Htv Punjabi
Video

ਆਹ ਜਹਾਜ਼ ‘ਚ ਬੰਬ, ਯਾਤਰੀਆਂ ‘ਚ ਮੱਚੀ ਭਗਦੜ

ਦਿੱਲੀ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਫਲਾਈਟ ਨੂੰ ਬੰਬ ਦੀ ਧਮਕੀ ਮਿਲੀ ਹੈ। ਇਸ ਤੋਂ ਤੁਰੰਤ ਬਾਅਦ ਜਹਾਜ਼ ਨੂੰ ਰਨਵੇਅ ‘ਤੇ ਰੋਕ ਲਿਆ ਗਿਆ ਅਤੇ ਸਾਰੇ ਯਾਤਰੀਆਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।ਜਹਾਜ਼ ਨੇ ਸਵੇਰੇ 5:04 ਵਜੇ ਦਿੱਲੀ ਦੇ ਟੀ2 ਟਰਮੀਨਲ ਤੋਂ ਬਨਾਰਸ ਲਈ ਉਡਾਣ ਭਰਨੀ ਸੀ ਪਰ ਬੰਬ ਦੀ ਸੂਚਨਾ ਮਿਲਣ ਤੋਂ ਬਾਅਦ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਬੰਬ ਨਿਰੋਧਕ ਟੀਮ ਨੂੰ ਬੁਲਾਇਆ ਗਿਆ।ਇਸ ਤੋਂ ਇਲਾਵਾ ਸੀਆਈਐਸਐਫ ਦੀਆਂ 5 ਟੀਮਾਂ ਵੀ ਮੌਕੇ ‘ਤੇ ਮੌਜੂਦ ਹਨ। ਇਸ ਦੌਰਾਨ ਇੰਡੀਗੋ ਦੀ ਫਲਾਈਟ ਤੋਂ ਯਾਤਰੀਆਂ ਨੂੰ ਕੱਢਣ ਦਾ ਵੀਡੀਓ ਸਾਹਮਣੇ ਆਇਆ ਹੈ।। ਦੇਖਿਆ ਜਾ ਰਿਹਾ ਹੈ ਕਿ ਜਹਾਜ਼ ‘ਚੋਂ ਯਾਤਰੀਆਂ ਨੂੰ ਤੇਜ਼ੀ ਨਾਲ ਬਾਹਰ ਕੱਢਿਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਇੰਡੀਗੋ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, ‘ਦਿੱਲੀ ਤੋਂ ਬਨਾਰਸ ਜਾ ਰਹੀ ਇੰਡੀਗੋ ਦੀ ਫਲਾਈਟ 6E2211 ਨੂੰ ਦਿੱਲੀ ਏਅਰਪੋਰਟ ‘ਤੇ ਬੰਬ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ, ਸਾਰੇ ਜ਼ਰੂਰੀ ਪ੍ਰੋਟੋਕੋਲ ਦੀ ਪਾਲਣਾ ਕੀਤੀ ਗਈ ਅਤੇ ਏਅਰਪੋਰਟ ਸੁਰੱਖਿਆ ਏਜੰਸੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਹਾਜ਼ ਨੂੰ ਦੂਰ-ਦੁਰਾਡੇ ਦੇ ਖੇਤਰ ਵਿੱਚ ਲਿਜਾਇਆ ਗਿਆ। ਸਾਰੇ ਯਾਤਰੀਆਂ ਨੂੰ ਐਮਰਜੈਂਸੀ ਐਗਜ਼ਿਟ ਰਾਹੀਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਫਿਲਹਾਲ ਫਲਾਈਟ ਦੀ ਜਾਂਚ ਕੀਤੀ ਜਾ ਰਹੀ ਹੈ। ਸਾਰੀਆਂ ਸੁਰੱਖਿਆ ਜਾਂਚਾਂ ਪੂਰੀਆਂ ਹੋਣ ਤੋਂ ਬਾਅਦ ਜਹਾਜ਼ ਨੂੰ ਵਾਪਸ ਟਰਮੀਨਲ ਖੇਤਰ ਵਿੱਚ ਤਾਇਨਾਤ ਕੀਤਾ ਜਾਵੇਗਾ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

70 ਬੰਦੇ ਹਥਿ-ਆਰ ਲੈਕੇ ਵੜ੍ਹ ਗਏ ਬਿਜਲੀ ਦਫ਼ਤਰ

htvteam

ਤਿੰਨ ਭਰਾਵਾਂ ਦਾ ਬਿਜਨਸ ਪੈਸੇ ਦਾ ਰੌਲਾ ਸੁਣੋ ਪੁਰਾਣੀ ਰੰਜਿਸ਼ ਦਾ ਕੀ ਮਿਲਿਆ ਸਿਲਾ !

htvteam

ਦੇਖੋ ਕੌਣ ਹੈ ਧਮਾਕਿਆਂ ਦਾ ਮਾਸਟਰਮਾਂਇਡ, ਡੀਜੀਪੀ ਦੇ ਖੁਲਾਸੇ

htvteam

Leave a Comment