Htv Punjabi
Punjab

ਪੰਜਾਬ ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੀਟਿੰਗ; ਅਹਿਮ ਮੁਦਿਆਂ ਤੇ ਗੱਲਬਾਤ

ਭਾਰਤ-ਪਾਕਿ ਵਿਚਾਲੇ ਬੰਦ ਕਰਤਾਰਪੁਰ ਲਾਂਘਾ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਖੁੱਲ੍ਹ ਸਕਦਾ ਹੈ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਇਹ ਸੰਕੇਤ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਗਏ ਭਾਜਪਾ ਆਗੂਆਂ ਨੇ ਇਹ ਮੁੱਦਾ ਉਨ੍ਹਾਂ ਦੇ ਸਾਹਮਣੇ ਉਠਾਇਆ ਹੈ। ਜਿਸ ‘ਤੇ ਪ੍ਰਧਾਨ ਮੰਤਰੀ ਨੇ ਇਸ ‘ਤੇ ਗੌਰ ਕਰਨ ਦਾ ਭਰੋਸਾ ਦਿੱਤਾ ਹੈ। ਪ੍ਰਧਾਨ ਮੰਤਰੀ ਤੋਂ ਬਾਅਦ ਭਾਜਪਾ ਨੇਤਾ ਕੱਲ ਸ਼ਾਮ ਨੂੰ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।

ਕਰੋਨਾ ਕਾਰਨ ਪਿਛਲੇ ਸਾਲ ਤੋਂ ਕਰਤਾਰਪੁਰ ਲਾਂਘਾ ਬੰਦ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਵਿਰੋਧੀ ਅਕਾਲੀ ਦਲ ਵੀ ਇਸ ਨੂੰ ਲੈ ਕੇ ਮੁੱਦਾ ਉਠਾ ਰਹੇ ਹਨ। ਭਾਜਪਾ ਆਗੂ ਹਰਜੀਤ ਗਰੇਵਾਲ ਨੇ ਵੀ ਪੁਸ਼ਟੀ ਕੀਤੀ ਕਿ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਦੀ ਹੈ, ਇਸ ਲਈ ਇਹ ਮੰਗ ਉਠਾਈ ਗਈ ਹੈ।

Related posts

ਬੱਚੇ ਤਾਂ ਰੱਬ ਦਾ ਰੂਪ ਹੁੰਦੇ ਨੇ, ਆਹ ਕੀ ਕਰ ਰਹੇ ਸੀ ਬੱਚਿਆਂ ਨਾਲ !

Htv Punjabi

ਟਰੈਕਟਰ ‘ਚ ਵੱਜ ਰਹੇ ਗੀਤ ਨੇ ਲੈ ਲਈ ਕਿਸਾਨ ਦੀ ਜਾਨ

htvteam

ਬੰਦਿਆਂ ਨੂੰ ਛੱਡ ਹੁਣ ਪੰਛੀਆਂ ਨਾਲ ਲੋਕ ਕਰਨ ਲੱਗੇ ਗਲਤ ਕੰਮ, ਝਾੜੀਆਂ ਚੋਣ ਟੈਂ-ਟੈਂ ਦੀ ਆਵਾਜ਼ ਨੇ ਫਸਾ ਦਿੱਤੇ ਗੰਦੇ ਬੰਦੇ, ਬੇਸ਼ਰਮੀ ਵਾਲਾ ਕੰਮ ਕਰਦੇ ਪਿਓ ਪੁੱਤ ਕਾਬੂ  

Htv Punjabi