Htv Punjabi
Punjab

ਨਗਰ ਨਿਗਮ ਅਤੇ ਮਿਊਂਸਪਲ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਮਘਿਆ ਆਖਾੜਾ

-ਪੰਜਾਬ ਵਿੱਚ ਨਗਰ ਨਿਗਮ ਅਤੇ ਮਿਊਂਸਪਲ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਮਘਿਆ ਆਖਾੜਾ ਹੋਇਆ ਹੈ ਜਿਸਨੂੰ ਲੈ ਕੇ ਜਿਲ੍ਹਾ ਨਵਾਂਸ਼ਹਿਰ ਦੀ ਬੰਗਾ ਮਿਊਂਸਪਲ ਕਮੇਟੀ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਨਾਉਣ ਲਈ ਸ਼੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਮਨੀਸ਼ ਤਿਵਾੜੀ ਅਤੇ ਚੱਬੇਵਾਲ ਹਲਕਾ ਤੋਂ ਕਾਂਗਰਸੀ ਵਿਧਾਇਕ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਕੀਤੀ ਵੋਟਰਾਂ ਨਾਲ ਦੇਰ ਰਾਤ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਕਾਂਗਰਸ ਪਾਰਟੀ ਤੋਂ ਬੰਗਾ ਦੇ ਸਾਰੇ ਉਮੀਦਵਾਰ ਅਤੇ ਪਾਰਟੀ ਤੇ ਸੀਨੀਅਰ ਆਗੂ ਸਮੇਤ ਵਰਕਰ ਹਾਜਿਰ ਸਨ।ਸਾਂਸਦ ਤਿਵਾੜੀ ਅਤੇ ਵਿਧਾਇਕ ਡਾਕਟਰ ਰਾਜ ਕੁਮਾਰ ਨੇ ਬੰਗਾ ਸ਼ਹਿਰ ਦੇ 15 ਵਾਰਡਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਵੀ ਕੀਤੀ।ਇਹ ਮੌਕੇ ਉਹਨਾਂ ਨੇ ਬੰਗਾ ਵਿੱਚ ਕਾਂਗਰਸ ਪਾਰਟੀ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦਾ ਵੋਟਰਾਂ ਨਾਲ ਕਈ ਵਾਅਦੇ ਵੀ ਕੀਤੇ ।

ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਸਦ ਮਨੀਸ਼ ਤਿਵਾੜੀ ਵਲੋ ਤੋਮਰ ਦੇ ਕਾਂਗਰਸ ਪਾਰਟੀ ਖਿਲਾਫ ਦਿੱਤੇ ਬਿਆਨ ਤੇ ਪਲਟਵਾਰ ਕਰਦਿਆਂ ਕਿਹਾ ਕਿ ਖੇਤੀ ਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਉਹਨਾਂ ਦੇ ਬਿਆਨ ਦਾ ਜਵਾਬ ਲੋਕ ਸਭਾ ਦੇ ਸ਼ੈਸ਼ਨ ਵਿੱਚ ਅਗਲੇ ਹਫਤੇ ਦਿੱਤਾ ਜਾਵੇਗਾ।ਉੱਥੇ ਹੀ ਵਿਧਾਇਕ ਚੱਬੇਵਾਲ ਨੇ ਪੰਜਾਬ ਦੇ ਨੌਜਵਾਨਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਵਲੋਂ 70 ਵਕੀਲਾਂ ਦਾ ਇੱਕ ਪੈਨਲ ਤਿਆਰ ਕੀਤਾ ਗਿਆ ਹੈ।ਉਹਨਾਂ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਵੀ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਕੇਜਰੀਵਾਲ ਸਾਹਿਬ ਨੂੰ ਵੀ ਚਾਹੀਦਾ ਹੈ ਕਿ ਦੇਸ਼ ਦੇ ਗ੍ਰਹਿ ਮੰਤਰੀ ਨੂੰ ਮਿਲ ਕਿਸਾਨੀ ਹਿੱਤਾਂ ਲਈ ਆਵਾਜ ਚੁੱਕਣੀ ਚਾਹੀਦੀ ਹੈ।

Related posts

4 ਪੁਲਿਸ ਮੁਲਾਜ਼ਮਾ ਦੀ ਜ/ਨਾ/ਨੀ ਨਾਲ ਕਰਤੂਤ, ਗੱਡੀ ਚ…..?

htvteam

ਅੰਮ੍ਰਿਤਸਰ ਤੋਂ ਬਾਅਦ ਹੁਣ ਬਠਿੰਡਾ ‘ਚ 7 ਜੂਨ ਨੂੰ ਬੰਬ ਧਮਾਕੇ ਕਰਨ ਦੀ ਧਮਕੀ ! ਸੁਣੋ ਚਿੱਠੀ ‘ਚ ਕੀ-ਕੀ ਲਿਖਿਆ

htvteam

ਆਹ ਪਿੰਡ ਚ ਵੜੀ ਅਜਿਹੀ ਸ਼ੈਅ ਲੋਕਾਂ ਨੂੰ ਪਈਆਂ ਭਾਜੜਾਂ

htvteam