Htv Punjabi
Punjab Video

ਆਹ ਦੇਖਲੋ ਘਰ ‘ਚ ਰੱਖੇ ਨੌਕਰ ਨੇ ਕੀ ਕਰਤਾ…

ਲੁਧਿਆਣਾ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਪੱਖੋਵਾਲ ਰੋਡ ਸਥਿਤ ਮਹਾਜਰ ਰਣਜੀਤ ਸਿੰਘ ਨਗਰ ਵਿੱਚ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਉਨ੍ਹਾਂ ਦੀ ਪਤਨੀ ਅਤੇ ਹੋਰਾਂ ਨੂੰ ਬੇਹੋਸ਼ ਕਰ ਘਰ ‘ਚ ਰਾਤ ਸਮੇਂ ਚੋਰੀ ਦੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਾਬਕਾ ਮੰਤਰੀ, ਉਨ੍ਹਾਂ ਦੀ ਪਤਨੀ ਅਤੇ ਦੋ ਨੌਕਰਾਣੀਆਂ ਅਜੇ ਵੀ ਬੇਹੋਸ਼ ਹਨ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਘਰੇਲੂ ਨੌਕਰ ‘ਤੇ ਵਾਰਦਾਤ ਨੂੰ ਦੇਣ ਦਾ ਸ਼ੱਕ ਹੈ। ਘਰ ‘ਚ ਮੌਜੂਦ ਲੋਕਾਂ ਨੂੰ ਰਾਤ ਸਮੇਂ ਕੋਈ ਨਸ਼ੀਲੀ ਚੀਜ਼ ਪਿਲਾ ਦਿੱਤੀ ਗਈ ਸੀ।

ਗੁਆਂਢੀ ਭਾਜਪਾ ਆਗੂ ਜਗਮੋਹਨ ਸ਼ਰਮਾ ਨੇ ਦੱਸਿਆ ਕਿ ਜਗਦੀਸ਼ ਗਰਚਾਦਾ ਸਰੀਰ ਠੰਡਾ ਪਿਆ ਸੀ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਦੋਂ ਕਲੋਨੀ ਵਾਸੀਆਂ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਉਹ ਹੱਕੇ-ਬੱਕੇ ਰਹਿ ਗਏ। ਘਰ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ। ਗਰਦੀਸ਼ ਗਰਚਾ, ਉਸ ਦੀ ਪਤਨੀ ਅਤੇ ਦੋ ਨੌਕਰਾਣੀਆਂ ਵੀ ਘਰ ਵਿੱਚ ਬੇਹੋਸ਼ ਪਈਆਂ ਗਈਆਂ। ਉਨ੍ਹਾਂ ਦੇ ਪੁੱਤਰ ਬੌਬੀ ਗਰਚਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਬੇਟਾ ਬੌਬੀ ਕਿਸੇ ਕੰਮ ਲਈ ਪੰਜਾਬ ਤੋਂ ਬਾਹਰ ਗਿਆ ਹੋਇਆ ਹੈ।

ਭਾਜਪਾ ਆਗੂ ਗੌਰਵ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਸਵੇਰੇ ਕਰੀਬ 5 ਤੋਂ 6 ਵਾਰ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਫੋਨ ਕੀਤਾ ਪਰ ਕਿਸੇ ਨੇ ਉਨ੍ਹਾਂ ਦਾ ਫੋਨ ਨਹੀਂ ਚੁੱਕਿਆ। ਘਟਨਾ ਤੋਂ ਕਰੀਬ 1 ਘੰਟੇ ਬਾਅਦ ਪੁਲਿਸ ਪਹੁੰਚੀ। ਫਿਲਹਾਲ ਜਗਦੀਸ਼ ਗਰਚਾ ਨੂੰ ਪੰਚਮ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਸਦਰ ਦੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਅਨੁਸਾਰ ਇਲਾਕੇ ਦੇ ਸੀਸੀਟੀਵੀ ਕੈਮਰੇ ਆਦਿ ਦੀ ਛਾਣਬੀਣ ਕੀਤੀ ਜਾ ਰਹੀ ਹੈ।,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

Related posts

ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਆਪਣੀ ਪਾਰਟੀ ਬਣਾਉਣ ਦਾ ਐਲਾਨ

htvteam

ਪੁਲਿਸ ਨੇ ਟੈਂਕਰ ਦੇ ਨਾਲ ਇੱਕ ਬੰਦੇ ਨੂੰ ਆਹ ਕੰਮ ਕਰਦੇ ਫੜਿਆ, ਦੇਖੋ ਕੀ ਐ ਪੂਰਾ ਮਾਮਲਾ

Htv Punjabi

ਕੈਦੀਆਂ ਨੂੰ ਭੱਜਣ ਦਾ ਮੌਕਾ; ਤਸਵੀਰਾਂ ਪੂਰੇ ਪੰਜਾਬ ‘ਚ ਵਾਇਰਲ

htvteam

Leave a Comment