ਅੱਜ ਭਾਰਤੀ ਕਿਸਾਨ ਯੂਨੀਅਨ ਮਾਨਸਾ ਵੱਲੋਂ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਜਿਥੇ ਗਿੱਦੜਬਾਹਾ ਦੇ ਬਾਜ਼ਾਰਾਂ ਵਿਚ ਇਕ ਝੰਡਾ ਰੈਲੀ ਕੱਢੀ ਗਈ ਇਸ ਮੌਕੇ ਤੇ ਕਿਸਾਨਾਂ ਵੱਲੋਂ ਜਿੱਥੇ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅੱਜ ਭਾਰਤੀ ਕਿਸਾਨ ਯੂਨੀਅਨ ਮਾਨਸਾ ਵੱਲੋਂ ਗਿੱਦੜਬਾਹਾ ਦੇ ਵੱਖ ਵੱਖ ਬਾਜ਼ਾਰਾਂ ਵਿਚ ਦਿੱਲੀ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਇੱਕ ਝੰਡਾ ਰੈਲੀ ਕੱਢੀ ਗਈ ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵੱਖ ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਵਿੱਚ ਜੋ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ ।

ਉਸ ਦੇ ਸਮਰਥਨ ਵਿਚ ਅਸੀਂ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਿਸਾਨਾਂ ਦੇ ਹੱਕ ਵਿਚ ਮਾਰਚ ਕਰ ਰਹੇ ਹਾਂ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਚਾਹੀਏ ਤਾਂ ਸਿਰਫ਼ ਇੱਕ ਦਿਨ ਵਿੱਚ ਹੀ ਦਿੱਲੀ ਵਿੱਚ ਢਾਈ ਤੋਂ ਤਿੰਨ ਕਰੋੜ ਕਿਸਾਨ ਪਹੁੰਚ ਸਕਦੇ ਹਾਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਇਹ ਵਿਅਕਤੀਗਤ ਹੈ ਇਹ ਅਮਿਤ ਸ਼ਾਹ ਅਤੇ ਮੋਦੀ ਦੋਨਾਂ ਦੀ ਕਾਰਸਤਾਨੀ ਹੈ ਜੇਕਰ ਸਰਕਾਰ ਹੁੰਦੀ ਤਾਂ ਇਹ ਹੁਣ ਤਕ ਕਿਸਾਨਾਂ ਦੇ ਆਖੇ ਲੱਗ ਉਨ੍ਹਾਂ ਕਿਹਾ ਕਿ ਮੋਦੀ ਦੀ ਸੈਂਟਰ ਸਰਕਾਰ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਖ਼ਤਮ ਕਰਨ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਹਾਈ ਕਮਾਂਡ ਦੇ ਹੁਕਮਾਂ ਤੇ ਛੱਬੀ ਜਨਵਰੀ ਨੂੰ ਰਾਜਪਥ ਤੇ ਟਰੈਕਟਰਾਂ ਦੀ ਪਰੇਡ ਹੋਵੇਗੀ ਇਸ ਮੌਕੇ ਤੇ ਕਿਸਾਨਾਂ ਨੇ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਅੱਜ ਸੜਕਾਂ ਤੇ ਰੁਲ ਰਿਹਾ ਹੈ ਤੇ ਮੋਦੀ ਸਰਕਾਰ ਸਿਰਫ ਦੋ ਕਾਰਪੋਰੇਟ ਘਰਾਣੇ ਅੰਬਾਨੀ ਅਤੇ ਅਡਾਨੀ ਦੇ ਮਗਰ ਲੱਗ ਕੇ ਕਿਸਾਨਾਂ ਨਾਲ ਨਾ ਇਨਸਾਫੀ ਕਰ ਰਿਹਾ ਹੈ ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤਕ ਇਹ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਅਸੀਂ ਦਿੱਲੀ ਤੋਂ ਵਾਪਸ ਨਹੀਂ ਆਵਾਂਗੇ ਉਨ੍ਹਾਂ ਕਿਹਾ ਕਿ ਇਹ ਸਾਡੀ ਹੁਣ ਵਜੂਦ ਦੀ ਲੜਾਈ ਬਣ ਚੁੱਕੀ ਹੈ ਉਨ੍ਹਾਂ ਕਿਹਾ ਕਿ ਜੇਕਰ ਮੋਦੀ ਜੀ ਸੈਂਟਰ ਸਰਕਾਰ ਨੇ ਆਉਣ ਵਾਲੀ ਮੀਟਿੰਗ ਵਿਚ ਕਾਲੇ ਕਾਨੂੰਨ ਰੱਦ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਵਿੱਚ ਲਾਲ ਕਿਲੇ ਤੇ ਤਿਰੰਗੇ ਦੀ ਜਗ੍ਹਾ ਕਿਸਾਨੀ ਝੰਡਾ ਲਹਿਰਾਇਆ ਜਾਵੇਗਾ ।

