ਗਲਤ ਤਰੀਕੇ ਨਾਲ ਨੌਜਵਾਨ ਨੂੰਏਜੰਟ ਨੇ ਭੇਜਿਆ ਸੀ ਅਮਰੀਕਾ
ਅਮਰੀਕਾ ਭੇਜਣ ਵਾਲੇ ਟਰੈਵਲ ਏਜੰਟ ਵਿਰੁੱਧ ਹੋਈ ਐਫਆਈਆਰ
ਚਰਨਜੀਤ ਸਿੰਘ ਸੋਹਲ ਨੇ ਦਿੱਤੀ ਜਾਣਕਾਰੀ
ਟਰੈਵਲ ਏਜੰਟ ਦੀ ਛਾਪੇਮਾਰੀ ਲਈ ਪੁਲਿਸ ਵੱਲੋਂ ਬਣਾਈਆਂ ਗਈਆਂ ਟੀਮਾਂ
ਅਮਰੀਕਾ ਸਰਕਾਰ ਵੱਲੋਂ 104 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ ਜਿਸ ਵਿੱਚ ਅੰਮ੍ਰਿਤਸਰ ਦੇ ਪਿੰਡ ਸਲੇਮਪੁਰਾ ਦੇ ਨੌਜਵਾਨ ਦਲੇਰ ਸਿੰਘ ਦੀ ਸ਼ਿਕਾਇਤ ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਰਾਇਆ ਸਾਂਸੀ ਵੱਲੋਂ ਟਰੈਵਲ ਏਜੰਟ ਸਤਨਾਮ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਅਮਰੀਕਾ ਤੋਂ ਡਿਪੋਰਟ ਹੋਏ ਦਲੇਰ ਸਿੰਘ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਟਰੈਵਲ ਏਜੰਟ ਵੱਲੋਂ 60 ਲੱਖ ਰੁਪਏ ਲੈ ਕੇ ਗਲਤ ਤਰੀਕੇ ਨਾਲ ਅਮਰੀਕਾ ਭੇਜਿਆ ਗਿਆ ਸੀ। ਜਿਸ ਦੇ ਚਲਦੇ ਪੁਲਿਸ ਵੱਲੋਂ ਉਸ ਸ਼ਿਕਾਇਤ ਤੇ ਕਾਰਵਾਈ ਕਰਦੇ ਹੋਏ ਟਰੈਵਲ ਏਜਂਟ ਸਤਨਾਮ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਹੈ ਉਹਨਾਂ ਕਿਹਾ ਕਿ ਹੋਰ ਵੀ ਜਿਹੜੇ ਟਰੈਵਲ ਏਜੰਟ ਹਨ ਜਿਹੜੇ ਗਲਤ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਦੇ ਹਨ ਜੇਕਰ ਉਸ ਤੇ ਕੋਈ ਵੀ ਸ਼ਿਕਾਇਤ ਆਵੇਗੀ ਤਾਂ ਉਸ ਤੇ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਟਰੈਵਲ ਏਜੰਟ ਨੂੰ ਕਾਬੂ ਕਰਨ ਵਾਸਤੇ ਵੱਖ-ਵੱਖ ਟੀਮਾਂ ਬਣਾਈਆਂ ਹਨ ਜਿਹੜੀਆਂ ਛਾਪੇਮਾਰੀ ਕਰ ਰਹੀਆਂ ਹਨ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
