Htv Punjabi
Punjab Video

ਕਮਾਲ ਹੋ ਗਈ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੱਡਾ ਬਦਲਾਅ

ਸਕੂਲ ਆਫ ਐਮੀਨੈਂਸ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ
ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ’ਤੇ ਪੁੱਜੇ
ਕੈਬਨਿਟ ਮੰਤਰੀ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ
ਖੰਨਾ ਵਿਖੇ ਕਿਸ਼ੋਰੀ ਲਾਲ ਜੇਠੀ ਸਕੂਲ ਆਫ ਐਮੀਨੈਂਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ’ਤੇ ਪੁੱਜੇ।

ਕੈਬਨਿਟ ਮੰਤਰੀ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਗੱਲਬਾਤ ਕਰਕੇ ਸਕੂਲ ਦੀ ਸਿੱਖਿਆ ਪ੍ਰਣਾਲੀ ਬਾਰੇ ਜਾਣਕਾਰੀ ਲਈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਨਾਮ ਸਿੱਖਿਆ ਕ੍ਰਾਂਤੀ ਵਿੱਚ ਪੂਰੇ ਦੇਸ਼ ਵਿੱਚ ਚਮਕ ਰਿਹਾ ਹੈ। ਸਰਕਾਰੀ ਸਕੂਲਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਤੋਂ ਵੀ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਗਾਤਾਰ ਵੱਧ ਰਹੇ ਹਨ, ਜੋ ਕਿ ਮਾਨ ਸਰਕਾਰ ਦੀ ਵੱਡੀ ਉਪਲਬਧੀ ਹੈ।

ਇਸ ਮੌਕੇ ਮਾਪਿਆਂ ਅਤੇ ਵਿਦਿਆਰਥੀਆਂ ਨੇ ਵੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਖੂਬ ਸ਼ਲਾਘਾ ਕੀਤੀ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਜੇਕਰ ਤੁਹਾਨੂੰ ਮਿਲਦੈ ਅਜਿਹਾ ਬਰਗਰ, ਤਾਂ ਕੰਪਨੀ ਦੇਵੇਗੀ ਤੁਹਾਨੂੰ 60 ਹਾਜ਼ਰ!

Htv Punjabi

ਗਲਵਾਨ ਘਾਟੀ ਵਿਚ ਸ਼ਹੀਦ ਹੋਏ ਸਤਨਾਮ ਸਿੰਘ ਦੇ ਪਰਿਵਾਰ ਨੂੰ ਮਾਣ

htvteam

“ਨਿਰਮਲ ਬਾਬੇ” ਨੇ ਕੁਆਰੇ ਨੌਜਵਾਨ ਨਾਲ ਕੀਤੀ ਅਜਿਹੀ ਗੰਦੀ ਕਰਤੂਤ

htvteam

Leave a Comment