Htv Punjabi
Crime Punjab Video

ਆਪਣੀਆਂ ਧੀਆਂ ਨੂੰ ਬਾਹਰ ਭੇਜਣ ਤੋਂ ਪਹਿਲਾਂ ਦੇਖੋ ਆਹ ਕੁ/ੜੀ ਦਾ ਹਾ/ਲ !

ਸੰਤ ਸੀਚੇਵਾਲ ਦੇ ਯਤਨਾਂ ਸਦਕਾ ਓਮਾਨ ਵਿੱਚ
ਫਸੀਆ ਪੰਜ ਲੜਕੀਆਂ ਦੀ ਸੁਰੱਖਿਅਤ ਵਾਪਸੀ
ਵਾਪਿਸ ਆਈ ਕੁੜੀ ਨੇ ਸੁਣਾਈ ਹੱਡਬੀਤੀ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਓਮਾਨ ਵਿੱਚ ਫਸੀਆ ਪੰਜ ਪੰਜਾਬੀ ਲੜਕੀਆਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਪੀੜਤਾ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੀ, ਨੇ ਆਪਣੀ ਦਰਦਨਾਕ ਆਪ ਬੀਤੀ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਸੰਤ ਸੀਚੇਵਾਲ ਨੇ ਸਮੇਂ ਸਿਰ ਮੱਦਦ ਨਾ ਕੀਤੀ ਹੁੰਦੀ ਤਾਂ ਉਸਦੀ ਵਾਪਸੀ ਸੰਭਵ ਨਹੀਂ ਸੀ।

ਪੀੜਤਾ ਨੇ ਦੱਸਿਆ ਕਿ ਉਹ 30 ਦਸੰਬਰ ਨੂੰ ਚਾਰ ਹੋਰ ਲੜਕੀਆਂ ਦੇ ਨਾਲ ਭਾਰਤ ਵਾਪਸ ਪਹੁੰਚੀ। ਜਿਹਨਾਂ ਬਾਰੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਸੀ।ਉਸਨੇ ਦੱਸਿਆ ਕਿ ਅਕਤੂਬਰ ਮਹੀਨੇ ਵਿੱਚ ਰੋਜ਼ਗਾਰ ਦੇ ਸੁਪਨੇ ਦਿਖਾ ਕੇ ਉਸਨੂੰ ਵਿਦੇਸ਼ ਲਿਜਾਇਆ ਗਿਆ, ਪਰ ਓਮਾਨ ਪਹੁੰਚਣ ਤੇ ਪਤਾ ਲੱਗਾ ਕਿ ਉਸਨੂੰ 1200 ਰਿਆਲ ਦੇ ਬਦਲੇ ਵੇਚ ਦਿੱਤਾ ਗਿਆ ਹੈ।

ਪੀੜਤਾ ਅਨੁਸਾਰ, ਓਮਾਨ ਵਿੱਚ ਉਸਨੂੰ ਜ਼ਬਰਨ ਗਲਤ ਕੰਮਾਂ ਲਈ ਮਜਬੂਰ ਕੀਤਾ ਜਾਂਦਾ ਅਤੇ ਵਿਰੋਧ ਕਰਨ ’ਤੇ ਉਸ ਨਾਲ ਬਦਸਲੂਕੀ ਅਤੇ ਮਾਰ-ਕੁੱਟ ਕੀਤੀ ਜਾਂਦੀ ਸੀ। ਜਦੋਂ ਉਸਨੇ ਭਾਰਤ ਵਾਪਸ ਜਾਣ ਦੀ ਮੰਗ ਕੀਤੀ ਤਾਂ ਉਸ ਬਦਲੇ ’ਤੇ ਦੋ ਲੱਖ ਰੁਪਏ ਜਾਂ ਭਾਰਤ ਤੋਂ ਦੋ ਹੋਰ ਲੜਕੀਆਂ ਦੀ ਮੰਗ ਕੀਤੀ। ਪੀੜਤਾਂ ਨੇ ਦੱਸਿਆ ਕਿ ਇੱਕ ਦਿਨ ਕਿਸੇ ਤਰ੍ਹਾਂ ਉਹ ਆਪਣੀ ਜਾਨ ਬਚਾ ਕੇ ਇੱਕ ਸੁਰੱਖਿਅਤ ਥਾਂ ਪਹੁੰਚੀ, ਜਿੱਥੇ ਪਹਿਲਾਂ ਹੀ ਲਗਭਗ 70 ਹੋਰ ਭਾਰਤੀ ਲੜਕੀਆਂ ਸਨ।

ਪੀੜਤਾ ਨੇ ਖੁਲਾਸਾ ਕੀਤਾ ਕਿ ਉਸਨੂੰ ਇਸ ਜਾਲ ਵਿੱਚ ਫਸਾਉਣ ਵਾਲੀ ਕੋਈ ਹੋਰ ਨਹੀਂ, ਸਗੋਂ ਉਸਦੀ ਆਪਣੀ ਸਕੀ ਮਾਮੀ ਸੀ, ਜੋ ਉਸਨੂੰ ਓਮਾਨ ਛੱਡ ਕੇ ਖੁਦ ਭਾਰਤ ਵਾਪਸ ਆ ਗਈ। ਉਸਨੇ ਕਿਹਾ ਕਿ ਓਮਾਨ ਵਿੱਚ ਬਿਤਾਏ ਦੋ ਮਹੀਨੇ ਉਸਦੀ ਜ਼ਿੰਦਗੀ ਦੇ ਸਭ ਤੋਂ ਡਰਾਉਣੇ ਦਿਨ ਸਨ, ਜੋ ਉਹ ਕਦੇ ਭੁੱਲ ਨਹੀਂ ਸਕਦੀ।

ਪੀੜਤਾ ਨੇ ਹੋਰ ਲੜਕੀਆਂ ਨੂੰ ਅਪੀਲ ਕੀਤੀ ਕਿ ਵਿਦੇਸ਼ ਜਾਣ ਤੋਂ ਪਹਿਲਾਂ ਜਾਂਚ ਕਰ ਲੈਣ ਏਜੰਟਾਂ ਵੱਲੋਂ ਦਿਖਾਏ ਝੂਠੇ ਸੁਪਨਿਆਂ ’ਚ ਆ ਕੇ ਅਜਿਹੇ ਦੇਸ਼ਾਂ ਵੱਲ ਨਾ ਜਾਣ,
ਪੀੜਤਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ 16 ਦਸੰਬਰ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਪਰਕ ’ਚ ਆਏ ਸਨ, ਜਿਨ੍ਹਾਂ ਵੱਲੋਂ ਤੁਰੰਤ ਵਿਦੇਸ਼ ਮੰਤਰਾਲੇ ਨਾਲ ਮਾਮਲਾ ਉਠਾਉਣ ਸਦਕਾ ਕੇਵਲ 14 ਦਿਨਾਂ ਦੇ ਅੰਦਰ ਉਨ੍ਹਾਂ ਦੀ ਧੀ ਦੀ ਸੁਰੱਖਿਅਤ ਵਾਪਸੀ ਸੰਭਵ ਹੋ ਸਕੀ।

70 ਲੜਕੀਆਂ ਬਾਰੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਗਿਆ ਪੱਤਰ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅਰਬ ਦੇਸ਼ਾਂ ਵਿੱਚ ਗਰੀਬ ਭਾਰਤੀ ਲੜਕੀਆਂ ਦਾ ਹੋ ਰਿਹਾ ਸ਼ੋਸ਼ਣ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਮਸਲਾ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਹਨਾਂ ਵੱਲੋਂ ਓਮਾਨ ਵਿੱਚ ਫਸੀਆਂ ਲਗਭਗ 70 ਲੜਕੀਆਂ ਬਾਰੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਗਿਆ ਸੀ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੰਜ ਲੜਕੀਆਂ ਨੂੰ ਸੁਰੱਖਿਅਤ ਭਾਰਤ ਵਾਪਸ ਭੇਜਿਆ ਗਿਆ।

ਉਨ੍ਹਾਂ ਵਿਦੇਸ਼ ਮੰਤਰਾਲੇ ਅਤੇ ਭਾਰਤੀ ਦੂਤਾਵਾਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਮਨੁੱਖੀ ਤਸਕਰੀ ਨਾਲ ਜੁੜੇ ਗਿਰੋਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿੱਚ ਕੋਈ ਹੋਰ ਧੀ ਇਸ ਤਰ੍ਹਾਂ ਸ਼ਿਕਾਰ ਨਾ ਬਣੇ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਕਾਰ ਦੀ ਆਰਸੀ ਪੁੱਛਣ ਦੇ ਬਹਾਨੇ ਨਾਲ ਘਰ ਚ ਵੜ੍ਹ ਗਏ ਮੁੰਡੇ

htvteam

ਰਾਜੋਆਣਾ ਆਉਣਗੇ ਜੇਲ੍ਹ ਤੋਂ ਬਾਹਰ ! ਮੀਟਿੰਗ ਚ ਵੱਡਾ ਫੈਸਲਾ ?

htvteam

ਪਿਟਬੁੱਲ ਕੁੱਤੇ ਨੇ ਟਿਊਸ਼ਨ ਤੋਂ ਵਾਪਸ ਆ ਰਹੇ ਬੱਚੇ ਦੀ ਲੱਤ ਪਾੜੀ, 10 ਮਿੰਟ ਬਾਅਦ ਬੱਚੇ ਨੇ ਜ਼ਬੜਾ ਫੜ ਕੇ ਖੁਦ ਨੂੰ ਬਚਾਇਆ

Htv Punjabi

Leave a Comment