ਦਿਵਾਲੀ ਅਤੇ ਆਗਾਮੀ ਤਿਉਹਾਰਾਂ ਦੇ ਮੱਦੇ ਨਜ਼ਰ ਲੁਧਿਆਣਾ ਪੁਲਿਸ ਅਲਰਟ ਤੇ ਹੈ ਅਤੇ ਲਗਾਤਾਰ ਸਰਚ ਆਪਰੇਸ਼ਨ ਚਲਾ ਰਹੀ ਹੈ। ਬੀਤੀ ਦੇਰ ਰਾਤ ਪੰਜਾਬ ਦੇ ਡੀਜੀਪੀ ਖੁਦ ਲੁਧਿਆਣਾ ਦੇ ਸਾਹਨੇਵਾਲ ਇਲਾਕੇ ਦੇ ਵਿੱਚ ਆਏ ਜਿੱਥੇ ਉਹਨਾਂ ਨੇ ਪੁਲਿਸ ਸਟੇਸ਼ਨ ਦਾ ਦੌਰਾ ਕੀਤਾ ਅਤੇ ਨਾਲ ਹੀ ਸੀਨੀਅਰ ਅਫਸਰਾਂ ਦੇ ਨਾਲ ਗੱਲਬਾਤ ਕੀਤੀ ਮੁਲਾਜ਼ਮਾਂ ਦੀ ਹੌਸਲਾ ਫਜਾਈ ਕੀਤੀ।
ਇਸ ਦੌਰਾਨ ਕਈ ਥਾਂ ਤੇ ਪੁਲਿਸ ਵੱਲੋਂ ਨਾਕੇਬੰਦੀ ਕਰਕੇ ਚੈਕਿੰਗ ਅਭਿਆਨ ਚ ਲੈ ਗਿਆ ਅਤੇ ਮੌਕੇ ਤੇ ਮੌਜੂਦ ਅਫਸਰਾਂ ਵੱਲੋਂ ਖੁਦ ਚੈਕਿੰਗ ਕੀਤੀ ਗਈ। ਵੱਡੀ ਗਿਣਤੀ ਦੇ ਵਿੱਚ ਪੈਟਰੋਲੀਨ ਵਾਹਨਾਂ ਦੇ ਨਾਲ ਪੁਲਿਸ ਵੱਲੋਂ ਰਾਹਗਿਰਾਂ ਦੀ ਚੈਕਿੰਗ ਕੀਤੀ ਗਈ। ਜਿਸ ਦੀ ਜਾਣਕਾਰੀ ਖੁਦ ਡੀਸੀਪੀ ਜਸਕੀਰਨਜੀਤ ਸਿੰਘ ਤੇਜਾ ਦੇ ਸਾਂਝੀ ਕੀਤੀ ਅਤੇ ਦੱਸਿਆ ਕਿ ਬੀਤੇ ਦਿਨੀ ਪਬਲਿਕ ਥਾਵਾਂ ਤੇ ਅਤੇ ਹੋਰ ਬਸ ਸਟੈਂਡ ਆਦਿ ਮਾੜੇ ਅੰਸਰਾਂ ਦੇ ਖਿਲਾਫ ਕਾਸੋ ਆਪਰੇਸ਼ਨ ਚਲਾਇਆ ਗਿਆ ਸੀ। ਉਹਨਾਂ ਨੇ ਕਿਹਾ ਕਿ ਅੱਜ ਡੀਜੀਪੀ ਦੀ ਅਗਵਾਈ ਦੇ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਉਹ ਖੁਦ ਵੀ ਸਾਹਨੇ ਵਾਲੇ ਇਲਾਕੇ ਦੇ ਵਿੱਚ ਆਏ ਅਤੇ ਉਹਨਾਂ ਨੇ ਦੌਰਾ ਕੀਤਾ। ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
