Htv Punjabi
Uncategorized

ਕੈਨੇਡਾ: ਜਸਟਿਨ ਟਰੂਡੋ ਦੀ ਸਰਕਾਰ ਨੂੰ ਵੱਡਾ ਝਟਕਾ: ਜਗਮੀਤ ਸਿੰਘ ਦੀ NDP ਪਾਰਟੀ ਨੇ ਸਮਰਥਨ ਲਿਆ ਵਾਪਸ

– ਜਗਮੀਤ ਸਿੰਘ ਨੇ ਲਿਬਰਲ ਸਰਕਾਰ ਨਾਲ ਸਮਝੌਤਾ ਰੱਦ ਕਰਨ ਦਾ ਕੀਤਾ ਐਲਾਨ
– ਇਸ ਐਲਾਨ ਤੋਂ ਬਾਅਦ ਹੁਣ ਕਿਸੇ ਸਮੇਂ ਵੀ ਡਿੱਗ ਸਕਦੀ ਹੈ ਲਿਬਰਲ ਸਰਕਾਰ

ਬੁੱਧਵਾਰ ਨੂੰ ਕੈਨੇਡਾ ‘ਚ ਜਸਟਿਨ ਟਰੂਡੋ ਦੀ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਸੱਤਾ ਵਿੱਚ ਰੱਖਣ ਵਿੱਚ ਮਦਦ ਕਰਨ ਵਾਲੀ ਪਾਰਟੀ, ਐਨਡੀਪੀ ਨੇ ਆਪਣਾ ਸਮਰਥਨ ਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ’ਚ ਇਸ ਵੇਲੇ ਲਿਬਰਲ ਦੀ ਘੱਟ ਗਿਣਤੀ ਸਰਕਾਰ ਹੈ ਜੋ ਐੱਨਡੀਪੀ ਦੀ ਮਦਦ ਨਾਲ ਚੱਲ ਰਹੀ ਹੈ।

ਨਿਊ ਡੈਮੋਕ੍ਰੇਟਿਕ ਪਾਰਟੀ ਦੇ ਲੀਡਰ ਜਗਮੀਤ ਸਿੰਘ ਨੇ ਬੁੱਧਵਾਰ ਨੂੰ ਲਿਬਰਲ ਸਰਕਾਰ ਨਾਲ ਸਮਝੌਤਾ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਤੋਂ ਬਾਅਦ ਹੁਣ ਕੈਨੇਡਾ ’ਚ ਲਿਬਰਲ ਸਰਕਾਰ ਕਿਸੇ ਸਮੇਂ ਵੀ ਡਿੱਗ ਸਕਦੀ ਹੈ। ਇਹ ਸਮਝੌਤਾ ਲਿਬਰਲ ਪਾਰਟੀ ਤੇ ਐੱਨਡੀਪੀ ’ਚ ਮਾਰਚ 2022 ਨੂੰ ਸਾਇਨ ਹੋਇਆ ਸੀ ਜੋ ਜੂਨ 2025 ਤੱਕ ਸੀ।

2021 ਦੀਆਂ ਚੋਣਾਂ ਦੇ ਨਿਰਾਸ਼ਾਜਨਕ ਨਤੀਜੇ ਤੋਂ ਬਾਅਦ ਦੋਵਾਂ ਪਾਰਟੀਆਂ ਨੇ ਲਿਬਰਲ ਘੱਟ-ਗਿਣਤੀ ਸਰਕਾਰ ਨੂੰ 2025 ਤੱਕ ਸਥਿਰ ਰੱਖਣ ਲਈ ਮਾਰਚ 2022 ਵਿਚ ‘ਭਰੋਸਾ ਤੇ ਸਪਲਾਈ’ ਸਮਝੌਤਾ ਕੀਤਾ ਸੀ, ਜਿਸ ਨੂੰ ਸਮੇਂ ਤੋਂ ਪਹਿਲਾਂ ਖ਼ਤਮ ਕਰ ਕੇ ਐੱਨ.ਡੀ.ਪੀ. ਨੇ ਭਵਿੱਖ ‘ਚ ਮੁੱਦਿਆਂ ਦੇ ਆਧਾਰ ‘ਤੇ ਟਰੂਡੋ ਸਰਕਾਰ ਦਾ ਸਾਥ ਦੇਣ ਜਾਂ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ।

ਦੱਸ ਦਈਏ ਕਿ ਕੈਨੇਡਾ ‘ਚ ਨਿਯਮਾਂ ਅਨੁਸਾਰ ਅਕਤੂਬਰ 2025 ਦੇ ਅੰਤ ਤੱਕ ਚੋਣਾਂ ਹੋਣੀਆਂ ਹਨ।

Related posts

ਦਰਸ਼ਨ ਕਰੋ ਦੁਨੀਆਂ ਦੇ ਸਭ ਤੋਂ ਮਹਿੰਗੇ ਦਰਖਤ ਦੇ ਮਹਿੰਗੇ ਮਸਲੇ ਦੀ, ਇੱਕ ਕਿਲੋਂ ਤਾਂ ਸ਼ਾਇਦ ਕੋਈ ਅੰਬਾਨੀ ਵਰਗੇ ਈ ਖਰੀਦ ਸਕਦਾ ਹੋਣ!

Htv Punjabi

ਤੇਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਘਾਟਾ

Htv Punjabi

ਜਪਾਨ ਦੇ ਪ੍ਰਧਾਨ ਮੰਤਰੀ ਨੇ ਸਿਹਤ ਖਰਾਬ ਹੋਣ ‘ਤੇ ਦਿੱਤਾ ਅਸਤੀਫਾ

htvteam

Leave a Comment