Htv Punjabi
Punjab Video

ਕੀ ਪੁਲਿਸ ਝੂਠ ਬੋਲ ਰਹੀ ਹੈ ?

ਪੁਲਿਸ ਵੱਲੋਂ ਭਗੌੜਾ ਐਲਾਨੇ ਗਏ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਜਾਰੀ ਹੈ। ਪੰਜਾਬ ‘ਚ ਪੁਲਸ ਉਸ ਦੀ ਭਾਲ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਅਤੇ ਹੁਣ ਸ਼ਾਹਕੋਟ ਦੇ ਇੱਕ ਵਿਅਕਤੀ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਉਹ ਵਿਅਕਤੀ ਕਹਿ ਰਿਹਾ ਹੈ ਕਿ ਜੋ ਇਹ ਕਹਿ ਰਹੇ ਹਨ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਉਹ ਝੂਠ ਹੈ। ਵੀਡੀਓ ‘ਚ ਉਕਤ ਵਿਅਕਤੀ ਦੱਸ ਰਿਹਾ ਹੈ ਕਿ ਉਹ ਬੀਤੇ ਦਿਨ ਆਪਣੇ ਸਾਥੀਆਂ ਸਮੇਤ ਥਾਣਾ ਸ਼ਾਹਕੋਟ ਗਿਆ ਸੀ। ਜਿੱਥੋਂ ਉਸ ਨੂੰ ਪਤਾ ਲੱਗਾ ਕਿ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਕੇ ਸ਼ਾਹਕੋਟ ਤੋਂ ਲੈ ਗਏ ਹਨ।

ਉਕਤ ਵਿਅਕਤੀ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਦੁਪਹਿਰ ਵੇਲੇ ਹੀ ਗੁਰਦੁਆਰਾ ਬੁਲੰਦਪੁਰ ਸਾਹਿਬ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਵਿਅਕਤੀ ਦਾ ਕਹਿਣਾ ਹੈ ਕਿ ਸੰਭਵ ਹੈ ਕਿ ਪ੍ਰਸ਼ਾਸਨ ਅੰਮ੍ਰਿਤਪਾਲ ਸਿੰਘ ਨੂੰ ਬਿਸ਼ਨੋਈ ਗੈਂਗ ਦੇ ਹਵਾਲੇ ਕਰ ਸਕਦਾ ਹੈ ਅਤੇ ਉਸ ਦਾ ਫਰਜ਼ੀ ਮੁਕਾਬਲਾ ਵੀ ਹੋ ਸਕਦਾ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ਵਿੱਚ ਮਾਹੌਲ ਖ਼ਰਾਬ ਹੋਣ ਦੇ ਖ਼ਦਸ਼ੇ ਦੇ ਮੱਦੇਨਜ਼ਰ ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਐਤਵਾਰ ਦੁਪਹਿਰ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਫਾਜ਼ਿਲਕਾ, ਮੋਗਾ, ਬਠਿੰਡਾ ਅਤੇ ਮੁਕਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰਨ ਦੇ ਨਾਲ-ਨਾਲ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਪੰਜਾਬ ਦੀ ਹਿਮਾਚਲ ਅਤੇ ਜੰਮੂ-ਕਸ਼ਮੀਰ ਨਾਲ ਲੱਗਦੀ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ।….ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..

Related posts

ਚੰਗੇ ਭਲੇ ਜਾਂਦੇ ਨਾਲ ਦੇਖੋ ਕੀ ਤੋਂ ਕੀ ਹੋਇਆ

htvteam

ਦੇਖੋ ਮੁੰਡੇ ਸਕੂਲ ‘ਚ ਵੜ੍ਹਕੇ ਕੀ ਕਰਗੇ ?

htvteam

ਨੂੰਹ ਸੱਸ ਦੇ ਝਗੜੇ ‘ਚ ਥਾਣੇ ਦਾ ਮੁਨਸ਼ੀ ਕਰ ਗਿਆ ਪੁੱਠਾ ਕਾਰਾ

htvteam

Leave a Comment