Htv Punjabi
Punjab

ਮਜੀਠੀਆ ਨੇ ਅਕਾਲੀ ਦਲ ਦੀ ਪਿੱਠ ‘ਚ ਛੁਰਾ ਮਾਰਿਆ – ਬਲਵਿੰਦਰ ਭੂੰਦੜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਸੁਲਤਾਨ ਸਿੰਘ ਨੂੰ ਹਟਾਏ ਜਾਣ ਤੋਂ ਬਾਅਦ ਅਕਾਲੀ ਦਲ ਵਿੱਚ ਵੀ ਬਾਗ਼ੀ ਆਵਾਜ਼ਾਂ ਉੱਠਣ ਲੱਗ ਪਈਆਂ ਹਨ। ਇਸ ਸੇਵਾਮੁਕਤੀ ਦੇ ਫੈਸਲੇ ਦੇ ਵਿਰੋਧ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ 6 ਹੋਰ ਆਗੂ ਸਾਹਮਣੇ ਆਏ ਹਨ।

ਬਿਕਰਮ ਸਿੰਘ ਮਜੀਠੀਆ ਦੇ ਬਿਆਨ ਤੋਂ ਬਾਅਦ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੰਡਾਰ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਿਕਰਮ ਸਿੰਘ ਮਜੀਠੀਆ ਤੇ ਉਨਾਂ ਦੇ ਨਾਲ ਹੋਰ ਅਕਾਲੀ ਆਗੂਆਂ ਵੱਲੋਂ ਜਾਰੀ ਬਿਆਨ ਨੇ ਮੇਰੇ ਵਰਗੇ ਪਾਰਟੀ ਅੰਦਰ ਸਭ ਤੋਂ ਬਜੁਰਗ ਤੇ ਸੀਨੀਅਰ ਆਗੂ ਨੂੰ ਭਾਰੀ ਠੇਸ ਪਹੁੰਚਾਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਿਕਰਮ ਨੇ ਉਸ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਫੈਸਲੇ ਉਪਰ ਸਵਾਲ ਚੁੱਕਕੇ ਗਲਤ ਕੀਤਾ ਹੈ ਜਿਸ ਕਮੇਟੀ ਦੇ ਪਹਿਲੇ ਪ੍ਰਧਾਨ ਉਸਦੇ ਪੜਦਾਦਾ ਜੀ ਸਤਿਕਾਰਯੋਗ ਸ.ਸੁੰਦਰ ਸਿੰਘ ਮਜੀਠੀਆ ਬਣੇ ਸਨ।

ਸ਼ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਨੂੰ ਲੈਕੇ ਲਿਆ ਫੈਸਲਾ ਲੰਮੇ ਵਿਚਾਰ ਵਿਟਾਂਦਰੇ ਤੋਂ ਬਾਦ ਹੀ ਲਿਆ ਗਿਆ ਹੈ।ਪਿਛਲੇ ਸਮੇਂ ਤੋਂ ਸਿੱਖ ਸਿਆਸਤ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਸ ਭੰਬਲਭੂਸੇ ਵਿੱਚੋਂ ਲੰਘਣਾ ਪੈ ਰਿਹਾ ਉਸ ਲਈ ਕੌਣ ਕੌਣ ਜਿੰਮੇਵਾਰ ਹੈ ਉਸ ਬਾਰੇ ਬਿਕਰਮ ਸਿੰਘ ਮਜੀਠੀਆ ਚੰਗੀਤਰਾਂ ਜਾਣਦੇ ਹਨ।ਬਿਕਰਮ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਬਚਪਨ ਤੋਂ ਪਾਲਿਆ ਤੇ ਬਾਦਲ ਪਰਿਵਾਰ ਦਾ ਹਿੱਸਾ ਹੋਣ ਕਰਕੇ ਵੱਡੇ ਮਾਣ ਦਿਵਾਏ।ਸੁਖਬੀਰ ਸਿੰਘ ਬਾਦਲ ਨੇ ਮਜੀਠੀਆ ਦੀ ਔਖੇ ਸਮੇਂ ਡੱਟਕੇ ਪਿੱਠ ਪੂਰੀ ਪਰ ਅੱਜ ਅਕਾਲੀ ਦਲ ਤੇ ਸੁਖਬੀਰ ਸਿੰਘ ਬਾਦਲ ਉੱਪਰ ਆਏ ਔਖੇ ਸਮੇਂ ਬਿਕਰਮ ਸਿੰਘ ਮਜੀਠੀਆ ਨੇ ਨਾਲ ਡੱਟਕੇ ਖੜਣ ਦੀ ਥਾਂ ਇੱਕ ਤਰਾਂ ਨਾਲ ਪਿੱਠ ਵਿੱਚ ਛੁਰਾ ਮਾਰਿਆ ਹੈ।

ਸਵ: ਸ.ਪ੍ਰਕਾਸ਼ ਸਿੰਘ ਬਾਦਲ ਦੇ ਜਾਣ ਪਿੱਛੋਂ ਅਕਾਲੀ ਦਲ ਅੰਦਰ ਬਣੇ ਹਾਲਾਤਾਂ ਨੂੰ ਲੈਕੇ ਮਜੀਠੀਆ ਦਾ ਫਰਜ ਬਣਦਾ ਸੀ ਕਿ ਉਸ ਮਹਾਨ ਵਿਅਕਤੀ ਦੇ ਅਹਿਸਾਨਾਂ ਕਾਰਣ ਉਸਦੀ ਵਿਰਾਸਤ ਨੂੰ ਸਾਂਭਣ ਵਿੱਚ ਸੁਖਬੀਰ ਸਿੰਘ ਬਾਦਲ ਦਾ ਡੱਟਕੇ ਸਾਥ ਦੇਂਦਾ।ਮੈਂ ਫਿਰ ਬਿਕਰਮ ਸਿੰਘ ਮਜੀਠੀਆ ਦੇ ਇਸ ਕਦਮ ਨੂੰ ਗਲਤ ਕਰਾਰ ਦੇਂਦਾ ਹੋਇਆ ਸਲਾਹ ਦੇਂਦਾ ਹਾਂ ਕਿ ਵਿਰੋਧੀਆਂ ਦੀ ਸਾਜਿਸ਼ ਦਾ ਹਿੱਸਾ ਬਨਣ ਦੀ ਥਾਂ ਆਓ ਰਲਕੇ ਏਨਾਂ ਸਾਜਿਸ਼ਾਂ ਦਾ ਮੁਕਾਬਲਾ ਕਰੀਏ।ਭੂੰਦੜ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੇ ਅੰਦਰ ਹਰ ਇੱਕ ਆਗੂ ਤੇ ਵਰਕਰ ਨੂੰ ਆਪਣੇ ਵਿਚਾਰ ਰੱਖਣ ਦਾ ਪੂਰਾ ਅਧਿਕਾਰ ਹੈ।ਮੈਂ ਸੁਪਨੇ ਵਿੱਚ ਵੀ ਕਿਆਸ ਨਹੀਂ ਸੀ ਕਰ ਸਕਦਾ ਕਿ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਜਾਬਤੇ ਦੀ ਇਸਤਰਾਂ ਉਲੰਘਣਾ ਕਰਨਗੇ।

ਪੜ੍ਹੋ ਕੀ ਹੈ ਮਾਮਲਾ:

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਸੁਲਤਾਨ ਸਿੰਘ ਨੂੰ ਹਟਾਏ ਜਾਣ ਤੋਂ ਬਾਅਦ ਇਸ ਫੈਸਲੇ ਦੇ ਵਿਰੋਧ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ 6 ਹੋਰ ਆਗੂ ਸਾਹਮਣੇ ਆਏ ਹਨ। ਅਕਾਲੀ ਦਲ ਵਿੱਚ ਇਹ ਵਿਰੋਧ ਬਿਕਰਮ ਮਜੀਠੀਆ ਵੱਲੋਂ 6 ਸੀਨੀਅਰ ਆਗੂਆਂ ਸਰਦਾਰ ਸ਼ਰਨਜੀਤ ਸਿੰਘ ਢਿੱਲੋਂ, ਲਖਬੀਰ ਸਿੰਘ ਲੋਧੀਨੰਗਲ, ਸਰਦਾਰ ਜੋਧ ਸਿੰਘ ਸਮਰਾ, ਸਰਬਜੀਤ ਸਿੰਘ ਸਾਬੀ, ਰਮਨਦੀਪ ਸਿੰਘ ਸੰਧੂ ਅਤੇ ਸਿਮਰਜੀਤ ਸਿੰਘ ਢਿੱਲੋਂ ਸਮੇਤ ਇੱਕ ਪ੍ਰੈਸ ਨੋਟ ਜਾਰੀ ਕਰਨ ਤੋਂ ਬਾਅਦ ਸ਼ੁਰੂ ਹੋਇਆ। ਜਿਸ ਵਿੱਚ ਕਿਹਾ ਗਿਆ ਸੀ- ਹਾਲੀਆ ਘਟਨਾਵਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਲਏ ਗਏ ਫੈਸਲੇ ਨੇ ਸਮੁੱਚੀ ਸੰਗਤ ਅਤੇ ਸਾਡੇ ਦਿਲਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਗੁਰੂ ਸਾਹਿਬ ਜੀ ਨੇ ਸੰਗਤ ਨੂੰ ਗੁਰੂ ਦਾ ਦਰਜਾ ਵੀ ਦਿੱਤਾ ਹੈ, ਸੰਗਤ ਦੇ ਵਿਚਾਰਾਂ ਨੂੰ ਮਹੱਤਵ ਦਿੰਦੇ ਹੋਏ, ਅਸੀਂ ਇਸ ਫੈਸਲੇ ਨਾਲ ਸਹਿਮਤ ਨਹੀਂ ਹਾਂ।

ਅਸੀਂ ਇਹ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਧਰਮ ਅਤੇ ਧਾਰਮਿਕ ਮਾਮਲਿਆਂ ਵਿੱਚ ਕਿਸੇ ਵੀ ਬਾਹਰੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੋ ਕੋਈ ਵੀ ਗਲਤ ਪਰੰਪਰਾਵਾਂ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕਰੇਗਾ, ਉਸਨੂੰ ਸਿੱਖ ਮਰਿਆਦਾ ਅਨੁਸਾਰ ਜਵਾਬ ਦਿੱਤਾ ਜਾਵੇਗਾ। ਜੋ ਲੋਕ ਸਿੱਖ ਪਰੰਪਰਾਵਾਂ ਅਤੇ ਧਰਮ ਦੀ ਰੱਖਿਆ ਲਈ ਖੜ੍ਹੇ ਹੁੰਦੇ ਹਨ, ਉਹ ਸਿੱਖ ਭਾਈਚਾਰੇ ਦੇ ਸਹੀ ਰਸਤੇ ‘ਤੇ ਚੱਲਣ ਵਾਲੇ ਲੋਕ ਹਨ।

ਇਸ ਘਟਨਾਕ੍ਰਮ ਦੇ ਵਿਚਕਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਭਰਤੀ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਮੈਂਬਰਸ਼ਿਪ ਮੁਹਿੰਮ ਜਾਰੀ ਰਹੇਗੀ। ਇਹ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹੈ ਅਤੇ ਇਸਦੀ ਪਾਲਣਾ ਕੀਤੀ ਜਾਵੇਗੀ।

 

Related posts

ਕੱਚੀ ਉਮਰ ਦੀ ਕੁੜੀ ਤੇ ਮੁੰਡੇ ਨਾਲ ਚੋਰੀ ਚੋਰੀ ਇਤਰਾਜ਼ਯੋਗ ਕੰਮ

htvteam

ਘਰ ਵਿੱਚ ਇਕੱਲੀ ਜਨਾਨੀ ਨਾਲ ਮੁੰਡੇ ਨੇ ਦੇਖੋ ਕੀ ਕਰਤਾ ?

htvteam

26 ਤੋਂ 28 ਤੱਕ ਦੀ ਮੌਸਮ ਵਿਭਾਗ ਦੀ ਵੱਡੀ ਚੇ ਤਾ ਵਨੀ ?

htvteam

Leave a Comment