ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਸੀ.ਸੀ.) ਦੇ ਪ੍ਰਧਾਨ ਵਜੋਂ ਆਪਣਾ ਕੰਮ ਮੁੜ ਸ਼ੁਰੂ ਕਰਨ ਤੋਂ ਇਕ ਦਿਨ ਬਾਅਦ, ਨਵਜੋਤ ਸਿੰਘ ਸਿੱਧੂ ਨੇ ਅੱਜ ਇਕ ਵਾਰ ਫਿਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਬਹੁ-ਕਰੋੜੀ ਡਰੱਗ ਮਾਮਲੇ ਵਿਚ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਦੀ ਰਿਪੋਰਟ ਜਨਤਕ ਕਰਨ ਦੀ ਯਾਦ ਦਿਵਾਈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਨਸ਼ਿਆਂ ਦੀ ਸਮੱਸਿਆ ਨੂੰ ਕੁਸ਼ਲਤਾ ਨਾਲ ਨਜਿੱਠਣ ‘ਚ ਨਾਕਾਮ ਰਹਿਣ ‘ਤੇ ਆਲੋਚਨਾ ਕੀਤੀ। ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨੇ ਟਵੀਟਾਂ ਦੀ ਇੱਕ ਲੜੀ ਵਿੱਚ ਕਿਹਾ: “ਇਹ 2017 ਵਿੱਚ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਅਸੀਂ ਚਾਰ ਸਾਲਾਂ ਵਿੱਚ ਨਸ਼ਿਆਂ ਦੀ ਰੀੜ ਦੀ ਹੱਡੀ ਨੂੰ ਤੋੜ ਦੇਵਾਂਗੇ।
ਸਿੱਧੂ ਨੇ ਕਿਹਾ: “ਹਾਈਕੋਰਟ ਨੇ ਨਸ਼ਿਆਂ ‘ਤੇ ਐਸਟੀਐਫ ਦੀ ਰਿਪੋਰਟ ਦੀ ਕਾਪੀ ਸਰਕਾਰ ਨੂੰ ਪ੍ਰਦਾਨ ਕੀਤੀ ਸੀ ਪਰ ਅਸੀਂ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਬਜਾਏ ਫਰਵਰੀ 2018 ਤੋਂ ਇਸ ‘ਤੇ ਬੈਠੇ ਹੋਏ ਹਾਂ। ਇੱਥੋਂ ਤੱਕ ਕਿ ਅਸੀਂ ਕੇਸ ਦੇ ਦੂਜੇ ਮੁਲਜ਼ਮਾਂ ਦੀ ਹਵਾਲਗੀ ਕਰਨ ਵਿੱਚ ਅਸਫਲ ਰਹੇ ਹਾਂ।” ਉਨ੍ਹਾਂ ਟਵੀਟ ਕੀਤਾ ਕਿ ਰਿਪੋਰਟ ਨੂੰ ਤੁਰੰਤ ਜਨਤਕ ਕੀਤਾ ਜਾਣਾ ਚਾਹੀਦਾ ਹੈ, ਇਸ ਦੇ ਆਧਾਰ ‘ਤੇ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ ਅਤੇ ਨਾਰਕੋ-ਅੱਤਵਾਦ ਲਈ ਜ਼ਿੰਮੇਵਾਰ ਵੱਡੀਆਂ ਮੱਛੀਆਂ ਨੂੰ ਫੜਨ ਲਈ ਸਮਾਂਬੱਧ ਜਾਂਚ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ।