ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਸਬੰਧੀ ਕਾਨੂੰਨ ਬਣਾਉਣ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਦੇਸ਼ ਵਿਆਪੀ ਪ੍ਰਦਰਸ਼ਨਾਂ ਦੀ ਪੂਰੀ ਤਿਆਰੀ ਕਰ ਲਈ ਹੈ। ਉਹ ਆਪਣੀਆਂ ਮੰਗਾਂ ਲਈ ਕੇਂਦਰ ‘ਤੇ ਦਬਾਅ ਬਣਾਉਣ ਲਈ ਸੜਕਾਂ ‘ਤੇ ਉਤਰ ਰਹੇ ਹਨ।2021 ਦੇ ਧਰਨੇ ਵਾਂਗ ਇਸ ਵਾਰ ਵੀ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਲਈ ਉਤਰੇ ਹਨ।
ਕਿਸਾਨਾਂ ਦੇ ਦਿੱਲੀ ਚੱਲੋ ਵਿਰੋਧ ‘ਤੇ ਅੰਬਾਲਾ ਰੇਂਜ ਦੇ ਆਈਜੀ ਸਿਬਾਸ਼ ਕਬਿਰਾਜ ਨੇ ਕਿਹਾ ਕਿ ਅਸੀਂ ਪੰਜਾਬ ਤੋਂ ਆਉਣ ਵਾਲੇ ਕਿਸਾਨਾਂ ਦਾ ਸਵਾਗਤ ਕਰਦੇ ਹਾਂ ਪਰ ਜੇ ਉਹ ਟਰੈਕਟਰਾਂ ‘ਤੇ ਯਾਤਰਾ ਕਰਦੇ ਹਨ ਤਾਂ ਇਹ ਲੋਕਾਂ ਲਈ ਮੁਸ਼ਕਲਾਂ ਪੈਦਾ ਕਰੇਗਾ। ਉਹ ਬੱਸਾਂ, ਰੇਲਾਂ ਜਾਂ ਪੈਦਲ ਯਾਤਰਾ ਕਰ ਸਕਦੇ ਹਨ। ਉਹ ਟਰੈਕਟਰਾਂ ‘ਤੇ ਆਉਂਦੇ ਹਨ, ਇਸ ਦੀ ਅਸੀਂ ਉਨ੍ਹਾਂ ਨੂੰ ਇਜਾਜ਼ਤ ਨਹੀਂ ਦੇਵਾਂਗੇ। ਧਾਰਾ 144 ਵੀ ਲਗਾ ਦਿੱਤੀ ਗਈ ਹੈ।
ਦਿੱਲੀ ਚੱਲੋ ਪ੍ਰਦਰਸ਼ਨ ਦੇ ਕਿਸਾਨਾਂ ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਵਿੱਚ ਕਈ ਥਾਵਾਂ ’ਤੇ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਪੂਰੀ ਦਿੱਲੀ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..