ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਮਾਹਿਰਾਂ ਮੁਤਾਬਕ ਇਨ੍ਹਾਂ ਦਿਨੀਂ ਦਿਨ ਤੇ ਰਾਤ ਦੇ ਤਾਪਮਾਨ ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਗਰਮੀ ਵੱਧ ਮਹਿਸੂਸ ਹੋ ਰਹੀ ਹੈ। ਹਾਲਾਂਕਿ ਨਮੀ ਨਾਰਮਲ ਨਾਲੋਂ ਘੱਟ ਪੇਸ਼ ਆ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਗਲੇ ਦੀ ਖੁਸ਼ਕੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਿਗਿਆਨੀ ਡਾ ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਇਨ੍ਹਾਂ ਦਿਨੀਂ ਦਿਨ ਤੇ ਰਾਤ ਦਾ ਤਾਪਮਾਨ ਵੱਧ ਚਲਦਾ ਆ ਹੈ। ਹਾਲਾਂਕਿ ਵੈਸਟਰਨ ਡਿਸਟਰਬੈਂਸ ਕਾਰਨ ਕੁਝ ਹਵਾ ਵੀ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨੀਂ ਨਮੀ ਆਮ ਨਾਲੋਂ ਘੱਟ ਚੱਲ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਗਲੇ ਦੀ ਖੁਸ਼ਕੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦਕਿ ਆਮ ਤੌਰ ਤੇ ਲੋਕਾਂ ਨੂੰ ਮਹਿਸੂਸ ਹੋ ਰਹੇ ਕਰੰਟ ਨੂੰ ਲੈ ਕੇ ਉਨਾਂ ਨੇ ਕਿਹਾ ਕਿ ਅਜਿਹੀ ਉਨ੍ਹਾਂ ਨੂੰ ਆਈਐਮਡੀ ਤੋਂ ਕੋਈ ਜਾਣਕਾਰੀ ਨਹੀਂ ਮਿਲੀ ਹੈ, ਲੇਕਿਨ ਅਜਿਹਾ ਹੋ ਸਕਦਾ ਹੈ ਕਿ ਹਵਾ ਵਿੱਚ ਕੁਝ ਧੂੜ ਨਾਲ ਇਲੈਕਟ੍ਰੋਨ ਦੇ ਕਣ ਹੋਣ।

