Htv Punjabi
Crime Punjab Video

ਟੈਕਸੀ ਡਰਾਈਵਰ ਮਾਮਲੇ ਚ ਵੱਡਾ ਐਕਸ਼ਨ !

ਟੈਕਸੀ ਡਰਾਈਵਰ ਨਾਲ ਕੁੱਟਮਾਰ ਦ ਮਾਮਲੇ ਚ ਪਰਿਵਾਰ ਸਮੇਤ ਜਥੇਬੰਦੀਆਂ ਨੇ ਦਿੱਤਾ ਧਰਨਾ
ਕਿਹਾ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਦੀ ਫੋਟੋ ਨੂੰ ਲੈ ਕੇ ਵਧਿਆ ਵਿਵਾਦ
ਨੌਜਵਾਨ ਤੇ ਤਸ਼ੱਦਦ ਕਰਨ ਵਾਲਿਆਂ ਤੇ ਹੋਵੇ ਕਾਰਵਾਈ
ਪੁਲਿਸ ਨੇ ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਕਿਹਾ ਫਿਲਹਾਲ ਮਾਮਲੇ ਦੀ ਚੱਲ ਰਹੀ ਜਾਂਚ
ਕੁਝ ਦਿਨ ਪਹਿਲਾਂ ਲੁਧਿਆਣਾ ਚ ਟੈਕਸੀ ਡਰਾਈਵਰ ਨਾਲ ਵਿਵਾਦ ਦੇ ਮਾਮਲੇ ਤੋਂ ਬਾਅਦ ਟੈਕਸੀ ਡਰਾਈਵਰ ਤੇ ਪੁਲਿਸ ਵੱਲੋਂ ਤਸ਼ੱਦਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਸਮੇਤ ਜਥੇਬੰਦੀਆਂ ਨੇ ਭਾਰਤ ਨਗਰ ਚੌਂਕ ਨੂੰ ਜਾਮ ਕਰ ਦਿੱਤਾ ਉਹਨਾਂ ਦੱਸਿਆ ਕਿ ਇਹ ਮਾਮਲਾ ਗੱਡੀ ਤੇ ਲੱਗੀ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਦੀ ਫੋਟੋ ਤੋਂ ਵਧੀਆ। ਜਿੱਥੇ ਕੁਝ ਪੋਲੀਟੀਕਲ ਬੈਕਗਰਾਊਡ ਦੇ ਦੇ ਲੋਕ ਨੇ ਜਿਨ੍ਹਾਂ ਨੇ ਟੈਕਸੀ ਡਰਾਈਵਰ ਰਣਜੋਤ ਸਿੰਘ ਦੇ ਉੱਪਰ ਤਸ਼ਦਦ ਕੀਤਾ ਅਤੇ ਇਸ ਦੌਰਾਨ ਪੁਲਿਸ ਨੇ ਨੌਜਵਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ। ਉਹਨਾਂ ਕਿਹਾ ਕਿ ਉਸ ਨੂੰ ਇਨਸਾਫ ਦਵਾਉਣ ਲਈ ਉਹਨਾਂ ਵੱਲੋਂ ਅੱਜ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇੱਥੇ ਵੀ ਦੱਸ ਦਈਏ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਉਕਤ ਮੁਲਾਜ਼ਮਾਂ ਨੂੰ ਸਸਪੈਂਡ ਕਰਨ ਦੀ ਗੱਲ ਕਹੀ ਹੈ ਅਤੇ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।

ਉਧਰ ਪੀੜਿਤ ਪੱਖ ਦੇ ਪਰਿਵਾਰਿਕ ਮੈਂਬਰਾਂ ਸਮੇਤ ਆਗੂਆਂ ਨੇ ਦੱਸਿਆ ਕਿ ਇਹ ਘਟਨਾ 27 ਤਰੀਕ ਦੀ ਹੈ ਕਿ ਉਹਨਾਂ ਦੀ ਗੱਡੀ ਤੇ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਦੀ ਫੋਟੋ ਲੱਗੀ ਸੀ ਜਿਸ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਇਤਰਾਜ਼ ਜਤਾਇਆ ਗਿਆ ਅਤੇ ਇਹ ਵਿਵਾਦ ਵਧਿਆ ਜਿਸ ਤੋਂ ਬਾਅਦ ਮੌਕੇ ਤੇ ਪੁਲਿਸ ਨੂੰ ਸੱਦਿਆ ਗਿਆ ਤਾਂ ਉਹਨਾਂ ਨੇ ਰਣਜੋਤ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਤੋਂ ਬਾਅਦ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਹੈ ਉਹਨਾਂ ਕਿਹਾ ਕਿ ਇਹ ਘਟਨਾ ਅਤੀ ਨਿੰਦਨੀ ਯੋਗ ਹੈ ਇਹੀ ਨਹੀਂ ਉਹਨਾਂ ਕਿਹਾ ਕਿ ਪੁਲਿਸ ਦਾ ਇਲਜ਼ਾਮ ਹੈ ਕਿ ਡਰਾਈਵਰ ਰਣਜੋਤ ਨੇ ਸ਼ਰਾਬ ਪੀਤੀ ਸੀ ਉਹਨਾਂ ਕਿਹਾ ਕਿ ਉਸਦਾ ਚਲਾਨ ਕਰਨ ਦੀ ਬਜਾਏ ਉਸ ਨਾਲ ਕੁੱਟਮਾਰ ਕੀਤੀ ਗਈ ਹੈ। ਜਿਸ ਨੂੰ ਲੈ ਕੇ ਉਹ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਨੇ ਅਤੇ ਇਸ ਮਾਮਲੇ ਚ ਕਾਰਵਾਈ ਦੀ ਮੰਗ ਕਰਦੇ ਨੇ।

ਉਧਰ ਮੌਕੇ ਤੇ ਮੌਜੂਦ ਏਸੀਪੀ ਗੁਰ ਇਕਬਾਲ ਸਿੰਘ ਨੇ ਕਿਹਾ ਕਿ ਇਹ ਮਾਮਲਾ 27 ਤਰੀਕ ਦਾ ਹੈ ਜਿੱਥੇ ਰਨਜੋਤ ਸਿੰਘ ਨਾਮਕ ਨੌਜਵਾਨ ਦਾ ਕਿਸੇ ਵਿਅਕਤੀਆਂ ਨਾਲ ਵਿਵਾਦ ਹੋਇਆ ਸੀ ਜਿਸ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਚਾਰ ਪੁਲਿਸ ਕੋਲ ਸ਼ਿਕਾਇਤ ਪਹੁੰਚੀ ਤਾਂ ਉਹਨਾਂ ਇਸ ਸਬੰਧੀ ਚੌਂਕੀ ਇੰਚਾਰਜ ਨੂੰ ਸੂਚਿਤ ਕੀਤਾ ਅਤੇ ਉਹਨਾਂ ਵੱਲੋਂ ਇਸ ਮਾਮਲੇ ਵਿੱਚ ਰਣਜੋਤ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਮੈਡੀਕਲ ਕਰਵਾਇਆ ਗਿਆ।

ਉਹਨਾਂ ਕਿਹਾ ਕਿ ਇਸ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਦੇ ਨਾਲ ਵਿਵਾਦ ਹੋਇਆ ਜਿਸ ਤੋਂ ਬਾਅਦ ਇਸਦਾ ਮੁਲ ਤੋਂ ਮੈਡੀਕਲ ਕਰਵਾਇਆ ਗਿਆ ਅਤੇ ਇਸ ਦ ਮੈਡੀਕਲ ਰਿਪੋਰਟ ਵਿੱਚ ਡਰਿੰਕ ਕੀਤੀ ਪਾਈ ਗਈ ਉਹਨਾਂ ਕਿਹਾ ਕਿ ਇਸ ਦੌਰਾਨ ਨੌਜਵਾਨ ਦੇ ਸੱਟਾਂ ਵੀ ਲੱਗੀਆਂ ਨੇ ਪਰ ਇਸ ਨੂੰ ਲੈ ਕੇ ਹੁਣ ਪਰਿਵਾਰਿਕ ਮੈਂਬਰ ਕਾਰਵਾਈ ਦੀ ਮੰਗ ਕਰ ਰਹੇ ਨੇ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਉਹਨਾਂ ਨੇ ਤਸ਼ਦਤ ਕਰਨ ਵਾਲੇ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਇਸ ਮਾਮਲੇ ਸਬੰਧੀ ਫਿਲਹਾਲ ਜਾਂਚ ਜਾਰੀ ਹੈ ਉਹਨਾਂ ਕਿਹਾ ਕਿ ਸੀਸੀਟੀਵੀ ਵੀਡੀਓ ਵੀ ਉਸ ਦਿਨ ਦੀ ਸਾਹਮਣੇ ਆਈ ਹੈ ਜਿਸ ਨੂੰ ਅਫੈਂਸ ਦੇ ਤੌਰ ਤੇ ਵਰਤਿਆ ਜਾਵੇਗਾ। ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਪਿਉ ਨੇ ਮਾਸੂਮ ਧੀ ਨਾਲ ਕੀਤਾ ਅਜਿਹਾ ..

htvteam

ਆਹ ਦੇਖ ਲਓ ਦਿਨ ਦਿਹਾੜੇ ਹੀ ਮੁੰਡੇ ਬੰਦੇ ਨਾਲ ਕੀ ਕਰਗੇ

htvteam

ਕੈਦੀ ਦਾ ਸੁੱਜਿਆ ਅੰਗ ਦੇਖ ਘਰਵਾਲੀ ਨੇ ਭਰੀਆਂ ਅੱਖਾਂ; ਕੀਤੇ ਸ਼ਰਮਨਾਕ ਖੁਲਾਸੇ

htvteam

Leave a Comment