Htv Punjabi
Punjab Video

ਇਨ੍ਹਾਂ ਜ਼ਿਲ੍ਹਿਆਂ ‘ਚ ਪਾਣੀ ਮਚਾਵੇਗਾ ਤਬਾਹੀ ਮੌਸਮ ਵਿਭਾਗ ਨੇ ਕਰਤੀ ਵੱਡੀ ਭਵਿੱਖਬਾਣੀ

ਪੰਜਾਬ ਵਿੱਚ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਤਿੰਨੇ ਜ਼ਿਲ੍ਹੇ ਹਿਮਾਚਲ ਦੇ ਪਹਾੜੀ ਇਲਾਕਿਆਂ ਦੇ ਨਾਲ ਲੱਗਦੇ ਹਨ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹੇ ਸ਼ਾਮਲ ਹਨ। ਹਾਲਾਂਕਿ ਇਸ ਤੋਂ ਬਾਅਦ 17 ਅਗਸਤ ਲਈ ਕੋਈ ਅਲਰਟ ਨਹੀਂ ਹੈ।

ਜਦੋਂ ਕਿ ਮੀਂਹ ਪੈਂਦਾ ਰਹੇਗਾ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 4.4 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ ਹੈ।

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਪਰ ਹੁਣ ਇਹ ਸਿਰਫ਼ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਹੈ। ਇਸ ਕਾਰਨ ਦਿਨ ਵੇਲੇ ਤਾਪਮਾਨ ਅਤੇ ਨਮੀ ਵਧਣ ਲੱਗੀ ਹੈ। ਮੰਗਲਵਾਰ ਨੂੰ ਅੰਮ੍ਰਿਤਸਰ ‘ਚ 5.0 ਮਿਲੀਮੀਟਰ, ਫਤਿਹਗੜ੍ਹ ਸਾਹਿਬ ‘ਚ 0.5 ਮਿਲੀਮੀਟਰ, ਗੁਰਦਾਸਪੁਰ ‘ਚ 2.0 ਮਿਲੀਮੀਟਰ ਅਤੇ ਰੂਪਨਗਰ ‘ਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਹਾਲਾਂਕਿ, ਹੁਣ ਤੱਕ ਦਰਜ ਕੀਤੀ ਗਈ ਬਾਰਿਸ਼ ਰਾਜ ਦੇ ਔਸਤ ਤੋਂ ਘੱਟ ਹੈ। ਸੂਬੇ ਵਿੱਚ 1 ਜੂਨ ਤੋਂ ਹੁਣ ਤੱਕ 191.9 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 34 ਡਿਗਰੀ ਘੱਟ ਹੈ।

ਅੰਮ੍ਰਿਤਸਰ ‘ਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 28.3 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕਾ ਬੱਦਲਵਾਈ ਰਹੇਗਾ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 29 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ। ਜਲੰਧਰ ਵਿੱਚ ਬੀਤੇ ਕੱਲ੍ਹ ਸ਼ਾਮ ਨੂੰ ਤਾਪਮਾਨ 27.1 ਡਿਗਰੀ ਦਰਜ ਕੀਤਾ ਗਿਆ। ਅੱਜ ਬੁਧਵਾਰ ਨੂੰ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 33 ਡਿਗਰੀ ਦੇ ਵਿਚਕਾਰ ਰਹੇਗਾ।ਪਟਿਆਲਾ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 26.2 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ। ਲੁਧਿਆਣਾ ਦੀ ਗੱਲ ਕਰੀਏ ‘ਤਾਂ ਬੀਤੇ ਕੱਲ੍ਹ ਵੱਧ ਤੋਂ ਵੱਧ ਤਾਪਮਾਨ 28.4 ਡਿਗਰੀ ਦਰਜ ਕੀਤਾ ਗਿਆ। ਅੱਜ ਬੁਧਵਾਰ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਸੌਦਾ ਸਾਧ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ

htvteam

ਮੁੱਦੇ ਮੂੰਹ ਡਿਗੇ ਸੋਨੇ ਤੇ ਚਾਂਦੀ ਦੇ ਭਾਅ ?

htvteam

ਸਫ਼ਾਈ ਕਰਦੇ ਮੁੰਡੇ ਦਾ ਚੜ੍ਹਿਆ ਕੁ ਟਾਪਾ ?

htvteam

Leave a Comment