Htv Punjabi
Punjab Video

ਹੁਣੇ ਹੁਣੇ ਆਪ MLA ਤੇ ED ਦਾ ਵੱਡਾ ਐਕਸ਼ਨ

ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjan Majra) ਖਿਲਾਫ਼ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਉਨ੍ਹਾਂ ਦੀ 35.10 ਕਰੋੜ ਦੀ ਜਾਇਦਾਦ ਜਬਤ ਕੀਤੀ ਗਈ ਹੈ। ਈਡੀ ਨੇ 40.92 ਕਰੋੜ ਰੁਪਏ ਦੇ ਬੈਂਕ ਲੋਨ ਧੋਖਾਧੜੀ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਉਨ੍ਹਾਂ ਦੀ ਇੱਕ ਕੰਪਨੀ ਦੀ ਤੇ ਕਾਰਵਾਈ ਹੈ। ਈਡੀ ਨੇ 6 ਨਵੰਬਰ ਨੂੰ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਸੀ।ਜਾਣਕਾਰੀ ਮੁਤਾਬਕ ਆਪ (AAP) ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਕੰਪਨੀ ਵਿੱਚ ਡਾਇਰੈਕਟਰ ਹਨ। ਮਲੇਰਕੋਟਲਾ ਸਥਿਤ ਇਹ ਜਾਇਦਾਦ ਤਾਰਾ ਕਾਰਪੋਰੇਸ਼ਨ ਲਿਮਟਿਡ ਨਾਲ ਜੁੜੀ ਹੈ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਆਰਜ਼ੀ ਹੁਕਮ ਜਾਰੀ ਕਰਕੇ ਜਾਇਦਾਦ ਕੁਰਕ ਕੀਤੀ ਗਈ ਸੀ।

ਜਿਕਰਯੋਗ ਹੈ ਕਿ ਈਡੀ ਨੇ 6 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਸੀ ਜਦੋਂ ਉਹ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਮੀਟਿੰਗ ਵਿੱਚ ਪਹੁੰਚੀ ਈਡੀ ਦੀ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ ਜਿਸ ਤੋਂ ਬਾਅਦ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਬਾਅਦ ‘ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸ ਦੇਈਏ ਕਿ ਜਸਵੰਤ ਸਿੰਘ ਗੱਜਣਮਾਜਰਾ ਪੰਜਾਬ ਦੇ ਅਮਰਗੜ੍ਹ ਤੋਂ ਆਪ ਵਿਧਾਇਕ ਹਨ।

ਦੱਸ ਦਈਏ ਕਿ ਵਿਧਾਇਕ ਗੱਜਣਮਾਜਰਾ ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਇਲਜ਼ਾਮ ਹੈ। ਕੁੱਝ ਦਿਨ ਪਹਿਲਾਂ ਮੋਹਾਲੀ ਤੋਂ ਆਪ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਵੀ ਈਡੀ ਨੇ ਨੇ ਪੁੱਛਗਿੱਛ ਲਈ ਬੁਲਾਇਆ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਕੁੱਝ ਦਿਨ ਪਹਿਲਾਂ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫ਼ਤਰ ਤੇ ਛਾਪਾ ਮਾਰਿਆ ਸੀ ਜਿਸ ਦੌਰਾਨ ਟੀਮ ਨੇ ਉਨ੍ਹਾਂ ਦੇ ਦਫ਼ਤਰ ਅਤੇ ਘਰ ਤੇ ਦਸਤਾਵੇਜ਼ਾਂ ਦੀ ਪੜਤਾਲ ਵੀ ਕੀਤੀ ਸੀ।,,,,,,,,,ਵੀਡੀਓ ਦੇਖਣ ਲੀਲ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

Related posts

ਆਹ ਜਹਾਜ਼ ‘ਚ ਬੰਬ, ਯਾਤਰੀਆਂ ‘ਚ ਮੱਚੀ ਭਗਦੜ

htvteam

ਦਿਓਰ ਦੇ ਇਸ਼ਕ ਚ ਅੰਨ੍ਹੀ ਭਾਬੀ ਟੱਪ ਗਈ ਹੱਦਾਂ, ਟੱਪਣ ਲੱਗੀ ਕੋਠੇ ?

htvteam

ਬਾਰ੍ਹਵੀਂ ਦੇ ਨਤੀਜੇ ‘ਚ ਟਾਪ ਕਰਨ ਵਾਲੀ ਸੁਜਾਨ ਕੌਰ ਦੇ ਵੱਡੇ ਨੇ ਸੁਪਨੇ, ਬਨਣਾ ਚਾਹੁੰਦੀ ਐ ਪੁਲਿਸ ਅਫਸਰ

htvteam

Leave a Comment