ਲੁਧਿਆਣਾ, 15 ਫਰਵਰੀ 2022 – ਅਦਾਕਾਰ ਦੀਪ ਸਿੱਧੂ ਨਾਲ ਦਾ ਭਿਆਨਕ ਸੜਕ ਹਾਦਸੇ ‘ਚ ਦੇਹਾਂਤ ਹੋ ਗਿਆ ਹੈ। ਦੀਪ ਸਿੱਧੂ ਆਪਣੀ ਲੇਡੀ ਦੋਸਤ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਰਹੇ ਸਨ ਕੇ ਉਹਨਾਂ ਦਾ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਹੈ। ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਾ ਸਨ ਅਤੇ ਉਹਨਾਂ ਨੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਈ ਸੀ।
ਮਿਲੀ ਜਾਣਕਾਰੀ ਅਨੁਸਾਰ ਦੀਪ ਸਿੱਧੂ ਖੁਦ ਕਾਰ ਚਲਾ ਰਹੇ ਸਨ ਅਤੇ ਉਨ੍ਹਾਂ ਦੀ ਗੱਡੀ ਇੱਕ ਖੜ੍ਹੇ ਕਨਟੇਨਰ ‘ਚ ਜਾ ਵੱਜੀ, ਜਿਸ ‘ਚ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਨ੍ਹਾਂ ਦੀ ਦੋਸਤ ਦੇ ਵੀ ਕਾਫੀ ਸੱਟਾਂ ਲੱਗੀਆਂ ਹਨ।
