Htv Punjabi
Crime Punjab Video

ਕਬੂਤਰ ਨੇ ਪਿੰਡ ਚ ਦਹਿਸ਼ਤ ਦਾ ਮਾਹੌਲ ਕੀਤਾ ਪੈਦਾ

ਫਿਰੋਜ਼ਪੁਰ ਦੇ ਪਿੰਡ ਅਟਾਰੀ ਵਿੱਚ ਮਾਹੌਲ ਤਣਾਅਪੂਰਨ
ਕਬੂਤਰ ਮੁਕਾਬਲੇ ਚ ਸ਼ਾਮਿਲ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ
ਜਦੋਂ ਪਿੰਡ ਵਾਸੀਆਂ ਨੇ ਨੌਜਵਾਨ ਨੂੰ ਹਮਲਾਵਰਾਂ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ
ਤਾਂ ਹਮਲਾਵਰਾਂ ਨੇ ਪਿੰਡ ਦੇ ਲੋਕਾਂ ਉੱਤੇ ਵੀ ਹਮਲਾ ਕਰ ਦਿੱਤਾ
ਪੁਲਿਸ ਵੱਲੋਂ ਮਾਮਲੇ ਚ ਜਾਂਚ ਸ਼ੁਰੂ
ਜਾਣਕਾਰੀ ਮੁਤਾਬਕ ਪਿੰਡ ਅਟਾਰੀ ਵਿੱਚ ਕਬੂਤਰਬ ਮੁਕਾਬਲੇ ਦੌਰਾਨ ਸ਼ਾਮਿਲ ਹੋਏ ਨੌਜਵਾਨ ਹਮਲਾਵਰਾਂ ਵੱਲੋਂ ਕੁੱਟਮਾਰ ਕੀਤੀ ਜਾ ਰਹੀ ਸੀ ਨੌਜਵਾਨ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ ਸੀ।

ਫਿਰੋਜ਼ਪੁਰ ਦੇ ਪਿੰਡ ਅਟਾਰੀ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਕਬੂਤਰ ਮੁਕਾਬਲੇ ਵਿਚ ਸ਼ਾਮਿਲ ਹੋਏ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪਿੰਡ ਵਾਸੀਆਂ ਨੇ ਨੌਜਵਾਨ ਨੂੰ ਹਮਲਾਵਰਾਂ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਪਿੰਡ ਦੇ ਲੋਕਾਂ ਉੱਤੇ ਵੀ ਹਮਲਾ ਕਰ ਦਿੱਤਾ। ਇਸ ਦੌਰਾਨ ਗੋਲੀਆਂ ਚਲਣ ਦੀ ਵੀ ਖਬਰ ਸਾਹਮਣੇ ਆਈ ਹੈ। ਹਮਲੇ ਵਿੱਚ ਇੱਕ ਧਿਰ ਦੇ ਤਿੰਨ ਲੋਕ ਜਖਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਜਾਣਕਾਰੀ ਮੁਤਾਬਕ ਪਿੰਡ ਅਟਾਰੀ ਵਿੱਚ ਕਬੂਤਰਬ ਮੁਕਾਬਲੇ ਦੌਰਾਨ ਸ਼ਾਮਿਲ ਹੋਏ ਨੌਜਵਾਨ ਹਮਲਾਵਰਾਂ ਵੱਲੋਂ ਕੁੱਟਮਾਰ ਕੀਤੀ ਜਾ ਰਹੀ ਸੀ ਨੌਜਵਾਨ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ ਸੀ। ਮਾਮਲਾ ਇਸ ਕਦਰ ਵੱਧ ਗਿਆ ਕਿ ਕੁਝ ਲੋਕਾਂ ਨੇ ਇੱਕ ਨੌਜਵਾਨ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਪਿੰਡ ਦੇ ਲੋਕ ਨੌਜਵਾਨ ਨੂੰ ਛੁਡਾਉਣ ਲਈ ਅੱਗੇ ਆਏ ਤਾਂ ਹਮਲਾਵਰਾਂ ਨੇ ਉਨ੍ਹਾਂ ਨਾਲ ਵੀ ਹੱਥਾਪਾਈ ਕੀਤੀ ਅਤੇ ਹਾਲਾਤ ਹੋਰ ਵੀ ਤਣਾਅਪੂਰਨ ਹੋ ਗਏ।ਇਸ ਦੌਰਾਨ ਗੋਲੀਆਂ ਚਲਣ ਦੀ ਵੀ ਗੱਲ ਸਾਹਮਣੇ ਆਈ ਹੈ, ਜਿਸ ਕਾਰਨ ਪਿੰਡ ਵਿੱਚ ਦਹਿਸ਼ਤ ਫੈਲ ਗਈ। ਹਮਲੇ ਦੌਰਾਨ ਇੱਕ ਧਿਰ ਦੇ ਤਿੰਨ ਵਿਅਕਤੀ ਜਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਨ੍ਹਾਂ ਦਾ ਡਾਕਟਰਾਂ ਵੱਲੋਂ ਇਲਾਜ ਜਾਰੀ ਹੈ।

ਪੁਲਿਸ ਨੂੰ ਘਟਨਾ ਦੀ ਸੂਚਨਾ ਮਿਲਦੇ ਹੀ ਟੀਮ ਮੌਕੇ ਤੇ ਭੇਜੀ ਗਈ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਏ ਜਾਣਗੇ ਉਨ੍ਹਾਂ ਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਵਿੱਚ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਇਸ ਮਾਮਲੇ ਵਿੱਚ ਦੋਸ਼ੀਆਂ ਖਿਲਾਫ ਕਦੋਂ ਤੱਕ ਕਾਰਵਾਈ ਕਰਦੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਕਾਲੇ ਰੰਗ ਵਾਲੀ ਦੇ ਪਿੱਛੇ ਖੜ-ਕੀ ਮੁੰਡਿਆਂ ਦੀ

htvteam

ਠਾਣੇਦਾਰ ਨੇ ਜਨਾਨੀਆਂ ਸਾਹਮਣੇ ਕੁੱਟਿਆ ਸਿੱਖ ਬਾਪੂ, ਦੇਖੋ ਵੀਡੀਓ ?

htvteam

ਦਿਉਰ-ਭਰਜਾਈ ਨੂੰ ਇਸ ਅਵਸਥਾ ‘ਚ ਪਏ ਦੇਖ ਲੋਕਾਂ ਦੇ ਸੁੱਕੇ ਸਾਹ

htvteam

Leave a Comment