Htv Punjabi
Punjab

ਕਾਲਜ ਦੇ ਪ੍ਰੋਫੈਸਰਾਂ ਨੂੰ ਤਨਖਾਹਾਂ ਨਾ ਮਿਲਣ ਤੇ ਰੋ ਰੋ ਕੇ ਉੁਨ੍ਹਾਂ ਸੁਣਾਇਆ ਆਪਣਾ ਹਾਲ!

ਪੰਜਾਬ ਦੀ ਕਾਂਗਰਸ ਸਰਕਾਰ ਆਪਣਾ ਕਾਰਜਕਾਲ ਪੂਰਾ ਕਰਨ ਵਾਲੇ ਪਾਸੇ ਜਾ ਰਹੀ ਹੈ। ਸੱਤਾ ਪ੍ਰਾਪਤੀ ਤੋਂ ਪਹਿਲਾਂ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਦੇ ਘਰ ਘਰ ਵਿਚ ਇਕ ਜੀਅ ਨੂੰ ਨੌਕਰੀ ਦੇਣਗੇ ਅਤੇ ਪੰਜਾਬ ਵਿਚੋਂ ਬੇਰੁਜ਼ਗਾਰੀ ਖਤਮ ਕੀਤੀ ਜਾਵੇਗੀ।

ਪੰਜਾਬ ਦੇ ਲੋਕਾਂ ਨੇ ਇਸ ਵਾਅਦੇ ਤੇ ਯਕੀਨ ਕਰਦਿਆਂ ਕਾਂਗਰਸ ਪਾਰਟੀ ਨੂੰ ਸੱਤਾ ਸੌਂਪ ਦਿੱਤੀ ਅਤੇ ਆਸ ਰੱਖੀਂ ਕਿ ਬੇਰੁਜ਼ਗਾਰਾਂ ਨੂੰ ਨੌਕਰੀ ਦਿੱਤੀ ਜਾਏਗੀ । ਬੇਰੁਜ਼ਗਾਰਾਂ ਨੂੰ ਨੌਕਰੀ ਤਾਂ ਕੀ ਦੇਣੀ ਸੀ ਪਰੰਤੂ ਰੁਜ਼ਗਾਰ ਤੇ ਲੱਗੇ ਪ੍ਰੋਫੈਸਰਾਂ ਡਾਕਟਰਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਤਨਖਾਹਾਂ ਨਾ ਦੇਣਾ ਇੱਕ ਇਕ ਵੱਡੀ ਚੁਣੌਤੀ ਬਣ ਕੇ ਉੱਭਰ ਰਹੀ ਹੈ । ਫ਼ਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਇੰਜੀਨੀਅਰਿੰਗ ਕਾਲਜ ਵਿਖੇ ਅੱਜ ਇੱਥੋਂ ਦੇ ਪ੍ਰੋਫ਼ੈਸਰਾਂ ਵੱਲੋਂ ਲਗਪਗ ਬਾਰਾਂ ਦਿਨਾਂ ਤੋਂ ਭੁੱਖ ਹਡ਼ਤਾਲ ਕੀਤੀ ਜਾ ਰਹੀ ਹੈ । ਇੰਜੀਨੀਅਰਿੰਗ ਕਾਲਜ ਦੇ ਪ੍ਰੋਫੈਸਰਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਸੱਤ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਆਰਥਿਕ ਤੰਗੀ ਦਾ ਸੰਤਾਪ ਹੰਢਾ ਰਹੇ ਹਨ ਉਹ ਲਗਾਤਾਰ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਸਰਕਾਰ ਕੋਲ ਲਗਾਤਾਰ ਬੇਨਤੀ ਕਰ ਚੁੱਕੇ ਹਨ ਪ੍ਰੰਤੂ ਸਰਕਾਰ ਦੇ ਕੰਨ ਤੇ ਜੂੰ ਤੱਕ ਨਹੀਂ ਸਰਕ ਰਹੀ ।

ਮੀਡੀਆ ਸਾਹਮਣੇ ਆਪਣਾ ਹਾਲ ਸੁਣਾਉਂਦਿਆਂ ਪ੍ਰੋਫ਼ੈਸਰਾਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਇਕ ਘਰ ਵਿਚ ਜਦੋਂ ਇਕ ਹੀ ਕਮਾਉਣ ਵਾਲਾ ਹੋਵੇ ਅਤੇ ਉਸ ਨੂੰ ਵੀ ਸੱਤ ਮਹੀਨਿਆਂ ਤੋਂ ਤਨਖਾਹ ਨਾ ਮਿਲੇ ਤਾਂ ਫਿਰ ਉਸ ਦਾ ਗੁਜ਼ਾਰਾ ਕਿਵੇਂ ਚੱਲ ਸਕਦਾ ਤੁਸੀਂ ਆਪ ਅੰਦਾਜ਼ਾ ਲਗਾ ਸਕਦੇ ਹੋ। ਭੁੱਬਾਂ ਮਾਰ ਕੇ ਰੋਂਦੀ ਇੱਕ ਪ੍ਰੋਫ਼ੈਸਰ ਨੇ ਕਿਹਾ ਕਿ ਉਹ ਅੱਜ ਨੌਕਰੀ ਕਰਕੇ ਵੀ ਪਛਤਾ ਰਹੇ ਹਨ ਕਿ ਉਹ ਘਰ ਦੋ ਗੁਜ਼ਾਰਾ ਨਹੀਂ ਕਰ ਸਕਦੇ । ਪ੍ਰੋਫ਼ੈਸਰਾਂ ਦਾ ਕਹਿਣਾ ਹੈ ਕਿ ਤਨਖਾਹ ਸਬੰਧੀ ਉਨ੍ਹਾਂ ਦੀ ਫਾਈਲ ਵਿਭਾਗ ਵੱਲ ਜਾਂਦੀ ਹੈ ਪ੍ਰੰਤੂ ਇਹ ਕਿਹਾ ਜਾਂਦਾ ਹੈ ਕਿ ਉਨ੍ਹਾਂ ਦਾ ਕੰਮ ਹੋ ਜਾਏਗਾ ਪ੍ਰੰਤੂ ਅਜੇ ਤੱਕ ਵੀ ਉਨ੍ਹਾਂ ਨੂੰ ਤਨਖਾਹ ਨਹੀਂ ਮਿਲ ਰਹੀ। ਉਨ੍ਹਾਂ ਦੱਸਿਆ ਕਿ ਪਿਛਲੇ ਬਾਰਾਂ ਦਿਨਾਂ ਤੋਂ ਉਹ ਭੁੱਖ ਹਡ਼ਤਾਲ ਤੇ ਦਿਨ ਰਾਤ ਡਟੇ ਹੋਏ ਹਨ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਸ ਸਮੇਂ ਤੱਕ ਉਹ ਡਟੇ ਰਹਿਣਗੇ।

ਹੁਣ ਦੇਖਣ ਅਤੇ ਸੋਚਣ ਵਾਲੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰਾ ਕਰਨ ਲਈ ਕਦੋਂ ਗੰਭੀਰ ਹੋਵੇਗੀ ਜਾਂ ਫਿਰ ਲੋਕਾਂ ਨਾਲ ਵਾਅਦਾ ਖ਼ਿਲਾਫ਼ੀ ਦਾ ਨੁਕਸਾਨ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ।

Related posts

ਐਸਜੀਪੀਸੀ ਦੇ ਪ੍ਰਧਾਨ ਬਾਰੇ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

htvteam

AC ਲਗਾਕੇ ਸੋਣਾ ਐਨਾ ਖ਼ਤਰਨਾਕ ਹੋ ਸਕਦਾ

htvteam

ਗੈਂਗਸਟਰ ਸੁਖਪ੍ਰੀਤ ਬੁੱਢਾ ਦੇ ਜੁੜੇ ਖਾਲਿਸਤਾਨੀਆਂ ਨਾਲ ਤਾਰ, ਵਿਦੇਸ਼ਾਂ ਤੋਂ ਹੁੰਦੀ ਸੀ ਫੰਡਿੰਗ

admin