ਦਰਬਾਰ ਸਾਹਿਬ ਤੋਂ 1 ਸਾਲ ਦੀ ਬੱਚੀ ਨੂੰ ਕੀਤਾ ਅਗਵਾਹ
ਸਾਰੀ ਘਟਨਾ ਸੀਸੀਟੀਵੀ ਕੈਮਰੇ ਚ ਹੋਈ ਕੈਦ
ਅਗਵਾਹ ਕਰਨ ਵਾਲੀ ਔਰਤ ਨੂੰ ਕੁਝ ਘੰਟਿਆਂ ‘ਚ ਪੁਲਿਸ ਵੱਲੋਂ ਕਾਬੂ
ਬੱਚੀ ਨੂੰ ਮਾਂ ਦੇ ਕੀਤਾ ਅੰਮ੍ਰਿਤਸਰ ਪੁਲਿਸ ਨੇ ਹਵਾਲੇ
ਥਾਣਾ ਈ-ਡਵੀਜ਼ਨ ਅੰਮ੍ਰਿਤਸਰ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਗੁਰੂ ਰਾਮਦਾਸ ਸਰਾਂ ਦੇ ਨਜ਼ਦੀਕ ਤੋਂ ਇੱਕ ਸਾਲ ਦੀ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਨੂੰ ਕੁਝ ਹੀ ਘੰਟਿਆਂ ਅੰਦਰ ਕਾਬੂ ਕਰ ਲਿਆ ਗਿਆ। ਇਸ ਸਬੰਧੀ ਥਾਣਾ ਈ-ਡਵੀਜ਼ਨ ‘ਚ ਦਰਜ ਕੀਤਾ ਗਿਆ ਸੀ। ਗ੍ਰਿਫਤਾਰ ਕੀਤੀ ਗਈ ਔਰਤ ਦੀ ਪਹਚਾਣ ਕੁਲਵੰਤ ਕੌਰ ਵਜੋਂ ਹੋਈ ਹੈ। ਇਸ ਸਬੰਧੀ ਐਸਸੀਪੀ ਜਸਪਾਲ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਹ 23-06-2025 ਨੂੰ ਆਪਣੇ ਬੱਚਿਆਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਲਈ ਆਈ ਸੀ ਅਤੇ ਸ੍ਰੀ ਗੁਰੂ ਰਾਮ ਦਾਸ ਨਿਵਾਸ ‘ਚ ਠਹਿਰੀ ਹੋਈ ਸੀ।
27 ਜੂਨ ਦੀ ਸਵੇਰ 10 ਵਜੇ ਦੇ ਕਰੀਬ ਉਸ ਦੀ ਇੱਕ ਸਾਲ ਦੀ ਧੀ ਨੂੰ ਇਕ ਅਣਪਛਾਤੀ ਔਰਤ ਚੁੱਕ ਕੇ ਲੈ ਗਈ। ਅਤੇ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦੇ ਅਧਾਰ ਤੇ ਥਾਣਾ ਈ-ਡਵੀਜ਼ਨ ਪੁਲਸ ਵਲੋਂ ਵਿਸ਼ੇਸ਼ ਪੁਲਿਸ ਪਾਰਟੀ ਪੁਲਿਸ ਪਾਰਟੀ ਵੱਲੋਂ ਤੇਜ਼ੀ ਅਤੇ ਚੁਸਤ ਕਾਰਵਾਈ ਕਰਦਿਆਂ ਕੁਝ ਹੀ ਘੰਟਿਆਂ ਵਿੱਚ ਬੱਚੀ ਨੂੰ ਟਰੇਸ ਕਰਕੇ ਬਾਅਜਸਲਾਮਤ ਬਰਾਮਦ ਕਰ ਲਿਆ ਗਿਆ ਅਤੇ ਅਗਵਾਹਕਾਰ ਔਰਤ ਨੂੰ ਗਿਰਫ਼ਤਾਰ ਕਰ ਲਿਆ ਗਿਆ। ਪੁਲਿਸ ਹੁਣ ਇਸ ਗ੍ਰਿਫ਼ਤਾਰ ਔਰਤ ਨਾਲ ਪੁੱਛਗਿੱਛ ਕਰ ਰਹੀ ਹੈ ਕਿ ਉਨ੍ਹਾਂ ਦੀ ਅਗਵਾਹ ਕਰਨ ਦੀ ਮੰਸ਼ਾ ਕੀ ਸੀ। ਮਾਮਲੇ ਦੀ ਜਾਂਚ ਜਾਰੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
