ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਛੇਹਰਟਾ ਚੌਕ ਵਿੱਚ ਸੈਕੜੇ ਕਿਸਾਨਾਂ ਮਜਦੂਰਾਂ ਬੀਬੀਆਂ ਵੱਲੋ ਮੋਦੀ ਦਾ ਪੁਤਲਾ ਫੂਕਿਆਂ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕੇਂਦਰ ਸਰਕਾਰ ਦਿੱਲੀ ਮੋਰਚੇ ਦੌਰਾਨ ਮੰਗਾ ਮੰਨਣ ਦੇ ਦਿੱਤੇ ਲਿਖਤੀ ਸਹਿਮਤੀ ਪੱਤਰ ਤੋ ਪੂਰੀ ਤਰ੍ਹਾਂ ਮੁੱਕਰ ਚੁੱਕੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜ਼ਾਏ ਯੂਪੀ ਦੇ ਲਖੀਮਪੁਰ ਖੀਰੀ ਕਾਂਡ ਵਿੱਚ ਕਿਸਾਨਾਂ ਦੇ ਕਾਤਲ ਅਸ਼ੀਸ਼ ਮਿਸ਼ਰਾ ਨੂੰ ਜਮਾਨਤ ਉੱਤੇ ਰਿਹਾਅ ਕਰਵਾ ਦਿੱਤਾ।ਇਸ ਲਈ ਪ੍ਰਧਾਨ ਮੰਤਰੀ ਨੂੰ ਪੰਜਾਬ ਵਿੱਚ ਰੈਲੀਆਂ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਹੈ।ਜਿਥੇ ਜਿਥੇ ਵੀ ਪੰਜਾਬ ਵਿੱਚ ਮੋਦੀ ਤੇ ਉਸਦੇ ਮੰਤਰੀ ਰੈੱਲੀਆਂ ਕਰਨ ਲਈ ਆ ਰਹੇ ਹਨ ਜਿਸ ਨੂੰ ਲੈਕੇ ਉਨ੍ਹਾਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ|
