ਗੁਰੁ ਘਰ ਚ ਕਿਸੇ ਵਿਅਕਤੀ ਨੇ ਕਰਤੀ ਬੇਅਦਬੀ ਬਾਰੇ ਅਨਾਉਸਮੈਂਟ
ਪੂਰੇ ਪਿੰਡ ਸਣੇ ਪੁਲਿਸ ਪਹੁੰਚੀ ਗੁਰੂ ਵਿਚ
ਦੇਖਿਆ ਨਹੀਂ ਹੋਈ ਸੀ ਕੋਈ ਵੀ ਬੇਅਦਵੀ
ਕਿਸੇ ਸ਼ਰਾਰਤੀ ਅਨਸਰ ਨੇ ਗੁਰਦੁਆਰਾ ਸਾਹਿਬ ਦੇ ਸਪੀਕਰ ਵਿੱਚ ਇਹ ਕਹਿ ਕੇ ਪੁਲਿਸ ਪ੍ਰਸ਼ਾਸਨ ਤੇ ਪੂਰੇ ਪਿੰਡ ਨੂੰ ਚੱਕਰਾਂ ਵਿੱਚ ਪਾ ਦਿੱਤਾ ਕਿ ਗੁਰਦੁਆਰਾ ਸਾਹਿਬ ਅੰਦਰ ਬੇਅਦਬੀ ਹੋ ਗਈ ਹੈ। ਜਿਵੇਂ ਹੀ ਇਹ ਖ਼ਬਰ ਲੋਕਾਂ ਤੱਕ ਪਹੁੰਚੀ ਤਾਂ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਤੇ ਸਾਰਾ ਪਿੰਡ ਗੁਰਦੁਆਰਾ ਸਾਹਿਬ ਵਿੱਚ ਇਕੱਤਰ ਹੋ ਗਿਆ ,ਜਾਣਕਾਰੀ ਮਿਲਦਿਆਂ ਹੀ ਥਾਣਾ ਰਾਵਲਪਿੰਡੀ ਮੁਖੀ ਮੇਜ਼ਰ ਸਿੰਘ ਵੀ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਗਏ । ਫੋਨ ਰਾਹੀਂ ਸੰਪਰਕ ਕਰਨ ਤੇ ਥਾਣਾ ਮੁਖੀ ਨੇ ਦੱਸਿਆ ਕਿ ਇਹ ਘਟਨਾ ਫਗਵਾੜਾ ਦੇ ਪਿੰਡ ਰਾਮਗੜ੍ਹ ਦੀ ਹੈ ਜਿਥੇ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿੱਚ ਆਪਸੀ ਵਿਵਾਦ ਚੱਲ ਰਿਹਾ ਹੈ ਜਿਹਨਾਂ ਚੋ ਇੱਕ ਧਿਰ ਨੇ ਜਾਣਬੁੱਝ ਕੇ ਬੇਅਦਬੀ ਦੀ ਝੂਠੀ ਖ਼ਬਰ ਫੈਲਾਉਣ ਲਈ ਗੁਰਦੁਆਰਾ ਸਾਹਿਬ ਦੇ ਸਪੀਕਰ ਵਿੱਚ ਅਨਾਊਂਸਮੈਂਟ ਕਰਵਾ ਦਿੱਤੀ ਹੈ ਅਜਿਹੀ ਝੂਠੀਂ ਅਫਵਾਹ ਫੈਲਾਉਣ ਵਾਲੇ ਉਸ ਵਿਅਕਤੀ ਖਿਲਾਫ ਕਾਰਵਾਈ ਕਰਨ ਲਈ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਲਿਖਿਆ ਜਾਵੇਗਾ। ਹੋਰ ਕੀ ਕਹਿਣਾ ਹੈ ਪੁਲਿਸ ਅਧਿਕਾਰੀ ਦਾ ਆਓ ਉਹਨਾਂ ਦੀ ਜ਼ੁਬਾਨੀ ਤੁਹਾਨੂੰ ਸੁਣਾਂ ਦਿੰਦੇ ਹਾਂ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.youtube.com/watch?v=x8_BLZ4iXDE
