Htv Punjabi
Pakistan Punjab Religion

ਕਰਤਾਰਪੁਰ ਸਾਹਿਬ ਗੁਰਦੁਆਰੇ ਵਿੱਚ ਫੋਟੋਸ਼ੂਟ ਕਰਵਾਉਣ ਲਈ ਪਾਕਿਸਤਾਨੀ ਮਾਡਲ ਨੇ ਮੰਗੀ ਮਾਫੀ

ਪਾਕਿਸਤਾਨੀ ਮਾਡਲ ਸਵਾਲਾ ਲਾਲਾ ਨੇ ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਵਿੱਚ ਫੋਟੋਸ਼ੂਟ ਕਰਵਾਉਣ ਲਈ ਮੁਆਫੀ ਮੰਗੀ ਹੈ। ਉਸ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ‘ਸੌਰੀ’ ਦੀ ਫੋਟੋ ਪੋਸਟ ਕੀਤੀ ਹੈ। ਇਤਰਾਜ਼ਯੋਗ ਫੋਟੋ ਡਿਲੀਟ ਕਰਨ ਤੋਂ ਬਾਅਦ ਮਾਡਲ ਲਾਲਾ ਨੇ ਕਿਹਾ ਕਿ ਉਹ ਕਰਤਾਰਪੁਰ ਸਾਹਿਬ ਦੇ ਇਤਿਹਾਸ ਅਤੇ ਸਿੱਖ ਧਰਮ ਬਾਰੇ ਜਾਣਨ ਲਈ ਗਈ ਸੀ। ਜੇਕਰ ਉਸ ਦੀ ਫੋਟੋ ਤੋਂ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫੀ ਮੰਗਦੀ ਹੈ।

ਲਾਹੌਰ ਦੀ ਮਾਡਲ ਸਵਾਲਾ ਲਾਲਾ ਨੇ ਕਿਹਾ ਕਿ ਇਹ ਕਿਸੇ ਫੋਟੋਸ਼ੂਟ ਦਾ ਹਿੱਸਾ ਨਹੀਂ ਸੀ। ਮੈਂ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣਾ ਚਾਹੁੰਦੀ ਸੀ। ਮੈਂ ਉੱਥੇ ਲੋਕਾਂ ਨੂੰ ਫੋਟੋਆਂ ਖਿਚਵਾਉਂਦੇ ਦੇਖਿਆ, ਜਿਨ੍ਹਾਂ ਵਿੱਚ ਬਹੁਤ ਸਾਰੇ ਸਿੱਖ ਵੀ ਸ਼ਾਮਲ ਸਨ। ਇਹ ਤਸਵੀਰਾਂ ਵੀ ਉਸ ਥਾਂ ਦੀਆਂ ਨਹੀਂ ਹਨ ਜਿੱਥੇ ਲੋਕ ਮੱਥਾ ਟੇਕਦੇ ਹਨ। ਉਸ ਨੇ ਸਮੁੱਚੀ ਸਿੱਖ ਕੌਮ ਤੋਂ ਮੁਆਫੀ ਮੰਗਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਇਸ ਦਾ ਖਿਆਲ ਰੱਖਣਗੇ।

Related posts

ਡੇਰੇ ਵਿੱਚ ਖਜ਼ਾਨਚੀ ਨੂੰ ਬੰਧਕ ਬਣਾ ਕੀਤਾ ਇਹ ਕੰਮ

Htv Punjabi

ਰੇਲਵੇ ਟਿਕਟਾ ਦੇ ਵੱਡੇ ਫਰਜ਼ੀਵਾੜੇ ਦਾ ਹੋਇਆ ਅਹਿਮ ਖੁਲਾਸਾ

htvteam

ਜੇਕਰ ਤੁਹਾਨੂੰ ਤੁਰਨ ਵੇਲੇ ਚੜ੍ਹੇ ਸਾਹ, ਤਾਂ ਆਹ ਨੁਸਕਾ ਘਰ ਬਣਾਓ

htvteam