Htv Punjabi
Punjab

ਅਕਾਲੀ ਦਲ ਨੇ ਸੁਖਦੇਵ ਢੀਂਡਸਾ ਨੂੰ ਪਾਰਟੀ ‘ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨ ਕਮੇਟੀ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਦੱਸ ਦੇਈਏ ਕਿ ਅਕਾਲੀ ਦਲ ਨੇ ਬੀਤੇ ਦਿਨੀਂ ਬਾਗੀ ਧੜੇ ਦੇ 8 ਵੱਡੇ ਆਗੂਆਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਸੀ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਵੱਡੀ ਕਾਰਵਾਈ ਕਰਦੇ ਹੋਏ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ‘ਚੋਂ ਬਾਹਰ ਕਰ ਦਿੱਤਾ ਸੀ।

ਜਿਸ ਤੋਂ ਬਾਅਦ ਸ਼੍ਰੋਮਣੀ ਬੀਤੇ ਕੱਲ੍ਹ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵਲੋਂ ਕੱਲ ਅੱਠ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਸਿਰੇ ਤੋਂ ਖਾਰਜ ਕਰ ਦਿੱਤਾ ਸੀ ਤੇ ਉਨ੍ਹਾਂ ਕਿਹਾ ਸੀ ਕਿ ਬਰਤਰਫੀ ਦਾ ਅਧਿਕਾਰ ਸਿਰਫ ਵਰਕਿੰਗ ਕਮੇਟੀ ਕੋਲ ਹੈ। ਇਸ ਦੇ ਨਾਲ ਹੀ ਢੀਂਡਸਾ ਨੇ ਇਹ ਵੀ ਐਲਾਨ ਕੀਤਾ ਸੀ ਕਿ ਜਲਦੀ ਹੀ ਡੈਲੀਗੇਟਾਂ ਦਾ ਇਜਲਾਸ ਬੁਲਾ ਕੇ ਪਾਰਟੀ ਦਾ ਨਵਾਂ ਢਾਂਚਾ ਖੜ੍ਹਾ ਕੀਤਾ ਜਾਵੇਗਾ।

ਜਿਸ ਤੋਂ ਬਾਅਦ ਅਕਾਲੀ ਦਲ ਨੇ ਕਿਹਾ ਕਿ ਸੁਖਦੇਵ ਢੀਂਡਸਾ ਕੋਲ ਇੰਨਾ ਅਧਿਕਾਰ ਨਹੀਂ ਹੈ ਕਿ ਉਹ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਫ਼ੈਸਲੇ ਨੂੰ ਰੱਦ ਕਰ ਸਕਣ। ਇਸ ਦੌਰਾਨ ਅਕਾਲੀ ਦਲ ਨੇ ਸਾਫ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਸੀ ਕਿ ਕੋਈ ਇਹ ਨਾ ਸੋਚੇ ਕਿ ਅਕਾਲੀ ਦਲ ਦੇ ਦਫਤਰ ਜਾਂ ਸਿੰਬਲ ‘ਤੇ ਕਬਜ਼ਾ ਕਰ ਸਕਦਾ ਹੈ। ਕੋਈ ਕਿਸੇ ਤਰ੍ਹਾਂ ਦੇ ਭੁਲੇਖੇ ਵਿਚ ਨਾ ਰਹੇ। ਜਿਸ ਤੋਂ ਬਾਅਦ ਅੱਜ ਅਕਾਲੀ ਦਲ ਨੇ ਕਾਰਵਾਈ ਕਰਦੇ ਹੋਏ ਸੁਖਦੇਵ ਢੀਂਡਸਾ ਨੂੰ ਵੀ ਪਾਰਟੀ ‘ਚੋਂ ਕੱਢ ਦਿੱਤਾ ਹੈ।

Related posts

ਪਪਲਪ੍ਰੀਤ ਦੀ ਗ੍ਰਿਫਤਾਰੀ ਤੋਂ ਬਾਅਦ ਸੁਣੋ ਪਰਿਵਾਰ ਦੇ ਵੱਡੇ ਖੁਲਾਸੇ, ਅਜਨਾਲਾ ਕਾਂਡ ਤੋਂ ਕਿਥੇ ਰਹਿੰਦਾ ਸੀ ਪਪਲਪ੍ਰੀਤ

htvteam

ਮੋਗਿਓਂ ਅਗਵਾ ਹੋਇਆ ਕੈਮਿਸਟ ਪੁਲਿਸ ਨੇ ਦੋ ਘੰਟਿਆਂ ‘ਚ ਲੱਭਿਆ ਇਸ ਹਾਲਾਤ ‘ਚ, ਦੇਖੋ ਕਿਵੇਂ ਫੜੇ ਗਏ 2 ਬੰਦੇ

Htv Punjabi

ਕਰੋਨਾ ਕਾਲ ‘ਚ ਸੁੱਖ ਦੇ ਸਾਹ ਵਾਲੀ ਖਬਰ

htvteam

Leave a Comment