ਨਜ਼ਦੀਕੀ ਪਿੰਡ ਹੇਰਾਂ ਤੋਂ ਹੁਸੈਨਪੁਰ ਲਿੰਕ ਸੜ ਉੱਪਰ ਗੁਜਰਾਂ ਦੇ ਡੇਰੇ ਕੋਲ ਬੀਤੀ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਇੱਕ ਵਿਅਕਤੀ ‘ਤੇ ਗੋਲੀਆਂ ਚਲਾ ਦਿੱਤੀਆਂ ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਸਿਵਿਲ ਹਸਪਤਾਲ ਨਕੋਦਰ ਵਿਖੇ ਲਿਜਾਇਆ ਗਿਆ ਜਿੱਥੋਂ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਹੈ।ਫੱਟੜ ਹੋਏ ਨੌਜਵਾਨ ਦੀ ਪਛਾਣ ਗੁੱਜਰ ਮੁਹੰਮਦ ਹੁਸੈਨ ਵਜੋਂ ਕੀਤੀ ਗਈ ਹੈ।
ਨਕੋਦਰ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ । ਗੋਲੀ ਚਲਾਉਣ ਵਾਲੇ ਹਮਲਾਵਰਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗਿਆ । ਇਸ ਮਾਮਲੇ ਸਬੰਧੀ ਜਦੋਂ ਐੱਸਐੱਚਓ ਥਾਣਾ ਸਦਰ ਨਕੋਦਰ ਬਲਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ। ਜ਼ਖ਼ਮੀ ਹੋਏ ਵਿਅਕਤੀ ਦੇ ਬਿਆਨ ਦਰਜ ਕਰਵਾਏ ਜਾਣਗੇ ਫਿਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੇ ਵਿੱਚ ਲਗਾਤਾਰ ਕਰਾਈਮ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
