ਨਾਭਾ ਵਿਖੇ ਪਹੁੰਚੇ ਅਕਾਲੀ ਦਲ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਵੱਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਮੱਖਣ ਸਿੰਘ ਲਾਲਕਾ ਅਤੇ ਵਰਕਰਾਂ ਨਾਲ ਵਿਸ਼ੇਸ਼ ਤੌਰ ਤੇ ਮੀਟਿੰਗ ਕੀਤੀ। ਇਸ ਮੌਕੇ ਤੇ ਰੱਖੜਾ ਵੱਲੋਂ ਆਪ ਸਰਕਾਰ ਤੇ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਰਿਕਾਰਡ ਬਣ ਚੁੱਕਾ ਹੈ ਕਿਉਂਕਿ ਹਰ ਰੋਜ਼ ਨਸ਼ੇ ਦੇ ਨਾਲ ਨੌਜਵਾਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਅਕਾਲੀ ਦਲ ਪੰਚਾਇਤੀ ਚੋਣਾਂ, ਬਲਾਕ ਸੰਮਤੀ ਚੋਣਾਂ, ਜ਼ਿਲ੍ਹਾ ਪ੍ਰੀਸ਼ਦ ਚੋਣਾਂ ਅਤੇ ਨਗਰ ਕੌਂਸਲ ਚੋਣਾਂ ਤਕੜੇ ਹੋ ਕੇ ਲੜੇਗੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮੱਖਣ ਸਿੰਘ ਨੇ ਕਿਹਾ ਕਿ ਜੇਕਰ ਚੋਣਾਂ ਵਿੱਚ ਸਰਕਾਰ ਧੱਕਾ ਕਰੇਗੀ ਤਾਂ ਉਸ ਦਾ ਡੱਟ ਕੇ ਮੁਕਾਬਲਾ ਕਰਾਂਗੇ ,,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..