ਲੁਧਿਆਣਾ ਚ ਜੂਨ ਅਤੇ ਜੁਲਾਈ ਮਹੀਨੇ ਵਿੱਚ ਆਮ ਨਾਲੋਂ ਜਿਆਦਾ ਮੀਂਹ
ਆਉਣ ਵਾਲੇ ਤਿੰਨ ਤੋਂ ਚਾਰ ਦਿਨ ਮੀਂਹ ਦੀ ਸੰਭਾਵਨਾ
ਪਹਾੜੀ ਇਲਾਕਿਆਂ ਵਿੱਚ ਸਫਰ ਕਰਨ ਵਾਲੇ ਲੋਕ ਸੁਚੇਤ
ਮੌਸਮ ਵਿਗਿਆਨੀ ਨੇ ਦਿੱਤੀ ਸਲਾਹ
ਸਾਵਨ ਦੇ ਮਹੀਨੇ ਦੀ ਸ਼ੁਰੂਆਤ ਹੋ ਚੁੱਕੀ ਹੈ ਪੂਰੇ ਪੰਜਾਬ ਵਿੱਚ ਵੱਖ-ਵੱਖ ਜਿਲ੍ਹਿਆਂ ਵਿੱਚ ਮੀਂਹ ਦੇਖਣ ਨੂੰ ਮਿਲ ਰਿਹਾ ਹੈ । ਇਸ ਲੜੀ ਵਿੱਚ ਲੁਧਿਆਣਾ ਵਿੱਚ ਵੀ ਰੁਕ ਰੁਕ ਕੇ ਬਰਸਾਤ ਹੋ ਰਹੀ ਹੈ। ਅਤੇ ਆਉਣ ਵਾਲੇ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ । ਇਸ ਦੇ ਸਬੰਧ ਵਿੱਚ ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੂਨ ਅਤੇ ਜੁਲਾਈ ਵਿੱਚ ਆਮ ਨਾਲੋਂ ਜਿਆਦਾ ਬਰਸਾਤ ਹੋਈ ਹੈ । ਅਤੇ ਲਗਾਤਾਰ ਹੋ ਰਹੀਆਂ ਬਰਸਾਤਾਂ ਦੇ ਚਲਦਿਆਂ ਲੁਧਿਆਣਾ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਘੱਟ ਦੇਖਣ ਨੂੰ ਮਿਲ ਰਿਹਾ ਹੈ ਜਦਕਿ ਰਾਤ ਦਾ ਤਾਪਮਾਨ ਆਮ ਨਾਲੋਂ ਜਿਆਦਾ ਹੈ ।
ਮੌਸਮ ਵਿਗਿਆਨੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਿਨਾਂ ਲੋਕਾਂ ਨੇ ਪਹਾੜੀ ਇਲਾਕਿਆਂ ਵਿੱਚ ਸਫਰ ਕਰਨਾ ਹੈ ਉਹਨਾਂ ਨੂੰ ਮੌਸਮ ਬਾਰੇ ਜਰੂਰ ਜਾਣਕਾਰੀ ਲੈ ਲੈਣੀ ਚਾਹੀਦੀ ਹੈ। ਅਤੇ ਉਹਨਾਂ ਨੇ ਕਿਹਾ ਕਿ ਝੋਨੇ ਦੀ ਬਿਜਾਈ ਚੱਲ ਰਹੀ ਹੈ ਅਤੇ ਜਿਸ ਦੇ ਲਈ ਕਾਫੀ ਜਿਆਦਾ ਪਾਣੀ ਦੀ ਵਰਤੋਂ ਹੁੰਦੀ ਹੈ ਉਹਨਾਂ ਨੇ ਕਿਹਾ ਕਿ ਇਹ ਬਰਸਾਤ ਕਿਸਾਨਾਂ ਲਈ ਫਾਇਦੇਮੰਦ ਹੈ । ਉੱਥੇ ਉਹਨਾਂ ਨੇ ਕਿਹਾ ਕਿ ਤੇ ਨਾਲ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟੇਗੀ ਆ ਤੇ ਬਰਸਾਤੀ ਪਾਣੀ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਪਰ ਉਠਾਉਣ ਵਿੱਚ ਵੀ ਮਦਦ ਮਿਲੇਗੀ। ਉਹ ਤੁਸੀਂ ਉਹਨਾਂ ਨੇ ਆਮ ਲੋਕਾਂ ਨੂੰ ਵੀ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ ਉਹਨਾਂ ਨੇ ਕਿਹਾ ਕਿ ਬਰਸਾਤਾਂ ਵਿੱਚ ਹੁੰਮਸ ਦੀ ਮਾਤਰਾ ਵੱਧ ਜਾਂਦੀ ਹੈ ਜਿਸ ਦੇ ਚਲਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਤਲ ਪਦਾਰਥ ਅਤੇ ਸਿਹਤਮੰਦ ਭੋਜਨ ਲੈਣਾ ਚਾਹੀਦਾ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
