ਕੁਝ ਦਿਨਾਂ ‘ਚ ਗੰਨੇ ਦੇ ਭਾਅ ਵਿਚ ਕੀਤਾ ਜਾਵੇਗਾ ਵਾਧਾ”, CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ,,ਪੰਜਾਬ ਭਵਨ ਚੰਡੀਗੜ੍ਹ ‘ਚ ਕਿਸਾਨ ਆਗੂਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਵਾਅਦਾ ਕੀਤਾ ਹੈ ਕਿ ਦੇਸ਼ ਭਰ ‘ਚ ਸਭ ਤੋਂ ਵੱਧ ਗੰਨੇ ਦਾ ਰੇਟ ਪੰਜਾਬ ‘ਚ ਮਿਲੇਗਾ।ਸੀਐਮ ਨੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਗੰਨਾ ਉਤਪਾਦਕਾਂ ਨੂੰ ਇਕ ਵੱਡੀ ਖ਼ੁਸ਼ਖ਼ਬਰੀ ਮਿਲੇਗੀ।ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਪੰਜਾਬ ਦੀ ਸ਼ਾਨ ਤੇ ਆਧਾਰ ਹੈ। ਮੈਂ ਹਮੇਸ਼ਾਂ ਕਿਸਾਨਾਂ ਲਈ ਲੜਦਾ ਰਿਹਾ ਹਾਂ। ਮੈਂ ਖ਼ੁਦ ਕਿਸਾਨ ਦਾ ਪੁੱਤਰ ਹਾਂ। ਮੇਰੀ ਅਪੀਲ ਹੈ ਕਿ ਅਪਣੇ ਹੱਕ ਦੀ ਲੜਾਈ ਲੜੋ ਪਰ ਲੋਕਾਂ ਨੂੰ ਪਰੇਸ਼ਾਨ ਕਰਨਾ ਗ਼ਲਤ ਹੈ। ਪਟਵਾਰੀ ਮਸਲੇ ਦਾ ਹੱਲ ਵੀ ਅਸੀਂ ਹੀ ਕੀਤਾ। ਉਨ੍ਹਾਂ ਕਿਹਾ ਕਿ ਮੇਰਾ ਧਿਆਨ ਸਾਰੇ ਮਸਲਿਆਂ ਵੱਲ ਹੈ।
ਪੰਜਾਬ ਦੇ ਜਲੰਧਰ ‘ਚ ਹੜਤਾਲ ‘ਤੇ ਬੈਠੇ ਕਿਸਾਨਾਂ ਨੇ ਰੇਲਵੇ ਟਰੈਕ ਖੋਲ੍ਹ ਦਿੱਤਾ ਹੈ। ਸੀਐਮ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਖ਼ਤਮ ਹੋ ਗਈ ਹੈ। ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਪੂਰੇ ਭਾਰਤ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦਿੱਤਾ ਜਾਵੇਗਾ। CM ਭਗਵੰਤ ਸਿੰਘ ਮਾਨ ਨੇ ਕਿਹਾ- ਕਿਸਾਨਾਂ ਨੇ ਹਾਈਵੇ ਜਲਦੀ ਖੋਲ੍ਹਣ ਦੀ ਗੱਲ ਕੀਤੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….
