ਜਲਾਲਾਬਾਦ ਦੇ ਪਿੰਡ ਟਿਵਾਣਾ ਕਲਾਂ ’ਚ ਨਸ਼ਾਂ ਤਸਕਰਾਂ ਵੱਲੋਂ ਗੁੰਡਾਗਰਦੀ
ਮਹਿਲਾ ਸਰਪੰਚ ਦੇ ਪਤੀ ਸਣੇ 2 ਹੋਰ ਲੋਕਾਂ ’ਤੇ ਕੀਤਾ ਜਾਨਲੇਵਾ ਹਮਲਾ
ਪੰਚਾਇਤ ਨੇ SSP ਕੋਲੋ ਤਸਕਰਾਂ ਦੀ ਪ੍ਰਾਪਰਟੀ ਢਾਹੁਣ ਦੀ ਕੀਤੀ ਮੰਗ
ਜਲਾਲਾਬਾਦ-ਆਪ ਸਰਕਾਰ ਦੇ ਸੱਤਾ ’ਚ ਆਉਣ ਤੋਂ ਬਾਅਦ ਵੀ ਪੰਜਾਬ ਭਰ ’ਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਲੋਕਾਂ ਦੇ ਵੱਲੋਂ ਕਤਲ ਕੀਤੇ ਜਾ ਰਹੇ ਸਨ ਅਤੇ ਨਸ਼ੇ ਦੇ ਖ਼ਿਲਾਫ਼ ਅਵਾਜ ਚੁੱਕਣ ਵਾਲੇ ਲੋਕਾਂ ’ਤੇ ਤਸਕਰਾਂ ਵੱਲੋਂ ਜਾਨਲੇਵਾ ਹਮਲੇ ਕਰਨ ਦੀਆਂ ਖ਼ਬਰਾਂ ਹਰ ਰੋਜ਼ ਸ਼ੋਸ਼ਲ ਮੀਡੀਆਂ ’ਤੇ ਵਾਇਰਲ ਹੋ ਰਹੀਆਂ ਸਨ ਜਿਸਤੋਂ ਬਾਅਦ ਪੰਜਾਬ ਸਰਕਾਰ ਦੇ ਸਿਰ ਤੋਂ ਪਾਣੀ ਲੰਘਣ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ’ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੰਜਾਬ ਦੀ ਨੌਜ਼ਵਾਨੀ ਨੂੰ ਬਰਬਾਦ ਕਰਨ ਵਾਲੇ ਤਸਰਕਾਂ ਦੇ ਖ਼ਿਲਾਫ਼ ਪੁਲਸ ਪ੍ਰਸ਼ਾਸਨ ਦੀ ਸਖਤੀ ਵੇਖਣ ਨੂੰ ਮਿਲੀ ਅਤੇ ਪੰਜਾਬ ਦੇ ਕਈ ਪਿੰਡਾਂ ’ਚ ਨਸ਼ਾ ਤਸਕਰਾਂ ਵੱਲੋਂ ਡਰੱਗ ਮਨੀ ਨਾਲ ਬਣਾਈ ਗਈ ਪ੍ਰਾਪਰਟੀ ’ਤੇ ਪੀਲਾ ਪੰਜਾਂ ਵੀ ਚਲਾਇਆ ਗਿਆ।
ਵਿਧਾਨ ਸਭਾ ਹਲਕਾ ਜਲਾਲਾਬਾਦ ਦਾ ਪਿੰਡ ਟਿਵਾਣਾ ਕਲਾਂ ਚਿੱਟੇ ਨਸ਼ੇ ਦੀ ਤਸਕਰੀ ਨੂੰ ਲੈ ਕੇ ਬਦਨਾਮ ਪਿੰਡ ਹੈ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਡੀ.ਆਈ ਜੀ ਬਲਜੋਤ ਸਿੰਘ ਰਠੌੜ ਤੇ ਐਸ.ਐਸ.ਪੀ ਫ਼ਾਜ਼ਿਲਕਾ ਵਰਿੰਦਰ ਸਿੰਘ ਬਰਾੜ ਦੀ ਨਿਗਰਾਨੀ ਹੇਠ ਭਾਰੀ ਗਿਣਤੀ ’ਚ ਪੰਜਾਬ ਪੁਲਸ ਦੇ ਵੱਲੋਂ ਸ਼ੱਕੀ ਘਰਾਂ ’ਚ ਤਲਾਸ਼ੀ ਅਭਿਆਨ ਚਲਾਇਆ ਗਿਆ ਪਰ ਸਰਚ ਅਭਿਆਨ ਦੌਰਾਨ ਪੁਲਸ ਨੂੰ ਕੋਈ ਵੱਡੀ ਕਾਮਯਾਬੀ ਹਾਸਲ ਨਹੀ ਹੋਈ। ਦੱਸਣਯੋਗ ਗੱਲ ਇਹ ਹੈ ਕਿ ਪਿੰਡ ’ਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਤਸਕਰਾਂ ਨੂੰ ਇਹ ਗੱਲ ਹਜ਼ਮ ਨਹੀ ਹੋ ਰਹੀ ਸੀ ਤਾਂ ਉਨ੍ਹਾਂ ਨੇ ਇਸ ਦੀ ਰੰਜਸ਼ ਦੇ ਚੱਲਦੇ ਬੀਤੀ ਮੰਗਲਵਾਰ ਦੀ ਰਾਤ ਨੂੰ ਪਿੰਡ ਟਿਵਾਣਾ ਕਲਾਂ ਦੀ ਮਹਿਲਾ ਵੀਨਾ ਰਾਣੀ ਦੇ ਪੇਕੇ ਘਰ ਪਿੰਡ ਟਿਵਾਣਾ ਵਿਖੇ ਉਸ ਦੇ ਪਤੀ ਸਤਨਾਮ ਸਿੰਘ ਸਣੇ ਉਸ ਦੇ ਹੋਰ ਰਿਸ਼ਤੇਦਾਰਾਂ ’ਤੇ 3 ਦਰਜਨ ਦੇ ਕਰੀਬ ਹਥਿਆਰਬੰਦ ਗੁੰਡਾ ਅਨਸਰਾਂ ਵੱਲੋਂ ਜਾਨਲੇਵਾ ਹਮਲਾ ਕਰਕੇ ਜ਼ਖਮੀ ਕਰ ਦਿੱਤਾ ।
ਜਿਸਤੋਂ ਬਾਅਦ ਜ਼ਖ਼ਮੀਆਂ ਨੂੰ ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਪਿੰਡ ’ਚ ਵਾਪਰੀ ਗੁੰਡਾਗਰਦੀ ਦੀ ਘਟਨਾਂ ਨੂੰ ਲੈ ਕੇ ਜਿਥੇ ਕਿ ਪਿੰਡ ਵਾਸੀ ਸਹਿਮ ਦੇ ਮਾਹੌਲ ’ਚ ਹਨ ਅਤੇ ਇਸ ਨੂੰ ਲੈ ਕੇ ਪਿੰਡ ਦੀ ਪੰਚਾਇਤ ਦੇ ਵੱਲੋਂ ਪਿੰਡ ਨਸ਼ਾ ਵੇਚਣ ਵਾਲੇ ਤਸਕਰਾਂ ਦੇ ਖ਼ਿਲਾਫ਼ ਇੱਕ ਮਤਾ ਪਾ ਕੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਪਾਸੋ ਮੰਗ ਕੀਤੀ ਹੈ ਕਿ ਪਿੰਡ ’ਚ ਅਨੇਕਾਂ ਲੋਕ ਹਨ ਜ਼ਿਨ੍ਹਾਂ ਦੇ ਵੱਲੋਂ ਨਸ਼ੇ ਦੀ ਤਸਕਰੀ ਕਰਕੇ ਆਲੀਸ਼ਾਨ ਕੋਠੀਆਂ ਤੇ ਵਾਹਨਾਂ ਖਰੀਦ ਕੀਤੇ ਹਨ ਅਤੇ ਜ਼ਿਨ੍ਹਾਂ ਵਿਰੁੱਧ ਪਿੰਡ ’ਚ ਟੀਮ ਭੇਜ ਕੇ ਜਾਂਚ ਕਰਵਾਈ ਜਾਵੇ ਅਤੇ ਉਨ੍ਹਾਂ ਦੀਆਂ ਪ੍ਰਾਪਰਟੀਆਂ ’ਤੇ ਪੀਲਾ ਪੰਜਾਂ ਚਲਾਉਣ ਦੀ ਮੰਗ ਕੀਤਾ ਤਾਂ ਕਿ ਨਸ਼ਾਂ ਤਸਕਰਾਂ ਨੂੰ ਸਬਕ ਸਿਖਾਇਆ ਜਾ ਸਕੇ। ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਚੇਤਵਾਨੀ ਦਿੰਦੇ ਹੋਏ ਕਿਹਾ ਕਿ ਜਲਦੀ ਤੋਂ ਜਲਦੀ ਨਸ਼ਾ ਤਸਕਰੀ ਕਰਨ ਵਾਲੇ ਲੋਕਾਂ ਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ’ਚ ਪੁਲਸ ਪ੍ਰਸ਼ਾਸਨ ਦੇ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
