ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਦਾ ਦੇਹਾਂਤ ਹੋ ਗਿਆ। ਉਹਨਾਂ ਨੂੰ ਸਵੇਰੇ ਦਿਲ ਦਾ ਦੌਰਾ ਪਿਆ ਸੀ। ਉਹ 75 ਸਾਲਾਂ ਦੇ ਸਨ ਅਤੇ ਚੰਡੀਗੜ੍ਹ ਵਿਖੇ ਰਹਿੰਦੇ ਸਨ। ਉਹਨਾਂ ਨੇ 2 ਸਾਲਾਂ ਤੋਂ ਵੱਧ ਸ਼੍ਰੋਮਣੀ ਕਮੇਟੀ ‘ਚ ਕੰਮ ਕੀਤਾ। ਕਾਬਿਲੇਗੌਰ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ‘ਚ ਹਰਚਰਨ ਸਿੰਘ ਦੋਸ਼ੀ ਪਾਏ ਗਏ ਸਨ। ਜਿਸ ਤੋਂ ਬਾਅਦ ਉਹਨਾਂ ‘ਤੇ ਵੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਹੋਏ ਸਨ। ਹਰਚਰਨ ਸਿੰਘ ਐੱਸਜੀਪੀਸੀ ਦੇ ਮੁੱਖ ਸਕੱਤਰ ਵਜੋਂ 27-08-15 ਤੋਂ 31-07-17 ਤੱਕ ਤਾਇਨਾਤ ਸਨ।