Htv Punjabi
Punjab Siyasat Video

ਹਾਰਨ ਤੋਂ ਬਾਅਦ ਧਾਲੀਵਾਲ ਦਾ ਬਿਆਨ, ਵੋਟ ਨਾ ਪਾਉਣ ਵਾਲੇ ਜ਼ਰੂਰ ਸੁਣਨ

ਕੁਲਦੀਪ ਸਿੰਘ ਧਾਲੀਵਾਲ ਜੇਤੂ ਮੈਂਬਰਾਂ ਨਾਲ ਪਹੁੰਚੇ ਸ੍ਰੀ ਦਰਬਾਰ ਸਾਹਿਬ
ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਮਿਲੀ
ਚੋਣਾਂ ਰਹੀਆਂ ਪੂਰੀ ਤਰ੍ਹਾਂ ਪਾਰਦਰਸ਼ੀ: ਧਾਲੀਵਾਲ
ਅਕਾਲੀ ਦਲ ਦੇ ਸੱਤਾ ਵਿੱਚ ਵਾਪਸੀ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ, 2027 ਵਿੱਚ ਵੀ ਆਪ ਦੀ ਸਰਕਾਰ: ਧਾਲੀਵਾਲ
ਸਾਬਕਾ ਕੈਬਨਟ ਮੰਤਰੀ ਪੰਜਾਬ ਅਤੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਆਪਣੇ ਹਲਕੇ ਦੇ ਜੇਤੂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੇ ਮੈਂਬਰਾਂ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਵਾਹਿਗੁਰੂ ਅੱਗੇ ਮੱਥਾ ਟੇਕ ਕੇ ਮਿਲੀ ਜਿੱਤ ਲਈ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਦਰਬਾਰ ਸਾਹਿਬ ਕੰਪਲੈਕਸ ਵਿੱਚ ਰੂਹਾਨੀ ਅਤੇ ਖੁਸ਼ੀ ਭਰਿਆ ਮਾਹੌਲ ਵੇਖਣ ਨੂੰ ਮਿਲਿਆ। ਮੱਥਾ ਟੇਕਣ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਗਿਣਤੀ ਵਿੱਚ ਲੀਡ ਮਿਲੀ ਹੈ ਅਤੇ ਕਈ ਥਾਵਾਂ ‘ਤੇ ਪਾਰਟੀ ਦੇ ਉਮੀਦਵਾਰ ਜਿੱਤ ਕੇ ਸਾਹਮਣੇ ਆਏ ਹਨ।

ਉਨ੍ਹਾਂ ਕਿਹਾ ਕਿ ਇਹ ਜਿੱਤ ਲੋਕਾਂ ਦੇ ਭਰੋਸੇ ਦੀ ਜਿੱਤ ਹੈ ਅਤੇ ਅੱਜ ਉਹ ਆਪਣੇ ਹਲਕੇ ਦੇ ਜੇਤੂ ਮੈਂਬਰਾਂ ਦੇ ਨਾਲ ਮਿਲ ਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਆਏ ਹਨ। ਧਾਲੀਵਾਲ ਨੇ ਕਿਹਾ ਕਿ ਭਾਵੇਂ ਇੱਕ-ਦੋ ਥਾਵਾਂ ‘ਤੇ ਅਕਾਲੀ ਦਲ ਨੂੰ ਜਿੱਤ ਮਿਲੀ ਹੈ, ਪਰ ਇਸ ਨਾਲ ਕੋਈ ਵੱਡਾ ਫਰਕ ਨਹੀਂ ਪੈਂਦਾ। ਉਨ੍ਹਾਂ ਦਾਅਵਾ ਕੀਤਾ ਕਿ ਇਹ ਚੋਣਾਂ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਗਈਆਂ ਹਨ।

ਅਕਾਲੀ ਦਲ ‘ਤੇ ਤੰਜ ਕਸਦੇ ਹੋਏ ਉਨ੍ਹਾਂ ਕਿਹਾ ਕਿ ਉਹ ਸੱਤਾ ਵਿੱਚ ਵਾਪਸੀ ਦੇ ਸੁਪਨੇ ਦੇਖ ਰਹੇ ਹਨ, ਪਰ ਉਹ ਸੁਪਨੇ ਸੁਪਨੇ ਹੀ ਰਹਿ ਜਾਣਗੇ। ਸ. ਧਾਲੀਵਾਲ ਨੇ ਵਿਸ਼ਵਾਸ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਲੋਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨੂੰ ਵੋਟ ਦੇ ਕੇ ਪੰਜਾਬ ਵਿੱਚ ਦੁਬਾਰਾ ਆਪ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਜੇਤੂ ਮੈਂਬਰ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਦਿਆਂ ਵਿਕਾਸ ਅਤੇ ਲੋਕ-ਹਿੱਤ ਦੇ ਕੰਮਾਂ ਨੂੰ ਪਹਿਲ ਦੇ ਅਧਾਰ ‘ਤੇ ਅੱਗੇ ਵਧਾਉਣਗੇ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਟਰੱਕਾਂ ‘ਚੋਂ ਮਿਲਿਆ ਚੰਨੀ ਦਾ ਇਹ ਇਤਰਾਜ਼ਯੋਗ ਸਮਾਨ

htvteam

ਸ਼ੂਟਿੰਗ ਵਿਚ ਕਈ ਕੌਮੀ ਮੈਡਲ ਜਿੱਤ ਚੁੱਕੀ 19 ਸਾਲ ਦੀ ਵਿਦਿਆਰਥਣ ਨੇ ਚੁਕਿਆ ਖੌਫਨਾਕ ਕਦਮ; ਦੇਖੋ ਵੀਡੀਓ

htvteam

ਕਿਸਾਨ ਅੰਦੋਨਲ ਖਤਮ ਹੋਣ ਉਪਰੰਤ ਟੋਲ ਪਲਾਜ਼ਿਆਂ ਵਾਲਾ ਸੰਘਰਸ਼ ਸ਼ੁਰੂ

htvteam

Leave a Comment