Htv Punjabi
Punjab

ਹਾਈਕੋਰਟ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ

ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਿਲਾਂ ‘ਚ ਦਿਨ ਪਰ ਦਿਨ ਇਜ਼ਾਫਾ ਹੋ ਰਿਹਾ ਹੈ ਅਤੇ ਹੁਣ ਮੁੜ ਹਾਈਕੋਰਟ ਨੇ ਵੀ ਉਨ੍ਹਾਂ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਮੁਲਤਾਨੀ ਲਾਪਤਾ ਕੇਸ ‘ਚ ਸੈਣੀ ਦੀਆਂ ਦੋਵੇਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਨੇ, ਜਿਸ ‘ਚ ਸੈਣੀ ਨੇ ਅਗਾਊਂ ਜ਼ਮਾਨਤ ਅਤੇ ਕੇਸ ਰੱਦ ਕਰਨ ਲਈ ਅਦਾਤਲਤ ਦਾ ਦਰਵਾਜਾ ਖੜਕਾਇਆ ਸੀ।


ਤੁਹਾਨੂੰ ਦੱਸ ਦਈਏ ਕੇ ਜਸਟਿਸ ਫਤਿਹਦੀਪ ਸਿੰਘ ਦੇ ਸੋਮਾਵਾਰ ਨੂੰ ਇਕਹਿਰੇ ਬੈਂਚ ਨੇ ਸੈਣੀ ਦੀ ਅਗਾਊਂ ਜ਼ਮਾਨਤ ਬਾਰੇ ਫੈਸਲਾ ਰਾਖਵਾਂ ਰੱਖ ਲਿਆ ਸੀ। ਅਦਾਲਤ ਨੇ ਮੁਹਾਲੀ ਦੇ ਮਹੌਰ ਥਾਣਣੇ ‘ਚ ਦਰਜ ਅਪਰਾਧਿਕ ਕੇਸ ਦੀ ਜਾਂਚ ਪੰਜਾਬ ਪੁਲਿਸ ਤੋਂ ਵਾਪਿਸ ਲੈ ਕੇ ਸੀਬੀਆਈ ਜਾਂ ਪੰਜਾਬ ਦੇ ਬਾਹਰ ਕਿਸੇ ਹੋਰ ਏਜੰਸੀ ਹਵਾਲੇ ਕਰਨ ਦੇ ਮਾਮਲੇ ਬਾਰੇ ਅਪੀਲ ਵੀ ਰੱਦ ਕਰ ਦਿੱਤੀ ਹੈ।

ਇਸ ਤੋਂ ਪਹਿਲਾਂ ਪਿਛਲੇ ਦਿਨੀਂ ਸੈਣੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ। ਅਦਾਲਤ ‘ਚ ਕਰੀਬ ਪੌਣੇ ਪੰਜ ਘੰਟੇ ਲਗਾਤਾਰ ਸੁਣਵਾਈ ਚੱਲੀ। ਜੱਜ ਨੇ ਸੁਣਵਾਈ ਮਗਰੋਂ ਫੈਸਲਾ ਰਾਖਵਾਂ ਰੱਖ ਲਿਆ ਸੀ। ਤੇ ਹੁਣ ਸੈਣੀ ਨੂੰ ਮੁੜ ਝਟਕਾ ਲੱਗਿਆ ਹੈ ਅਤੇ ਸਾਬਕਾ ਡੀਜੀਪੀ ਦੀ ਅਪੀਲ ਰੱਦ ਕਰ ਦਿੱਤੀ ਗਈ ਹੈ।
ਕਾਬਿਲੇਗੌਰ ਹੈ ਬਲਵੰਤ ਸਿੰਘ ਮੁਲਤਾਨੀ ਮਾਮਲੇ ‘ਚ ਪੰਜਾਬ ਪੁਲਿਸ ਵੱਲੋਂ ਸੈਣੀ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ‘ਚ ਦਿਨ ਪਰ ਦਿਨ ਸਿਆਸਤੀ ਦੀਵਾਰਾਂ ਵੀ ਟੁੱਟਦੀਆਂ ਦਿਖਾਈ ਦੇ ਰਹੀਆਂ ਹਨ।

Related posts

15 ਦਿਨ ਆਹ ਜੂਸ ਪੀਓ ਦਿਲ ਕਦੇ ਖਰਾਬ ਨਹੀਂ ਹੋਏਗਾ

htvteam

ਏਸ ਥਾਂ ਆਪ ਦਾ MLA ਕੀ ਕਰਨ ਆਇਆ? ਉੱਪਰੋਂ ਪੱਤਰਕਾਰ ਨੇ ਸਿੱਧਾ ਕੀਤਾ ਕੈਮਰਾ

htvteam

ਗਰੀਬ ਅੰਤਰਰਾਸ਼ਟਰੀ ਖਿਡਾਰੀ ਦੀ ਬੇਇੱਜ਼ਤੀ, ਗੁੱਸੇ ਲਿਆ ਸਨਿਆਸ

htvteam