Htv Punjabi
Punjab Video

ਉਧਰ ਫ਼ੜ ਲਿਆ ਅੰਮ੍ਰਿਤਪਾਲ ਸਿੰਘ, ਪੰਜਾਬ ਚ ਚੱਪੇ – ਚੱਪੇ ‘ਤੇ ਲਾਈ ਪੁਲਿਸ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਪੁਲੀਸ ਨੇ ਉਸ ਦੇ ਛੇ ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਤੋਂ ਤੁਰੰਤ ਬਾਅਦ ਪੰਜਾਬ ਭਰ ਵਿੱਚ ਇੰਟਰਨੈੱਟ ਦੀ ਸਹੂਲਤ ਮੁਅੱਤਲ ਕਰ ਦਿੱਤੀ ਗਈ ਹੈ, ਪੰਜਾਬ ਭਰ ਵਿੱਚ ਖਾਸ ਕਰਕੇ ਲੁਧਿਆਣਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਲੁਧਿਆਣਾ ਜਲੰਧਰ ਬਾਈਪਾਸ ਨੇੜੇ ਸੀਆਰਪੀਐਫ ਦੇ ਹੋਰ ਪੁਲਿਸ ਬਲ ਵੀ ਤਾਇਨਾਤ ਕੀਤੇ ਗਏ ਹਨ। ਆਉਣ ਜਾਣ ਵਾਲੇ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਖੁਦ ਨਾਕਾਬੰਦੀ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਲੁਧਿਆਣੇ ਦੇ ਲਗਭਗ ਸਾਰੇ ਬਾਹਰੀ ਇਲਾਕਿਆਂ ਵਿੱਚ ਬੈਰੀਕੇਡ ਲਗਾ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਵੱਲੋਂ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ ਗਈ ਹੈ।

ਲੁਧਿਆਣਾ ਦੇ ਏ.ਸੀ.ਪੀ ਮਨਿੰਦਰ ਬੇਦੀ ਨੇ ਕਿਹਾ ਹੈ ਕਿ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਤਰਫੋਂ ਸਾਨੂੰ ਨਾਕਾਬੰਦੀ ਕਰਨ ਲਈ ਕਿਹਾ ਗਿਆ ਹੈ ਅਤੇ ਇਸ ਤੋਂ ਇਲਾਵਾ ਅਮਨ-ਕਾਨੂੰਨ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ….

 

Related posts

ਚੰਦਰਯਾਨ 3 ਨੂੰ ਚੰਦਰਮਾ ਤੱਕ ਪਹੁੰਚਾਉਣ ਲਈ

htvteam

ਦੇਖੋ ਜਲੰਧਰ ਮੰਡੀ ‘ਚ ਕੀ ਹੋਇਆ

htvteam

ਪਿੰਡਾਂ-ਸ਼ਹਿਰਾਂ ਦੀਆਂ ਅਜਿਹੀਆਂ ਗਲੀਆਂ ‘ਚੋਂ ਲੰਘਣ ਵੇਲੇ ਰਹਿਓ ਸਤੱਰਕ

htvteam

Leave a Comment