ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਝੰਡੇਰ ਦੇ ਪਿੰਡ ਵਿਛੋਆ ਦੀ ਨਹਿਰ ਵਿਚੋਂ ਮੰਗਲਵਾਰ ਚਾਰ ਗੁਟਕਾ ਸਾਹਿਬ ਅਤੇ ਹੋਰ ਧਾਰਮਿਕ ਸਮੱਗਰੀ ਮਿਲਣ ਦਾ ਮਾਮਲਾ ਸਾਮ੍ਹਣੇ ਆਇਆ ਹੈ ਜਿਸ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਇਕ ਕੱਪੜੇ ਦੇ ਵਿੱਚ ਬੰਨ੍ਹਿਆ ਹੋਇਆ ਸੀ ਅਤੇ ਸੁੱਕੀ ਨਹਿਰ ਦੇ ਵਿੱਚ ਸੁਟਿਆ ਸੀ ਜਿਸ ਦੇ ਸਬੰਧ ਵਿੱਚ ਥਾਣਾ ਝੰਡੇਰ ਦੀ ਪੁਲਸ ਵੱਲੋਂ ਮਾਮਲਾ ਦਰਜ ਕਰ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰਕ ਦਲਜੀਤ ਸਿੰਘ ਨੇ ਦੱਸਿਆ ਕਿ ਉਹ ਸੈਰ ਕਰ ਰਹੇ ਸੀ ਤਾਂ ਅਚਾਨਕ ਉਨ੍ਹਾਂ ਨੂੰ ਨਹਿਰ ਵਿੱਚੋਂ ਹੰਬੜਾਂ ਮਿਲਿਆ ਜਿਸ ਵਿੱਚ ਗੁਟਕਾ ਸਾਹਿਬ ਤੇ ਓਪਨ ਸਮੱਗਰੀ ਜਿਸ ਸਬੰਧ ਵਿਚ ਉਨ੍ਹਾਂ ਵੱਲੋਂ ਥਾਣਾ ਵਿਖੇ ਸ਼ਿਕਾਇਤ ਕਰ ਦਿੱਤੀ ਹੈ
ਇਸ ਮੌਕੇ ਦਲਜੀਤ ਸਿੰਘ ਨੇ ਦੱਸਿਆ ਕਿ ਉਸ ਵਲੋਂ ਸੈਰ ਕਰਦੇ ਦੌਰਾਨ ਨਹਿਰ ਵਿਚ ਕੋਈ ਸ਼ੱਕੀ ਵਸਤੂ ਦੇਖੀ ਗਈ ਜਿਸ ਉਪਰੰਤ ਉਸ ਵਲੋਂ ਪਿੰਡ ਦੇ ਮੋਤਬਾਰਾਂ ਅਤੇ ਪੁਲਸ ਨੂੰ ਸੂਚਿਤ ਕੀਤਾ ਗਿਆ ਓਹਨਾ ਦੋਸ਼ੀ ਦੀ ਭਾਲ ਕਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਨੇ ਦੱਸਿਆ ਕਿ ਉਨ੍ਹਾਂ ਦੇ ਇਕ ਮੁਲਾਜ਼ਮ ਦਲਜੀਤ ਸਿੰਘ ਸੈਰ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਅਚਾਨਕ ਨਹਿਰ ਦੇ ਵਿਚ ਇਕ ਕੱਪੜਾ ਦਿਖਾਈ ਦਿੱਤਾ ਜਿਸ ਵਿਚ ਚਾਰ ਗੁਟਕਾ ਸਾਹਿਬ ਅਤੇ ਹੋਰ ਧਾਰਮਿਕ ਸਮੱਗਰੀ ਪਈ ਮਿਲੀ ਅਤੇ ਓਹਨਾ ਵਲੋਂ ਪੁਲਸ ਨੂੰ ਸੂਚਿਤ ਕਰ ਤੁਰੰਤ ਗੁਟਕਾ ਸਾਹਿਬਨਾ ਨੂੰ ਮਰਿਆਦਾ ਸਹਿਤ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਰੱਖ ਦਿੱਤਾ ਗਿਆ ਅਤੇ ਇਸ ਦੇ ਸਬੰਧ ਵਿਚ ਥਾਣਾ ਝੰਡੇਰ ਵਿਖੇ ਲਿਖਤੀ ਦਰਖਾਸਤ ਦੇ ਦਿੱਤੀ ਹੈ ਉਨ੍ਹਾਂ ਪੁਲੀਸ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਕਾਬੂ ਕੀਤਾ ਜਾਵੇ ਥਾਣਾ ਝੰਡੇਰ ਦੇ ਐੱਸਐੱਚਓ ਮੰਤੇਜ ਸਿੰਘ ਨੇ ਦੱਸਿਆ ਕਿ ਓਹਨਾ ਵਲੋਂ ਮੌਕੇ ਤੇ ਪਹੁੰਚ ਘਟਨਾ ਦੀ ਜਾਂਚ ਕਰ ਮਾਮਲਾ ਦਰਜ ਕੀਤਾ ਗਿਆ ਹੈ। ਓਹਨਾ ਦਸਿਆ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਆਦਿ ਤਕਨੀਕ ਦੀ ਵਰਤੋਂ ਨਾਲ ਜਲਦ ਦੋਸ਼ੀ ਨੂੰ ਕਾਬੂ ਕਰ ਲਿਆ ਜਾਏਗਾ।
