Htv Punjabi
Punjab Religion Video

ਗੁਰੂ ਘਰ ਚ ਹੋਇਆ ਕੁੱਝ ਅਜਿਹਾ ਪਹੁੰਚਿਆ ਪੂਰਾ ਪਿੰਡ ?

ਗੁਰਦੁਆਰਾ ਸ੍ਰੀ ਝਾੜ ਸਾਹਿਬ ਵਿਖੇ ਵਾਪਰੀ ਘਟਨਾ
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਹੋਏ ਅਗਨ ਭੇਂਟ
ਸਮਰਾਲਾ ਦੇ ਨਜ਼ਦੀਕੀ ਪਿੰਡ ਸ੍ਰੀ ਝਾੜ ਸਾਹਿਬ ਵਿਖੇ ਨਹਿਰ ਤੇ ਸੁਸ਼ੋਭਿਤ ਕਾਰ ਸੇਵਾ ਗੁਰਦੁਆਰਾ ਸਾਹਿਬ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਏ ਮੌਕੇ ਤੇ ਪਹੁੰਚੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਰਜਤਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਕੱਲ ਦੇਰ ਸ਼ਾਮ ਗੁਰਦੁਆਰਾ ਸਾਹਿਬ ਕਾਰ ਸੇਵਾ ਦੇ ਸੱਚਖੰਡ ਸਾਹਿਬ ਵਿੱਚ ਬਿਜਲੀ ਦੀ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਨਾਲ ਏਸੀ ਦਾ ਕੰਪਰੈਸ਼ਰ ਫੱਟ ਗਿਆ ਜਿਸ ਕਾਰਨ ਅੱਗ ਲੱਗ ਗਈ ਅੱਗ ਵਧਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋ ਗਏ ਜਿਸ ਦੀ ਸੂਚਨਾ ਮਿਲਦੇ ਸਾਰ ਹੀ ਗੁਰਦੁਆਰਾ ਚਾੜ ਸਾਹਿਬ ਤੋਂ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਪਹੁੰਚੇ ਜਿਨਾਂ ਨਾਲ ਅਸੀਂ ਵੀ ਮੌਕੇ ਤੇ ਪਹੁੰਚੇ ਸਭ ਤੋਂ ਪਹਿਲਾਂ ਪਾਵਨ ਸਰੂਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਭਾਲਿਆ। ਅਤੇ ਗੁਰਦੁਆਰਾ ਸਾਹਿਬ ਵਿੱਚ ਸੰਗਤ ਨੇ ਸਾਰੀ ਰਾਤ ਬੈਠ ਕੇ ਜਾਪ ਕੀਤਾ।

ਇਸ ਸਾਰੀ ਘਟਨਾ ਦਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਜਿੰਦਰ ਸਿੰਘ ਧਾਮੀ ਜੀ ਨੂੰ ਸੂਚਨਾ ਦੇ ਦਿੱਤੀ ਗਈ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਾਹਿਬ ਨੂੰ ਵੀ ਇਸ ਦੀ ਸੂਚਨਾ ਦਿੱਤੀ ਗਈ ਅਤੇ ਉਹਨਾਂ ਨੇ ਪੰਜ ਸਿੰਘ ਸਾਹਿਬਾਨਾਂ ਦੀ ਡਿਊਟੀ ਲਗਾਈ ਜਿਨ੍ਹਾਂ ਨੇ ਗੁਰਦੁਆਰਾ ਕਾਰ ਸੇਵਾ ਝਾੜ ਸਾਹਿਬ ਵਿਖੇ ਪੂਰੀ ਗੁਰੂ ਮਰਿਆਦਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸੰਭਾਲਿਆ ਅਤੇ ਇਹਨਾਂ ਸਰੂਪਾਂ ਨੂੰ ਅੱਜ ਸਵੇਰੇ ਗੋਇੰਦਵਾਲ ਸਾਹਿਬ ਨੂੰ ਰਵਾਨਾ ਕੀਤਾ ਉਹਨਾਂ ਕਿਹਾ ਕਿ ਅੱਜ ਮਨ ਬੜਾ ਉਦਾਸ ਹੈ ਪਰ ਅਸੀਂ ਕੁਝ ਕਰ ਨਹੀਂ ਸਕਦੇ ਕਿਉਂਕਿ ਹਾਦਸਾ ਹੋਇਆ ਹੈ ਜਿਸ ਨੂੰ ਲੈ ਕੇ ਸੰਗਤ ਵੀ ਬਹੁਤ ਦੁਖੀ ਹੈ ਅਤੇ ਮੈਂ ਅਪੀਲ ਕਰਦਾ ਹਾਂ ਕਿ ਕਿਰਪਾ ਕਰਕੇ ਆਪਸ ਵਿੱਚ ਸ਼ਾਂਤੀ ਬਣਾ ਕੇ ਰੱਖੋ ਕੋਈ ਵੀ ਗਲਤ ਅਫਵਾਹ ਨਾ ਫੈਲਾਓ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਕਿਸਾਨਾਂ ਦੇ ਵੱਡੇ ਆਗੂਆਂ ਦੀ ਕੇਂਦਰ ਨੂੰ ਸਖਤ ਚੇਤਾਵਨੀ

htvteam

ਕੜਕਦੀ ਬਿਜਲੀ ਦੇ ਨਾਲ ਅਸਮਾਨੋਂ ਉਤਰਿਆ ਮੌਤ ਦਾ ਫਰਿਸ਼ਤਾ

htvteam

ਯੰਗ ਵੈਦ ਦਾ ਨੁਸਕਾ ਪਿੱਤੇ ‘ਚੋਂ ਪੱਥਰੀਆਂ ਕੱਢਕੇ ਓਪਰੇਸ਼ਨ ਬਚਾਅ ਲੈਂਦੇ

htvteam

Leave a Comment