Htv Punjabi
Punjab Video

ਹੁਣੇ ਹੁਣੇ ਪੰਜਾਬ ਚ ਮੀਂਹ ਨੂੰ ਲੈਕੇ ਹੋਇਆ ਅਲਾਰਟ

ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਗਰਮੀ ਅਤੇ ਕੁਝ ਇਲਾਕਿਆਂ ‘ਚ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ। ਜਿੱਥੇ ਸੂਬੇ ਦਾ ਮਾਲਵਾ ਖੇਤਰ ਗਰਮੀ ਨਾਲ ਝੁਲਸ ਰਿਹਾ ਹੈ, ਉੱਥੇ ਹੀ ਮਾਝਾ ਅਤੇ ਦੁਆਬੇ ਵਿੱਚ ਮੀਂਹ ਤੋਂ ਰਾਹਤ ਮਿਲਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਹੁਣ ਕੁਝ ਦਿਨ ਰਾਹਤ ਭਰੇ ਰਹਿਣ ਵਾਲੇ ਹਨ।ਸੂਬੇ ‘ਚ 4 ਜੂਨ ਤੱਕ ਮਿਸ਼ਰਤ ਪ੍ਰਭਾਵ ਦੇਖਣ ਨੂੰ ਮਿਲੇਗਾ, ਜਦਕਿ 5 ਜੂਨ ਤੋਂ ਸਥਿਤੀ ਆਮ ਵਾਂਗ ਹੁੰਦੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਬੀਤੀ ਰਾਤ ਮਾਨਸਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਵਿੱਚ ਮੌਸਮ ਵਿੱਚ ਹਲਕੀ ਤਬਦੀਲੀ ਆਈ। ਪਰ ਅੱਜ ਇਨ੍ਹਾਂ ਇਲਾਕਿਆਂ ਵਿੱਚ ਹੀਟ ਵੇਵ ਅਲਰਟ ਹੈ।

ਇਨ੍ਹਾਂ ਤੋਂ ਇਲਾਵਾ ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਲੁਧਿਆਣਾ ‘ਚ ਵੀ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਫਾਜ਼ਿਲਕਾ, ਫ਼ਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਹੀਟ ਵੇਵ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਮਾਲਵੇ ਦੇ 10 ਜ਼ਿਲ੍ਹਿਆਂ ਵਿੱਚ 3 ਜੂਨ ਨੂੰ ਹਾਲਾਤ ਆਮ ਵਾਂਗ ਹੋਣ ਦੀ ਸੰਭਾਵਨਾ ਹੈ, ਇਹੀ ਸਥਿਤੀ 4 ਜੂਨ ਤੱਕ ਬਣੀ ਰਹੇਗੀ। ਜਦੋਂ ਕਿ 3-4 ਜੂਨ ਨੂੰ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਦੋਆਬਾ ਅਤੇ ਮਾਝੇ ਦੇ 13 ਹੋਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਪੰਜਾਬ ਵਿੱਚ 5 ਜੂਨ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।ਮੌਸਮ ਵਿਭਾਗ ਵੱਲੋਂ ਜਾਰੀ ਸ਼ਡਿਊਲ ਮੁਤਾਬਕ ਜੂਨ ਦੇ ਅੰਤ ਤੱਕ ਪੰਜਾਬ ਵਿੱਚ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਮਾਨਸੂਨ 25 ਤੋਂ 30 ਜੂਨ ਦਰਮਿਆਨ ਪੰਜਾਬ ਵਿੱਚ ਦਾਖਲ ਹੋਵੇਗਾ। ਜਿਸ ਤੋਂ ਬਾਅਦ ਪੰਜਾਬ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ ਕੜਾਕੇ ਦੀ ਗਰਮੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਨੇ ਇਸ ਸਾਲ ਆਮ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਵਾਰ ਮੀਂਹ ਪੈਣ ਦੀ ਸੰਭਾਵਨਾ 105 ਫੀਸਦੀ ਦੱਸੀ ਜਾ ਰਹੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਪੰਜਾਬ CM ਨੂੰ ਮਿਲੀ ਸਿਰਫ 2 ਦਿਨਾਂ ਦੀ ਮੋਹਲਤ !

htvteam

ਸਵੇਰੇ ਸਵੇਰੇ ਧੁੰਦ ‘ਚ ਲੋਕਾਂ ਨੇ ਦੇਖੀ ਖੌਫਨਾਕ ਘਟਨਾ; ਸੀਸੀਟੀਵੀ ‘ਚ ਕੈਦ ਹੋਇਆ ਖੌਫਨਾਕ ਮੰਜ਼ਰ

htvteam

ਗਲਤ ਕੰਮ ਕਰ ਮੁੰਡਿਆਂ ਨੇ ਭਰ ਲਈ ਗੱਡੀ; ਦੇਖੋ ਕਿਵੇਂ ਲਾਹੀਆਂ ਸ਼ਰਮਾਂ

htvteam

Leave a Comment