Htv Punjabi
Crime Punjab Video

ਆਹ 2 ml ਚੀਜ਼ ਨੇ ਮੁੰਡੇ ਦੇ ਕੱਢੇ ਸਾਹ

ਪਿੰਡ ਚੱਕੋਕੀ ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਗਈ ਜਾਨ
15 ਦਿਨਾਂ ‘ਚ ਨਸੇ ਕਾਰਨ ਪੰਜਵੀਂ ਮੌਤ
ਇਲਾਕੇ ਚ ਪੈਦਾ ਹੋਇਆ ਡਰ ਦਾ ਮਾਹੌਲ
ਨਸ਼ੇ ਨੇ ਇੱਕ ਹੋਰ ਘਰ ਉਜਾੜ ਦਿੱਤਾ ਹੈ। ਥਾਣਾ ਢਿਲਵਾਂ ਅਧੀਨ ਪੈਂਦੇ ਪਿੰਡ ਚੱਕੋਕੀ ਵਿੱਚ ਦੇਰ ਰਾਤ ਨਸ਼ੇ ਦੀ ਵੱਧ ਮਾਤਰਾ ਕਾਰਨ 28 ਸਾਲਾ ਨੌਜਵਾਨ ਸ਼ਮਸ਼ੇਰ ਸਿੰਘ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ।
ਮ੍ਰਿਤਕ ਦੇ ਭਰਾ ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਕੱਲ੍ਹ ਆਪਣੇ ਸਾਥੀਆਂ ਨਾਲ ਤੂੜੀ ਬਣਾਉਣ ਦਾ ਕੰਮ ਕਰ ਰਿਹਾ ਸੀ। ਸ਼ਾਮ ਵੇਲੇ ਸਾਰੇ ਇਕੱਠੇ ਹੋ ਕੇ ਨਸ਼ਾ ਕਰਨ ਲੱਗ ਪਏ, ਜਿਸ ਤੋਂ ਬਾਅਦ ਸ਼ਮਸ਼ੇਰ ਸਿੰਘ ਅਚਾਨਕ ਬੇਹੋਸ਼ ਹੋ ਗਿਆ।

ਅਕਾਸ਼ਦੀਪ ਨੇ ਦੱਸਿਆ ਕਿ ਰਾਤ ਕਰੀਬ 8:30 ਵਜੇ ਉਸਦੇ ਸਾਥੀ ਸ਼ਮਸ਼ੇਰ ਨੂੰ ਬੇਸੁੱਧ ਹਾਲਤ ਵਿੱਚ ਘਰ ਛੱਡ ਕੇ ਚਲੇ ਗਏ। ਪਰਿਵਾਰ ਵੱਲੋਂ ਤੁਰੰਤ ਉਸਨੂੰ ਸੁਭਾਨਪੁਰ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਢਿਲਵਾਂ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਕਪੂਰਥਲਾ ਮੋਰਚਰੀ ਵਿੱਚ ਰਖਵਾਇਆ ਗਿਆ ਹੈ।

ਇਸ ਮਾਮਲੇ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪਿਛਲੇ 15 ਦਿਨਾਂ ਵਿੱਚ ਉਸਦੇ ਹਲਕੇ ਵਿੱਚ ਨਸ਼ੇ ਨਾਲ ਇਹ ਪੰਜਵੀਂ ਮੌਤ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦਾ ਜ਼ਹਿਰ ਨੌਜਵਾਨੀ ਨੂੰ ਨਿਗਲ ਰਿਹਾ ਹੈ, ਪਰ ਸਰਕਾਰ ਇਸ ‘ਤੇ ਲਗਾਮ ਲਗਾਉਣ ‘ਚ ਨਾਕਾਮ ਰਹੀ ਹੈ।
ਇਲਾਕੇ ਦੇ ਲੋਕਾਂ ਵਿੱਚ ਗੁੱਸਾ ਤੇ ਡਰ ਦੋਵਾਂ ਦੇਖਣ ਨੂੰ ਮਿਲ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਨਸ਼ੇ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਹੋਰ ਘਰ ਵੀ ਇਸੇ ਤਰ੍ਹਾਂ ਬਰਬਾਦ ਹੋ ਸਕਦੇ ਹਨ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਪੁਲਿਸ ਦੀ ਵਰਦੀ ਪਾ ਆਹ ਦਖੋ ਕੀ ਕਰਤੂਤ ਕਰ ਗਏ ਚੋਰ !

htvteam

ਖੁੱਲ੍ਹੇ ਕੱਪੜਿਆ ‘ਚ ਮੁੰਡੇ ਕੀ ਕਰਦੇ ਫੜੇ

htvteam

ਤਾਲਾ ਤੋੜ ਕੇ ਘਰ ਵਿੱਚ ਵੜੇ ਚੋਰਾਂ ਨੇ ਕੀਮਤੀ ਸਮਾਨ ਉਡਾਇਆ,ਵਾਰਦਾਤ ਸੀਸੀਟੀਵੀ ਕੈਮਰੇ ‘ਚ ਕੈਦ

Htv Punjabi

Leave a Comment