Htv Punjabi
Punjab Video

ਕਾਂਗਰਸ ਤੋਂ ਬਾਅਦ CM ਭਗਵੰਤ ਮਾਨ ਦਾ ਬਾਦਲਾਂ ‘ਤੇ ਵੱਡਾ ਐਕਸ਼ਨ

ਪੰਜਾਬ ਵਿੱਚ ਪ੍ਰਾਈਵੇਟ ਬੱਸਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਵਿੱਚ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ 39 ਬੱਸਾਂ ਖਿਲਾਫ਼ ਇਹ ਕਾਰਵਾਈ ਹੋਈ ਹੈ। ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਬਠਿੰਡਾ ਆਰਟੀਏ ਸਕੱਤਰ ਨੇ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਡੀਟੀਸੀ ਤੇ ਔਰਬਿਟ ਸਮੇਤ ਅੱਠ ਕੰਪਨੀਆਂ ਦੇ 39 ਪਰਮਿਟ ਰੱਦ ਕਰ ਦਿੱਤੇ ਹਨ।ਇਹਨਾਂ ਡੱਬਵਾਲੀ ਟਰਾਂਸਪੋਰਟ ਦੇ 13 ਪਰਮਿਟ ਰੱਦ ਕੀਤੇ ਗਏ ਹਨ। ਇਸੇ ਤਰ੍ਹਾਂ ਔਰਬਿਟ ਦੇ 12 ਪਰਮਿਟ ਰੱਦ ਹੋਏ ਅਤੇ ਜੁਝਾਰ ਬੱਸ ਸਰਵਿਸ ਦੇ 7 ਪਰਮਿਟ ਤੇ ਨਿਊ ਦੀਪ ਬੱਸ ਕੰਪਨੀ ਦੇ 3 ਪਰਮਿਟ ਰੱਦ ਕੀਤੇ ਗਏ ਹਨ। ਇਸ ਸਬੰਧੀ ਆਰਟੀਏ ਸਕੱਤਰ ਬਠਿੰਡਾ ਨੇ ਫਿਰੋਜ਼ਪੁਰ, ਪਟਿਆਲਾ ਤੇ ਜਲੰਧਰ ਦੇ ਆਰਟੀਏ ਸਕੱਤਰਾਂ ਨੂੰ ਪੱਤਰ ਲਿਖਿਆ ਹੈ। ਪੱਤਰ ‘ਚ ਕਿਹਾ ਗਿਆ ਹੈ ਕਿ ਜਿਹੜੇ ਪਰਮਿਟ ਰੱਦ ਕੀਤੇ ਗਏ ਹਨ, ਉਨ੍ਹਾਂ ਨੂੰ ਆਪਣੇ ਦਫ਼ਤਰਾਂ ਅਧੀਨ ਤਿਆਰ ਕੀਤੇ ਜਾ ਰਹੇ ਟਾਈਮ ਟੇਬਲ ‘ਚ ਨਾ ਪਾਇਆ ਜਾਵੇ।

ਇਸ ਦੇ ਨਾਲ ਹੀ ਜੀਐੱਮ ਪੀਆਰਟੀਸੀ ਫ਼ਰੀਦਕੋਟ, ਬਠਿੰਡਾ, ਬਰਨਾਲਾ ਤੇ ਬੁਢਲਾਡਾ ਨੂੰ ਪੱਤਰ ਲਿਖਿਆ ਗਿਆ ਹੈ ਕਿ ਇਨ੍ਹਾਂ ਪਰਮਿਟਾਂ ‘ਤੇ ਚੱਲਣ ਵਾਲੀਆਂ ਬੱਸਾਂ ਤੁਰੰਤ ਬੱਸ ਸਟੈਂਡ ‘ਤੇ ਰੋਕੀਆਂ ਜਾਣ। ਜਿਨ੍ਹਾਂ ਕੰਪਨੀਆਂ ਦੇ ਪਰਮਿਟ ਰੱਦ ਕੀਤੇ ਗਏ ਹਨ, ਉਨ੍ਹਾਂ ਦੇ ਮਾਲਕਾਂ ਨੂੰ ਹਦਾਇਤ ਹੈ ਕਿ ਉਹ ਰੱਦ ਕੀਤੇ ਪਰਮਿਟ ਦਫ਼ਤਰ ‘ਚ ਜਮ੍ਹਾਂ ਕਰਵਾਉਣ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

Related posts

ਕਿੱਲਿਆਂ ਦੇ ਕਿੱਲੇ, ਫਸਲਾਂ ਹੋਈਆਂ ਤਬਾਹ

htvteam

SGPC ਕੋਲੋਂ ਹਰਿਆਣਾ ਕਮੇਟੀ ਨੇ ਮੰਗ ਲਈ ਜ਼ਮੀਨ

htvteam

ਹੁਣ ਹੋਊ ਲੋਕਾਂ ਦਾ ਬੁਰਾ ਹਾਲ!, ਮੌਸਮ ਵਿਭਾਗ ਵੱਲੋਂ ਵੱਡੀ ਜਾਣਕਾਰੀ

htvteam

Leave a Comment