Htv Punjabi
Punjab Religion Video

ਆਹ ਬੰਦਾ ਮੱਥਾ ਟੇਕਦੇ ਟੇਕਦੇ ਦੇਖੋ ਗੁਰੂ ਘਰ ‘ਚ ਕੀ ਕਰ ਗਿਆ

ਜਿੱਥੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਤੇ ਹੋਰ ਪੰਥਕ ਮੁੱਦਿਆਂ ਨੂੰ ਲੈ ਕੇ ਬਾਬਾ ਬਕਾਲਾ ਦੇ ਵਿੱਚ ਇਕੱਠ ਹੋਣਾ ਸੀ ਪਰ ਉੱਥੇ ਪਹਿਲਾਂ ਹੀ ਅਜਿਹੀ ਘਟਨਾ ਵਾਪਰ ਗਈ ਜਿਸ ਤੋਂ ਬਾਅਦ ਐਜੀਪੀਸੀ ਦੇ ਮੈਂਬਰਾਂ ਨੇ ਮੁਸਤੈਤੀ ਦਿਖਾਈ ਹੈ।,,ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿੱਚ ਅਰਦਾਸੀਏ ਸਿੰਘ ਨਾਲ ਬਦਸਲੂਕੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਤਸਵੀਰਾਂ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਇਹ ਅੱਧ ਖੜ ਵਿਅਕਤੀ ਵਾਰ-ਵਾਰ ਗੁਰਦੁਆਰਾ ਸਾਹਿਬ ਦੇ ਵਿੱਚ ਪਰਿਕਰਮਾ ਕਰਕੇ ਮੱਥਾ ਟੇਕ ਰਿਹਾ। ਅਤੇ ਫਿਰ ਦੇਖਿਆ ਜਾਂਦਾ ਕਿ ਇਸਦੇ ਵੱਲੋਂ ਬਦ ਸਲੂਕੀ ਉਥੇ ਸੇਵਾਦਾਰ ਨਾਲ ਕੀਤੀ ਜਾਂਦੀ ਹੈ। ਜਿਹੜੀ ਤਸਵੀਰਾਂ ਕੈਮਰੇ ਚ ਕੈਦ ਹੋ ਗਈਆਂ,,,,,,,

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਦੱਸਿਆ ਕਿ ਇਕ ਵਿਅਕਤੀ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪੁੱਜਿਆ ਜੌ ਕਿ ਆਜਾ ਇੱਕ ਵਾਰ ਮੱਥਾ ਟੇਕਣ ਤੋਂ ਬਾਅਦ ਮੁੜ ਤੋਂ ਥੋੜੀ ਦੇਰ ਬਾਅਦ ਜਦ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਦੇ ਵਿੱਚ ਦਾਖਿਲ ਹੁੰਦਾ ਹੈ ਤਾਂ ਇਸ ਦੌਰਾਨ ਉਸ ਵੱਲੋਂ ਗੁਰਦੁਆਰਾ ਸਾਹਿਬ ਦੇ ਅਰਦਾਸੀਏ ਸਿੰਘ ਦੇ ਨਾਲ ਬਦਸਲੂਕੀ ਕੀਤੀ ਗਈ ਅਤੇ ਗੁਰਦੁਆਰਾ ਸਾਹਿਬ ਦੇ ਅੰਦਰ ਗੋਲਕ ਦੇ ਵਿੱਚ ਪੈਸੇ ਪਾਉਣ ਲਈ ਲਗਾਈ ਚਪਟੀ ਚੁੱਕਣ ਤੋਂ ਇਲਾਵਾ ਚਾਬੀਆਂ ਚੁੱਕਣ ਦੀ ਕੋਸ਼ਿਸ਼ ਕੀਤੀ ਗਈ।। ਉਕਤ ਵਿਅਕਤੀ ਦੀ ਇਸ ਹਰਕਤ ਨੂੰ ਦੇਖਦਿਆਂ ਐਸਜੀਪੀਸੀ ਮੁਲਾਜ਼ਮਾ ਅਤੇ ਸੰਗਤ ਦੇ ਸਹਿਯੋਗ ਨਾਲ ਕਾਬੂ ਕਰਕੇ ਗੁਰਦੁਆਰਾ ਸਾਹਿਬ ਤੋਂ ਬਾਹਰ ਲਿਜਾਇਆ ਗਿਆ ਹੈ।

ਉਹਨਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ ਅਤੇ ਪੁਲਿਸ ਵੱਲੋਂ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ।,,,,,,,,ਉਧਰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਬਾਬਾ ਬਕਾਲਾ ਸੁਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਕਾਬੂ ਕੀਤੇ ਵਿਅਕਤੀ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਵੱਲੋਂ ਸ਼ਿਕਾਇਤ ਮਿਲੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਖੈਰ ਇਸ ਆਰੋਪੀ ਨੂੰ ਕਾਬੂ ਕਰ ਲਿਆ ਗਿਆ ਤੇ ਪੁਲਿਸ ਇਸ ਤੋਂ ਪੁੱਛਗਿੱਛ ਕਰੇਗੀ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਪਿੰਡ ਦੇ ਚੋਬਰਾਂ ਨੇ ਪਾ ਲਿਆ ਘੇਰਾ…

htvteam

ਬੱਸ ਤੇ ਟਰੱਕ ਦੀ ਟੱਕਰ ‘ਚ ਸਵਾਰੀਆਂ ਦਾ ਹਾਲ ?

htvteam

ਲਵਾ ਜਿਹਾ ਮੁੰਡਾ ਦੇਖ ਕੇ ਪਾਠੀ ਦਾ ਦਿਲ ਹੋਇਆ ਬੇਈਮਾਨ, ਇੱਕ ਵਾਰ ਦੋ ਵਾਰ ਨਹੀਂ ਪੂਰੇ 3 ਮਹੀਨੇ ਮੁੰਡੇ ਨਾਲ ਰੋਜ਼ ਕਰਦਾ ਰਿਹਾ ਬਦਫੈਲੀ

Htv Punjabi

Leave a Comment