ਪੰਜਾਬ ‘ਚ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਡਰੱਗ ਮਾਮਲੇ ਵਿੱਚ ਘਿਰੇ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ ਅਤੇ ਹੁਣ 19 ਅਕਤੂਬਰ ਤੱਕ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ।ਦੱਸ ਦਈਏ ਕਿ ਸੁਖਪਾਲ ਖਹਿਰਾ ਨੇ ਹਾਈਕੋਰਟ ਤੋਂ ਆਪਣੀ ਜ਼ਮਾਨਤ ਮੰਗੀ ਸੀ। ਕਾਬਿਲੇਗੌਰ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਗ੍ਰਿਫ਼ਤਾਰੀ ਜਲਾਲਾਬਾਦ ਪੁਲਿਸ ਵੱਲੋਂ ਕੀਤੀ ਗਈ। ਪੁਲਿਸ ਮੁਤਾਬਕ ਇਹ ਕਾਰਵਾਈ ਖਹਿਰਾ ਖ਼ਿਲਾਫ 2015 ਦੇ ਐੱਨ. ਡੀ. ਪੀ. ਐੱਸ. ਮਾਮਲੇ ‘ਚ ਕੀਤੀ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ 14 ਦਿਨ ਦੇ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਮਗਰੋਂ ਮੁੜ ਰਿਵਿਊ ਪਟੀਸ਼ਨ ਪਾਉਣ ਉਪਰੰਤ ਰਿਮਾਂਡ ਹਾਸਲ ਕੀਤਾ ਗਿਆ ਸੀ। ਸੁਖਪਾਲ ਸਿੰਘ ਖਹਿਰਾ ਦੇ ਡਰੱਗ ਤਸਕਰੀ ਮਾਮਲੇ ਨੂੰ ਲੈ ਕੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ 4 ਸਤੰਬਰ ਨੂੰ ਕੀਤਾ ਗਿਆ ਸੀ ਅਤੇ 24 ਦਿਨ ਦੀ ਮਿਹਨਤ ਤੋਂ ਬਾਅਦ ਐਸਆਈਟੀ ਟੀਮ ਵੱਲੋਂ ਉਨ੍ਹਾਂ ਨੂੰ 28 ਸਤੰਬਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖ਼ਿਲਾਫ਼ 2015 ਦੇ ਇਕ ਪੁਰਾਣੇ ਡਰੱਗ ਮਾਮਲੇ ‘ਚ ਜਾਂਚ ਚੱਲ ਰਹੀ ਸੀ। ਹੁਣ ਉਸ ਨੂੰ ਡੀ. ਆਈ. ਜੀ. ਦੀ ਅਗਵਾਈ ਵਾਲੀ ਐੱਸ. ਆਈ. ਟੀ. ਦੀ ਰਿਪੋਰਟ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐੱਸ. ਆਈ. ਟੀ. ਵਿੱਚ ਦੋ ਐੱਸ. ਐੱਸ. ਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਬਿਊਰੋ ਆਫ ਇਨਵੈਸਟੀਗੇਸ਼ਨ ਵੱਲੋਂ ਡੀਆਈਜੀ ਜਲੰਧਰ ਰੇਂਜ ਸਵਪਨ ਸ਼ਰਮਾ ਨੂੰ ਇਸ ਐਸਆਈਟੀ ਦਾ ਹੈੱਡ ਲਗਾਇਆ ਗਿਆ ਸੀ ਜਦਕਿ ਐਸਐਸਪੀ ਜਲੰਧਰ ਦਿਹਾਤੀ ਐਮਐਸ ਭੁੱਲਰ, ਐਸਪੀ ਇਨਵੈਸਟੀਗੇਸ਼ਨ ਫਾਜ਼ਿਲਕਾ ਮਨਜੀਤ ਸਿੰਘ ਅਤੇ ਐਸਪੀ ਇਨਵੈਸਟੀਗੇਸ਼ਨ ਹੁਸ਼ਿਆਰਪੁਰ ਸਰਬਜੀਤ ਸਿੰਘ ਵਾਹੀਆ ਨੂੰ ਇਸ ਜਾਂਚ ਟੀਮ ਦਾ ਮੈਂਬਰ ਬਣਾਇਆ ਗਿਆ ਸੀ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……….
