ਕੰਗਨਾ ਰਨੋਤ ਦੀ ਫਿਲਮ ਐਮਰਜੰਸੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਇਸਦਾ ਵਿਰੋਧ ਜਤਾਇਆ ਜਾ ਰਿਹਾ ਹੈ। ਲੁਧਿਆਣਾ ਦੇ ਐਮਬੀਡੀ ਮੋਲ, ਪਵੀਲੀਅਨ ਮੋਲ਼, ਸਿਲਵਰ ਆਰਕ ਅਤੇ ਏਵਨ ਸਿਨੇਮਾ ਘਰਾਂ ਦੇ ਬਾਹਰ ਸਵੇਰ ਤੋਂ ਹੀ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਪਹੁੰਚ ਗਏ ਇਸ ਫਿਲਮ ਦਾ ਵਿਰੋਧ ਜਤਾ ਰਹੇ ਨੇ। ਖੁਦ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਿਨੇਮਾ ਘਰਾਂ ਦੇ ਵਿੱਚ ਜਾ ਕੇ ਚੈੱਕ ਕੀਤਾ ਗਿਆ ਕਿ ਫਿਲਮ ਲੱਗੀ ਹੈ ਜਾਂ ਨਹੀਂ ਜਿਸ ਤੋਂ ਬਾਅਦ ਉਹਨਾਂ ਨੇ ਪ੍ਰਸ਼ਾਸਨ ਅਤੇ ਸਿਨੇਮਾ ਘਰਾਂ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਹੈ। ਲੁਧਿਆਣਾ ਦੇ ਜ਼ਿਆਦਾਤਰ ਸਿਨੇਮਾ ਘਰਾਂ ਦੇ ਵਿੱਚ ਫਿਲਮ ਨਹੀਂ ਲਗਾਈ ਗਈ ਹੈ। ਜਿਸ ਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸੰਤੁਸ਼ਟੀ ਜਤਾਈ ਗਈ ਹੈ।
ਲੁਧਿਆਣਾ ਦੇ ਸਿਲਵਰ ਆਰਕ ਅਤੇ ਐਮਬੀਡੀ ਮੋਲ ਦੇ ਬਾਹਰ ਸਾਡੀ ਟੀਮ ਵੱਲੋਂ ਜਾਇਜ਼ਾ ਲਿਆ ਗਿਆ ਜਿੱਥੇ ਲੁਧਿਆਣਾ ਦੇ ਗੁਰਦੁਆਰਾ ਆਲਮਗੀਰ ਸਾਹਿਬ ਮੰਜੀ ਸਾਹਿਬ ਦੇ ਮੈਨੇਜਰ ਲਖਬੀਰ ਸਿੰਘ ਨੇ ਦੱਸਿਆ ਕਿ ਅਸੀਂ ਚੈੱਕ ਕਰਨ ਲਈ ਐਮਬੀਡੀ ਮੋਲ ਪਹੁੰਚੇ ਸਨ ਉਹਨਾਂ ਕਿਹਾ ਕਿ ਪਰ ਇੱਥੇ ਫਿਲਮ ਨਹੀਂ ਲਗਾਈ ਗਈ ਹੈ ਇਸ ਤੋਂ ਪਹਿਲਾਂ ਵੀ ਉਹਨਾਂ ਨੇ ਬੀਤੇ ਦਿਨ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪਿਆ ਸੀ ਅਤੇ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਜੋ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਹੈ ਉਸ ਵੱਲੋਂ ਇਸ ਫਿਲਮ ਦਾ ਵਿਰੋਧ ਕੀਤਾ ਗਿਆ ਹੈ ਤੇ ਪੰਜਾਬ ਦੇ ਸਿਨੇਮਾ ਘਰਾਂ ਦੇ ਵਿੱਚ ਇਹ ਫਿਲਮ ਲਾਉਣ ਤੋਂ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ ਉਹਨਾਂ ਕਿਹਾ ਕਿ ਇਸੇ ਤਹਿਤ ਡਿਪਟੀ ਕਮਿਸ਼ਨਰ ਨੇ ਸਾਨੂੰ ਭਰੋਸਾ ਵੀ ਦਵਾਇਆ ਸੀ ਅਤੇ ਅੱਜ ਪ੍ਰਸ਼ਾਸਨ ਅਤੇ ਸਿਨੇਮਾ ਘਰਾਂ ਦੇ ਪ੍ਰਬੰਧਕਾਂ ਦੇ ਸਹਿਯੋਗ ਕਰਕੇ ਇਮਰਜੰਸੀ ਫਿਲਮ ਨਹੀਂ ਲੱਗੀ ਹੈ। ਉਹਨਾਂ ਕਿਹਾ ਕਿ ਇਸ ਤੇ ਸਾਨੂੰ ਖੁਸ਼ੀ ਹੈ ਕਿ ਪ੍ਰਸ਼ਾਸਨ ਨੇ ਸਾਡਾ ਸਾਥ ਦਿੱਤਾ ਹੈ ਤੇ ਨਾਲ ਹੀ ਸਿਨੇਮਾ ਘਰਾਂ ਦੇ ਪ੍ਰਬੰਧਕਾਂ ਨੇ ਵੀ ਸਾਡੀ ਗੱਲ ਨੂੰ ਸਮਝ ਕੇ ਸਾਡਾ ਸਾਥ ਦਿੱਤਾ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..