ਫਿਰੋਜ਼ਪੁਰ ਦੇ ਪਿੰਡ ਲੋਹਗੜ੍ਹ ਦੇ ਰਹਿਣ ਵਾਲੇ ਅਮਰਜੀਤ ਸਿੰਘ ਨੇ ਆਪਣੇ ਪੁੱਤ ਸ਼ੁੱਭਦੀਪ ਸਿੰਘ ਦੇ ਚੰਗੇ ਭਵਿੱਖ ਨੂੰ ਧਿਆਨ ‘ਚ ਰੱਖਦੇ ਹੋਏ ਉਸਨੂੰ 2017 ‘ਚ ਸਟੱਡੀ ਵੀਜ਼ੇ ਤੇ ਕੈਨੇਡਾ ਭੇਜਿਆ ਸੀ | ਜੋ ਓਥੇ ਪੜ੍ਹਾਈ ਮੁਕੰਮਲ ਕਰਨ ਤੋਂ ਬਾਅਦ ਵਿਨੀਪੈਗ ਜਾ ਕੇ ਟਰੱਕ ਚਲਾਉਣ ਲੱਗ ਪਿਆ ਸੀ | ਬੀਤੇ ਦਿਨੀ ਓਥੇ ਸ਼ੁੱਭਦੀਪ ਦੀ ਫੋਨ ‘ਤੇ ਮਿਲੀ ਮੰਦਭਾਗੀ ਖਬਰ ਸੁਣ ਕੇ ਮਾਪਿਆਂ ਦਾ ਰੋ ਰੋ ਬੁਰਾ ਹਾਲ ਹੈ |
