ਭਾਜਪਾ ਨਾਲ ਗਠਜੋੜ ਵਾਲੀ ਅਕਾਲੀ ਦਲ ਦੀ ਨੇਤਾ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਜਿਸ ਤੋਂ ਬਾਅਦ ਕਾਂਗਰਸ ਵਲੋਂ ਇਸ ਨੂੰ ਡਰਾਮਾ ਕਰਾਰ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਬਿੱਲਾਂ ਦੇ ਵਿਰੋਧ ‘ਚ ਅਸਤੀਫਾ ਦਿੱਤਾ।
ਅਸਤੀਫਾ ਦੇਣ ਮਗਰੋਂ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਿੱਲੀ ਵਿਖੇ ਮੀਡੀਆ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ 100 ਸਾਲ ਪੁਰਾਣਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ।
ੳੇੁਥੇ ਹੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਧੀ ਨੇ ਅੱਜ ਪੰਜਾਬ ਦੇ ਕਿਸਾਨਾਂ ਨਾਲ ਖੜਨ ਅਤੇ ਉਨ੍ਹਾਂ ਦੇ ਮੌਢੇ ਨਾਲ ਮੌਢਾ ਜੋੜਨ ਦਾ ਫੈਸਲਾ ਕੀਤਾ ਹੈ।