ਬੀਤੀ ਰਾਤ ਉਡੀਸਾ ਚ ਹੋਏ ਰੈਲ ਹਾਸਦੇ ਦਾ ਕੀ ਹੈ ਮੰਜਰ ਅਤੇ ਅਤੇ ਕਿਉ ਹੋਇਆ ਹਾਦਸਾ ਅਤੇ ਹੁਣ ਸਥੀਤੀ ਕਿਵੇ ਦੱਸਗਾਂ ਸਾਰੀ ਜਾਣਕਰੀ ਇਸ ਖਾਸ ਰਿਪੋਟ ਚ
ਓਡੀਸ਼ਾ ਦੇ ਬਾਲਾਸੋਰ ‘ਚ ਸ਼ੁੱਕਰਵਾਰ (2 ਜੂਨ) ਦੀ ਸ਼ਾਮ ਨੂੰ ਇਕ ਵੱਡਾ ਰੇਲ ਹਾਦਸਾ ਵਾਪਰਿਆ। ਕੋਰੋਮੰਡਲ ਐਕਸਪ੍ਰੈਸ ਦੇ ਡੱਬੇ ਪਟੜੀ ਤੋਂ ਉਤਰ ਗਏ। ਇਹ ਘਟਨਾ ਬਹਿੰਗਾ ਬਾਜ਼ਾਰ ਸਟੇਸ਼ਨ ‘ਤੇ ਸ਼ਾਮ ਕਰੀਬ 7.20 ਵਜੇ ਵਾਪਰੀ ਜਦੋਂ ਕੋਰੋਮੰਡਲ ਐਕਸਪ੍ਰੈਸ ਕੋਲਕਾਤਾ ਨੇੜੇ ਸ਼ਾਲੀਮਾਰ ਸਟੇਸ਼ਨ ਤੋਂ ਚੇਨਈ ਸੈਂਟਰਲ ਜਾ ਰਹੀ ਸੀ।
ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਰੇਲਵੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਾਵੜਾ ਜਾ ਰਹੀ 12864 ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈਸ ਦੇ ਕਈ ਡੱਬੇ ਬਹਾਨਗਾ ਬਾਜ਼ਾਰ ‘ਚ ਪਟੜੀ ਤੋਂ ਉਤਰ ਗਏ ਅਤੇ ਦੂਜੇ ਟ੍ਰੈਕ ‘ਤੇ ਡਿੱਗ ਗਏ। ਅਧਿਕਾਰੀ ਨੇ ਦੱਸਿਆ, ”ਇਹ ਪਟੜੀ ਤੋਂ ਉਤਰੇ ਡੱਬੇ 12841 ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈੱਸ ਨਾਲ ਟਕਰਾ ਗਏ ਅਤੇ ਇਸ ਦੇ ਡੱਬੇ ਵੀ ਪਲਟ ਗਏ।” ਅਧਿਕਾਰੀ ਨੇ ਦੱਸਿਆ ਕਿ ਕੋਰੋਮੰਡਲ ਐਕਸਪ੍ਰੈੱਸ ਦੇ ਡੱਬੇ ਪਟੜੀ ਤੋਂ ਉਤਰਨ ਤੋਂ ਬਾਅਦ ਇਕ ਮਾਲ ਗੱਡੀ ਨਾਲ ਟਕਰਾ ਗਏ, ਜਿਸ ਨਾਲ ਮਾਲ ਗੱਡੀ ਵੀ ਹਾਦਸੇ ਦੀ ਲਪੇਟ ਵਿੱਚ ਆ ਗਈ।
ਓਡੀਸ਼ਾ ਦੇ ਮੁੱਖ ਸਕੱਤਰ ਪ੍ਰਦੀਪ ਜੇਨਾ ਨੇ ਦੱਸਿਆ ਕਿ ਇਸ ਰੇਲ ਹਾਦਸੇ ਵਿੱਚ 207 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 900 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜੇਨਾ ਨੇ ਦੱਸਿਆ ਕਿ ਜ਼ਖਮੀ ਯਾਤਰੀਆਂ ਨੂੰ ਸੋਰੋ ਅਤੇ ਗੋਪਾਲਪੁਰ ਦੇ ਵੱਖ – ਵੱਖ ਹਸਪਤਾਲਾਂ ਚ ਦਾਖਲ ਕੀਤਾ ਗਿਆ ਉਨ੍ਹਾਂ ਅੱਗੇ ਦੱਸਿਆ ਕਿ ਜ਼ਖਮੀਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਐਂਬੂਲੈਂਸਾਂ ਦੇ ਨਾਲ ਬੱਸਾਂ ਵੀ ਲਿਆਂਦੀਆਂ ਗਈਆਂ ਹਨ।
ਓਡੀਸ਼ਾ ਦੇ ਮੁੱਖ ਸਕੱਤਰ ਪ੍ਰਦੀਪ ਜੇਨਾ ਨੇ ਦੱਸਿਆ ਕਿ NDRF ਅਤੇ SDRF ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਕਰੀਬ 600 ਤੋਂ 700 ਬਚਾਅ ਕਰਮਚਾਰੀ ਕੰਮ ਕਰ ਰਹੇ ਹਨ। ਬਾਲਾਸੋਰ ਮੈਡੀਕਲ ਕਾਲਜ ਅਤੇ ਜ਼ਿਲ੍ਹਾ ਹਸਪਤਾਲ ਵਿੱਚ ਸਾਰੇ ਪ੍ਰਬੰਧ ਕੀਤੇ ਗਏ ਹਨ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਓਡੀਸ਼ਾ ਸਰਕਾਰ ਅਤੇ ਦੱਖਣ ਪੂਰਬੀ ਰੇਲਵੇ ਦੇ ਸੰਪਰਕ ਵਿੱਚ ਹਨ। ਉਨ੍ਹਾਂ ਦੱਸਿਆ ਕਿ ਸਾਡੇ ਐਮਰਜੈਂਸੀ ਕੰਟਰੋਲ ਰੂਮ ਨੂੰ ਤੁਰੰਤ ਚਾਲੂ ਕਰ ਦਿੱਤਾ ਗਿਆ ਹੈ। ਹੇਲਪ ਲਾਈਨ ਨੰਬਰ ਵੀ ਜਾਰੀ ਕਰ ਦਿੱਤੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਮੇਰੀ ਸੰਵੇਦਨਾ ਦੁਖੀ ਪਰਿਵਾਰਾਂ ਨਾਲ ਹੈ। ਜ਼ਖਮੀ ਜਲਦੀ ਠੀਕ ਹੋ ਜਾਣ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੱਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਸਥਿਤੀ ਦਾ ਜਾਇਜ਼ਾ ਲੈਣ ਲਈ ਕਿਹਾ ਗਿਆ ਹੈ।
ਇਸ ਰੇਲ ਹਾਦਸੇ ਕਾਰਨ ਕਈ ਟਰੇਨਾਂ ਰੱਦ ਜਾਂ ਮੋੜ ਦਿੱਤੀਆਂ ਗਈਆਂ ਹਨ, ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਓਡੀਸ਼ਾ ਰੇਲ ਹਾਦਸੇ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 10 ਲੱਖ ਰੁਪਏ ਅਤੇ ਗੰਭੀਰ ਜ਼ਖ਼ਮੀਆਂ ਲਈ 2 ਲੱਖ ਰੁਪਏ ਮੁਆਵਜ਼ਾ ਦੇਣ ਦਾ ਗੱਲ ਕਹੀ ਐ ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮਾਮੂਲੀ ਸੱਟਾਂ ਵਾਲੇ ਵਿਅਕਤੀ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਹੁਣ ਤੱਕ ਇਹ ਜਾਣਕਾਰੀ ਸਾਹਮਣੇ ਆਈ ਐ ਹੋਰ ਜੋ ਵੀ ਅੱਪਡੇਟ ਆਵਗੇ ਜਲਦ ਹੀ ਤੁਹਾਡੇ ਤੱਕ ਲੈਕੇ ਆਵਾਂਗੇ,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..
