ਦਿੱਲੀ ਚੱਲੋ ਅੰਦੋਲਨ ਦੌਰਾਨ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਢੰਗ ਨਾਲ ਅੱਗੇ ਵੱਧ ਰਹੇ ਕਿਸਾਨਾਂ ਮਜ਼ਦੂਰਾਂ ਉਤੇ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਵਰ੍ਹਾਉਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 15 ਫਰਵਰੀ ਚਾਰ ਘੰਟਿਆਂ ਲਈ ਪੰਜਾਬ ਵਿੱਚ ਰੇਲਾਂ ਰੋਕਣ ਦਾ ਫੈਸਲਾ ਕੀਤਾ ਗਿਆ ਹੈ। ਰੇਲਾਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੋਕੀਆਂ ਜਾਣਗੀਆਂ।ਜਥੇਬੰਦੀ ਵੱਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਵੀ ਪਹਿਲਾਂ ਵਾਂਗ ਡਟਵੀਂ ਆਵਾਜ਼ ਉਠਾਉਣ ਦਾ ਵੀ ਫੈਸਲਾ ਲਿਆ ਗਿਆ ਹੈ।
ਕਿਸਾਨਾਂ ‘ਤੇ ਲਾਠੀਚਾਰਜ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਵਿਚ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਵੀਰਵਾਰ ਦੁਪਹਿਰ 12 ਵਜੇ ਤੋਂ ਟਰੈਕ ਜਾਮ ਕਰਨ ਦਾ ਐਲਾਨ ਕਿਸਾਨਾਂ ਨੇ ਕੀਤਾ ਹੈ। ਇਸ ਨਾਲ ਸਰਕਾਰ ਦੀਆ ਮੁਸ਼ਕਿਲਾਂ ਵੱਧ ਸਕਦੀਆਂ ਹਨ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..