Htv Punjabi
Punjab Video

ਹੁਣੇ ਹੁਣੇ ਮੌਸਮ ਨੂੰ ਲੈਕੇ ਹੋਈ ਨਵੀਂ ਭਵਿੱਖਬਾਣੀ !

ਪੰਜਾਬ ਵਿੱਚ ਮੁੜ ਤੋਂ ਬਦਲੇਗਾ ਮੌਸਮ ਦਾ ਮਿਜਾਜ
ਅੱਜ ਅਤੇ ਕੱਲ ਕਈ ਜਿਲਿਆਂ ਵਿੱਚ ਹਲਕੀ ਬਾਰਿਸ਼ ਅਤੇ ਗਰਜ ਚਮਕ ਦੀ ਸੰਭਾਵਨਾ
ਦਿਨ ਤੇ ਰਾਤ ਦੇ ਤਾਪਮਾਨ ਆਮ ਨਾਲੋਂ ਚੱਲ ਰਹੇ ਵੱਧ
ਪੰਜਾਬ ਭਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ। ਜਿਸਦਾ ਕਾਰਨ ਲਗਾਤਾਰ ਵਧ ਰਿਹਾ ਤਾਪਮਾਨ ਹੈ। ਪਰ ਇੱਕ ਵਾਰ ਮੁੜ ਤੋਂ ਤਾਪਮਾਨ ਵਿੱਚ ਵੱਡੇ ਬਦਲਾਵ ਦੇਖਣ ਨੂੰ ਮਿਲ ਸਕਦੇ ਹਨ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਅੱਜ ਅਤੇ ਕੱਲ ਹਲਕੀ ਬਾਰਿਸ਼ ਜਾਂ ਗਰਜ ਚਮਕ ਹੋ ਸਕਦੀ ਹੈ। ਇਸ ਦੇ ਨਾਲ ਤਾਪਮਾਨ ਵਿੱਚ ਕੁਝ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜਰੂਰ ਮਿਲੇਗੀ। ਪਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਜਿਸ ਦੇ ਨਾਲ ਮੁੜ ਤੋਂ ਇੱਕ ਵਾਰ ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ । ਜਿਸ ਨੂੰ ਲੈ ਕੇ ਲੁਧਿਆਣਾ ਪੀਏਯੂ ਦੇ ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨੇ ਜਾਣਕਾਰੀ ਸਾਂਝੀ ਕੀਤੀ ਹੈ।

ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੀ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ ਅਤੇ ਤਾਪਮਾਨ ਆਮ ਤੋਂ ਜਿਆਦਾ ਹਨ ਜੇਕਰ ਅੱਜ ਦਿਨ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਦਾ ਤਾਪਮਾਨ 36.8 ਡਿਗਰੀ ਰਿਕਾਰਡ ਕੀਤਾ ਗਿਆ ਹੈ ਕੀਤਾ ਗਿਆ ਜੋ ਕਿ ਆਮ ਤੋਂ 2.7 ਡਿਗਰੀ ਉੱਪਰ ਪਰ ਅੱਜ ਦਾ ਘੱਟ ਤੋਂ ਘੱਟ ਤਾਪਮਾਨ 22.8 ਡਿਗਰੀ ਰਿਕਾਰਡ ਕੀਤਾ ਗਿਆ ਜਿਹੜਾ ਕਿ ਆਮ ਤੋਂ ਪੰਜ ਡਿਗਰੀ ਉੱਪਰ ਹੈ।

ਅੱਜ ਸੈਂਟਰਲ , ਨੌਰਥ ਈਸਟਨ ਜਿਲਿਆ ਦੇ ਵਿੱਚ ਕਿਤੇ ਕਿਤੇ ਤੇਜ਼ ਹਵਾਵਾਂ ਜਿਹਾ ਗਰਜ ਚਮਕ ਹੋ ਸਕਦੀ ਹੈ । ਅਤੇ ਕੱਲ ਸਾਊਥਨ ਡਿਸਟਰਿਕ ਵਿੱਚ ਹਲਕੀ ਬਰਸਾਤ ਹੋ ਸਕਦੀ ਹੈ। ਉਹਨਾਂ ਨੇ ਕਿਹਾ ਪਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਖੁਸ਼ਕ ਹੀ ਰਹੇਗਾ ‌। ਕਿਸਾਨ ਆਪਣੀ ਕਣਕ ਦੀ ਵਾਢੀ ਨੂੰ ਜਾਰੀ ਰੱਖ ਸਕਦੇ ਹਨ । ਉਹਨਾਂ ਨੇ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ ਕਿਉਂਕਿ ਮੌਸਮ ਵਿੱਚ ਲਗਾਤਾਰ ਵੱਡੇ ਬਦਲਾਵ ਦੇਖਣ ਨੂੰ ਮਿਲ ਰਹੇ ਹਨ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਚਿੱਟੀ ਦਾਹੜ੍ਹੀ ਵਾਲਾ ਬਾਬਾ ਮਗਰ ਲਈ ਫਿਰਦਾ ਸੀ ਨੌਜਵਾਨ

htvteam

ਸੁਖਪਾਲ ਖਹਿਰਾ ਦੀ ਮੋਹਾਲੀ ਅਦਾਲਤ ‘ਚ ਪੇਸ਼ੀ

htvteam

ਸਰਕਾਰ ਦੇ ਗਲੇ ਦੀ ਹੱਡੀ ਬਣ ਸਕਦਾ ਹੈ ਕੋਰੋਨਾ ਵਾਇਰਸ ਦੇ ਸ਼ੱਕੀ ਦੀ ਆਤਮਹੱਤਿਆ ਵਾਲਾ ਮਾਮਲਾ

Htv Punjabi

Leave a Comment