕੌਰ ਮੀਮਸਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ‘ਤੇ ਗੰਭੀਰ ਦੋਸ਼ ਲਗਾਏ ਹਨ। ਰਜਿੰਦਰ ਕੌਰ ਮੀਮਸਾ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਆਪਣਾ ਅਸਤੀਫਾ ਸਾਂਝਾ ਕਰਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ, 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਬਾਅਦ ਵਿਚ ਬੇਅਦਬੀ ਦੇ ਮਾਮਲਿਆਂ ਨੂੰ ਅੰਜਾਮ ਦੇਣ ਲਈ ਪੁਲਿਸ ਵੱਲੋਂ ਸਾਜ਼ਿਸ਼ ਰਚਣ ਦੇ ਦੋਸ਼ੀ ਅਤੇ ਅਦਾਲਤ ਵੱਲੋਂ ਭਗੌੜੇ ਕਰਾਰ ਦਿੱਤੇ ਗਏ ਹਰਸ਼ ਧੂਰੀ ਅਤੇ ਡੇਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ।

ਰਜਿੰਦਰ ਕੌਰ ਮੀਮਸਾ ਵੱਲੋਂ ਇੱਕ ਵੀਡੀਓ ਵੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਉਹ ਉਪਰੋਕਤ ਗੱਲਾਂ ਕਹਿ ਰਹੇ ਹਨ ਅਤੇ ਸੁਖਬੀਰ ਸਿੰਘ ਬਾਦਲ ਨੂੰ ਸਵਾਲ ਪੁੱਛ ਰਹੇ ਹਨ ਕਿ ਉਹ ਉਕਤ ਵਿਅਕਤੀਆਂ ਨੂੰ ਕਿਉਂ ਮਿਲ ਰਹੇ ਹਨ। ਉਹ ਉਸ ਪਾਰਟੀ ਦਾ ਹਿੱਸਾ ਨਹੀਂ ਬਣ ਸਕਦੀ ਜਿਸ ਦੇ ਪ੍ਰਧਾਨ ਅਜਿਹੇ ਲੋਕਾਂ ਨੂੰ ਮਿਲਦੇ ਰਹੇ ਹਨ।

ਮੀਮਸਾ ਨੇ ਦੱਸਿਆ ਕਿ ਉਹ ਦਸੰਬਰ 2016 ਵਿੱਚ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ 12 ਸਫਦਰਜੰਗ ਰੋਡ, ਦਿੱਲੀ ਵਿਖੇ ਉਨ੍ਹਾਂ ਨੂੰ ਮਿਲਣ ਗਈ ਸੀ। ਇਸ ਮੌਕੇ ਡੇਰਾ ਸੱਚਾ ਸੌਦਾ ਪ੍ਰੇਮੀ ਹਰਸ਼ ਬਾਂਸਲ ਅਤੇ ਜਗਜੀਤ ਸਿੰਘ ਵੀ ਮੌਜੂਦ ਸਨ।

Related posts

ਸੋਸ਼ਲ ਮੀਡੀਆ ‘ਤੇ ਲੋਕਾਂ ਨੂੰ ਗਲਤ ਬੋਲਣ ਵਾਲੇ ਸੁਧਰ ਜਾਓ

htvteam

ਨਗਰ ਕੀਰਤਨ ਚ ਮੁਸਲਿਮ ਵੀਰਾਂ ਦੇ ਇਸ ਕੰਮ ਨੇ ਜਿੱਤ ਲਿਆ ਦੁਨੀਆ ਦਾ ਦਿਲ

htvteam

ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਵੱਡਾ ਫੈਸਲਾ; ਜ਼ੀਰਾ ਸ਼ਰਾਬ ਫੈਕਟਰੀ ਹਮੇਸ਼ਾਂ ਲਈ ਬੰਦ

htvteam