ਕਰੋਨਾ ਕੇਸਾਂ ਦੀ ਗਿਣਤੀ ਨੂੰ ਵੱਧ ਦਿਆਂ ਵੇਖ ਵਧੀਕ ਡਿਪਟੀ ਕਮਿਸ਼ਨਰ ਡਾ, ਹਿਮਾਸ਼ੂੰ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਰੋਜ਼ਾਨਾ ਮਰੀਜ਼ਾਂ ਦੀ ਗਿਣਤੀ ਔਸਤਨ 50 ਤੋਂ 65 ਹੁੰਦਿਆਂ ਵੇਖ ਉਹਨਾਂ ਵੱਲੋਂ ਚਿੰਤਾਂ ਪ੍ਰਗਟ ਕੀਤੀ ਗਈ ਹੈ। ਇੰਨਾਂ ਹੀ ਨਹੀਂ 24 ਅਗਸਤ ਨੂੰ ਇਕੋ ਦਿਨ ਜ਼ਿਲ੍ਹੇ ਵਿਚ 100 ਤੋਂ ਵੱਧ ਮਰੀਜ਼ਾਂ ਦੇ ਆਉਣ ਨਾਲ ਸਨਸਨੀ ਫੈਲ ਰਹੀ ਹੈ।

ਡਾ, ਹਿਮਾਸ਼ੂੰ ਨੇ ਦੱਸਿਆ ਹੈ ਕਿ ਇਸ ਵੇਲੇ ਸ਼ਹਿਰ ‘ਚ 6 ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨੇ ਜਾ ਚੁੱਕੇ ਨੇ, ਜਿਥੇ ਕੇ ਲਗਾਤਾਰ 10 ਦਿਨ ਕਰਫਿਊ ਰਹੇਗਾ। ਇਹਨਾਂ ਕੰਟੇਨਮੈਂਟ ਜ਼ੋਨਾਂ ‘ਚ ਜ਼ਰੂਰੀ ਵਸਤਾਂ ਨੂੰ ਛੱਡ ਬਾਕੀ ਗਤੀਵਿਧੀਆਂ ‘ਤੇ ਰੋਕ ਰਹੇਗੀ। ਇਲਾਕਿਆਂ ਦੀ ਗੱਲ ਕੀਤੀ ਜਾਵੇ ਤਾਂ ਇਹਨਾਂ ‘ਚ ਬ੍ਰਹਮ ਨਗਰ, ਗੋਪਾਲ ਨਗਰ, ਜਵਾਹਰ ਨਗਰ, ਗਲੀ ਕੱਕਿਆਂ ਵਾਲੀ, ਸ਼ਿਮਲਾ ਮਾeਕੀਟ ਅਤੇ ਕੱਟੜਾ ਬੱਘੀਆਂ ਆਦਿ ਸ਼ਾਮਿਲ ਹਨ।

